ਪੜਚੋਲ ਕਰੋ
(Source: ECI/ABP News)
ਰਾਜੋਆਣਾ ਨੂੰ ਨਹੀਂ ਮਿਲੀ ਸੁਪਰੀਮ ਕੋਰਟ ਤੋਂ ਰਾਹਤ, ਭੈਣ ਕਮਲਦੀਪ ਕੌਰ ਨੇ ਕਿਹਾ, 27 ਸਾਲ ਤੋਂ ਜੇਲ੍ਹ 'ਚ ਬੰਦ, ਕਦੋਂ ਮਿਲੇਗਾ ਇਨਸਾਫ਼
Beant Singh Assassination Case: 1995 ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੇ ਮਾਮਲੇ 'ਤੇ ਸੁਪਰੀਮ ਕੋਰਟ ਨੇ ਅੰਤਿਮ ਫੈਸਲਾ ਕੇਂਦਰੀ ਗ੍ਰਹਿ ਵਿਭਾਗ ਦੇ ਹਵਾਲੇ ਕਰ ਦਿੱਤਾ ਹੈ।
![ਰਾਜੋਆਣਾ ਨੂੰ ਨਹੀਂ ਮਿਲੀ ਸੁਪਰੀਮ ਕੋਰਟ ਤੋਂ ਰਾਹਤ, ਭੈਣ ਕਮਲਦੀਪ ਕੌਰ ਨੇ ਕਿਹਾ, 27 ਸਾਲ ਤੋਂ ਜੇਲ੍ਹ 'ਚ ਬੰਦ, ਕਦੋਂ ਮਿਲੇਗਾ ਇਨਸਾਫ਼ Balwant Singh Rajoana Case : Supreme Court Declines To Commute Death Penalty Of Rajoana, Allows Centre To Decide Mercy Petition 'When Necessary ਰਾਜੋਆਣਾ ਨੂੰ ਨਹੀਂ ਮਿਲੀ ਸੁਪਰੀਮ ਕੋਰਟ ਤੋਂ ਰਾਹਤ, ਭੈਣ ਕਮਲਦੀਪ ਕੌਰ ਨੇ ਕਿਹਾ, 27 ਸਾਲ ਤੋਂ ਜੇਲ੍ਹ 'ਚ ਬੰਦ, ਕਦੋਂ ਮਿਲੇਗਾ ਇਨਸਾਫ਼](https://feeds.abplive.com/onecms/images/uploaded-images/2023/05/03/b42b50fbd226e9946f096f8f2736401e1683098803711345_original.jpg?impolicy=abp_cdn&imwidth=1200&height=675)
Balwant Singh Rajoana
Beant Singh Assassination Case: 1995 ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੇ ਮਾਮਲੇ 'ਤੇ ਸੁਪਰੀਮ ਕੋਰਟ ਨੇ ਅੰਤਿਮ ਫੈਸਲਾ ਕੇਂਦਰੀ ਗ੍ਰਹਿ ਵਿਭਾਗ ਦੇ ਹਵਾਲੇ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਰਾਜੋਆਣਾ ਦੀ ਸਜ਼ਾ 'ਤੇ ਜਲਦ ਫੈਸਲਾ ਲਿਆ ਜਾਵੇ। ਬਲਵੰਤ ਸਿੰਘ ਰਾਜੋਆਣਾ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਰਾਹਤ ਸੁਪਰੀਮ ਕੋਰਟ ਦੇ ਫੈਸਲੇ ਤੋਂ ਨਹੀਂ ਮਿਲੀ ਹੈ।
ਇਸ ਕਰਕੇ ਉਸ ਦੇ ਪਰਿਵਾਰ ਵਿੱਚ ਰੋਸ ਹੈ। ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਕਿਹਾ ਹੈ ਕਿ ਸਾਨੂੰ ਸੁਪਰੀਮ ਕੋਰਟ ਤੋਂ ਇਨਸਾਫ਼ ਦੀ ਉਮੀਦ ਸੀ ਪਰ ਉਹ ਆਖ਼ਰੀ ਉਮੀਦ ਵੀ ਉਨ੍ਹਾਂ ਦੀ ਟੁੱਟ ਗਈ ਹੈ। ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਕਿਹਾ ਕਿ 2012 ਵਿੱਚ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਰਾਸ਼ਟਰਪਤੀ ਕੋਲ ਗੁਹਾਰ ਲਗਾਈ ਸੀ।
ਇਹ ਵੀ ਪੜ੍ਹੋ : ਫ਼ਤਹਿਗੜ੍ਹ ਸਾਹਿਬ ਦੇ ਨਬੀਪੁਰ 'ਚ ਭਿਆਨਕ ਸੜਕ ਹਾਦਸਾ , ਪੰਜਾਬ ਪੁਲਿਸ ਦੇ 2 ਜਵਾਨਾਂ ਦੀ ਮੌਤ, ਫੌਜ ਦੇ 4 ਜਵਾਨ ਜ਼ਖਮੀ
ਉਸ ਸਮੇਂ ਤੋਂ ਹੀ ਇਸ ਮਾਮਲੇ 'ਤੇ ਸਮੇਂ ਦੀਆਂ ਸਰਕਾਰਾਂ ਵੱਲੋਂ ਅੱਜ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ 28 ਸਾਲ ਦੇ ਲਗਪਗ ਦਾ ਸਮਾਂ ਹੋ ਚੁੱਕਾ ਹੈ। ਮਾਮਲੇ 'ਤੇ ਸਮੇਂ ਦੀਆਂ ਸਰਕਾਰਾਂ ਵੱਲੋਂ ਅੱਜ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ 28 ਸਾਲ ਦੇ ਲਗਪਗ ਦਾ ਸਮਾਂ ਹੋ ਚੁੱਕਾ ਹੈ ਤੇ ਬਲਵੰਤ ਸਿੰਘ ਰਾਜੋਆਣਾ ਜੇਲ੍ਹ ਵਿੱਚ ਬੰਦ ਹੈ ਪਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਰਾਹਤ ਨਹੀਂ ਦਿੱਤੀ ਗਈ ਹੈ।
ਉਸ ਸਮੇਂ ਤੋਂ ਹੀ ਇਸ ਮਾਮਲੇ 'ਤੇ ਸਮੇਂ ਦੀਆਂ ਸਰਕਾਰਾਂ ਵੱਲੋਂ ਅੱਜ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ 28 ਸਾਲ ਦੇ ਲਗਪਗ ਦਾ ਸਮਾਂ ਹੋ ਚੁੱਕਾ ਹੈ। ਮਾਮਲੇ 'ਤੇ ਸਮੇਂ ਦੀਆਂ ਸਰਕਾਰਾਂ ਵੱਲੋਂ ਅੱਜ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ 28 ਸਾਲ ਦੇ ਲਗਪਗ ਦਾ ਸਮਾਂ ਹੋ ਚੁੱਕਾ ਹੈ ਤੇ ਬਲਵੰਤ ਸਿੰਘ ਰਾਜੋਆਣਾ ਜੇਲ੍ਹ ਵਿੱਚ ਬੰਦ ਹੈ ਪਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਰਾਹਤ ਨਹੀਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੁਲਿਸ ਵੱਲੋਂ ਗ੍ਰਿਫ਼ਤਾਰ 7 'ਆਪ' ਆਗੂਆਂ 'ਚੋਂ ਦੋ ਕੋਰੋਨਾ ਪਾਜ਼ੇਟਿਵ, ਹੁਣ ਪੁਲਿਸ ਮੁਲਾਜ਼ਮਾਂ ਦੇ ਵੀ ਹੋਣਗੇ ਟੈਸਟ
ਦੱਸ ਦੇਈਏ ਕਿ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ਪਿਛਲੇ 10 ਸਾਲਾਂ ਤੋਂ ਕੇਂਦਰ ਸਰਕਾਰ ਕੋਲ ਪੈਂਡਿੰਗ ਹੈ। ਸਰਕਾਰ ਨੇ ਅਜੇ ਤੱਕ ਇਸ 'ਤੇ ਕੋਈ ਫੈਸਲਾ ਨਹੀਂ ਲਿਆ ਹੈ। ਉਸ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (Beant Singh murder case) ਦੇ ਕਤਲ ਦੇ ਦੋਸ਼ ਵਿੱਚ ਅਦਾਲਤ ਨੇ 1995 ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਜਿਸ ਤੋਂ ਬਾਅਦ ਉਸ ਨੇ 2012 ਵਿੱਚ ਰਹਿਮ ਦੀ ਅਪੀਲ ਦਾਇਰ ਕੀਤੀ ਸੀ, ਜੋ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹੈ। ਗ੍ਰਹਿ ਮੰਤਰਾਲੇ ਵੱਲੋਂ ਉਸਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)