ਪੜਚੋਲ ਕਰੋ

Rajoana ultimatum: ਬਲਵੰਤ ਸਿੰਘ ਰਾਜੋਆਣਾ ਨੇ SGPC ਤੇ DSGMC ਨੂੰ ਦਿੱਤਾ 20 ਦਿਨਾਂ ਦਾ ਅਲਟੀਮੇਟਮ

Rajoana ultimatum to SGPC and DSGMC - ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੀ ਅਕਾਲ ਤਖਤ ਦੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 20 ਦਿਨ ਦਾ ਅਲਟੀਮੇਟਮ ਦਿੱਤੀ ਹੈ

ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੀ ਅਕਾਲ ਤਖਤ ਦੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 20 ਦਿਨ ਦਾ ਅਲਟੀਮੇਟਮ ਦਿੱਤੀ ਹੈ । ਰਾਜੋਆਣਾ ਨੇ ਆਪਣੀ ਭੈਣ ਕਮਲਦੀਪ ਕੌਰ ਦੇ ਜ਼ਰੀਏ ਸੁਨੇਹਾ ਭੇਜਿਆ ਹੈ ਕਿ ਜੇਕਰ 20 ਦਿਨਾਂ ਦੇ ਅੰਦਰ ਕੋਈ ਹੱਲ ਨਹੀਂ ਨਿਕਲ ਦਾ ਹੈ ਤਾਂ ਉਹ ਭੁੱਖ ਹੜ੍ਹਤਾਲ ‘ਤੇ ਬੈਠ ਜਾਣਗੇ । ਇਸ ਦੀ ਜਾਣਕਾਰੀ ਕਮਲਦੀਪ ਕੌਰ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਦਿੱਤੀ ਹੈ। ਬਲਵੰਤ ਸਿੰਘ ਰਾਜੋਆਨਾ ਨੇ ਆਪਣੀ ਭੈਣ ਹੱਥ ਭੇਜੇ ਸੰਦੇਸ਼ ਵਿੱਚ ਲਿਖਿਆ ਕਿ -

ਸਿੰਘ ਸਾਹਿਬ ਜੀ, ਸੱਭ ਤੋਂ ਪਹਿਲਾਂ ਮੈਂ ਸਮੁੱਚੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਉਸ ਅਕਾਲ-ਪੁਰਖ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ।  ਸਿੰਘ ਸਾਹਿਬ ਜੀ, ਇਸ ਤੋਂ ਪਹਿਲਾਂ ਮੈਂ ਆਪ ਜੀ ਨੂੰ ਦੋ ਚਿੱਠੀਆਂ ਲਿਖ ਕੇ 12 ਸਾਲ ਪਹਿਲਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੇਰੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੇ ਲਈ ਰਾਸ਼ਟਰਪਤੀ ਜੀ ਕੋਲ ਪਾਈ ਗਈ ਅਪੀਲ ਨੂੰ ਵਾਪਸ ਲੈਣ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ ਸੀ। 12 ਸਾਲਾਂ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਬਹੁਤ ਹੀ ਸੋਚ ਵਿਚਾਰ ਕੇ, ਸਾਰੇ ਹਾਲਾਤਾਂ ਨੂੰ ਚੰਗੀ ਤਰ੍ਹਾਂ ਮਹਿਸੂਸ ਕਰਕੇ ਹੀ ਮੈਂ ਇਸ ਨਤੀਜੇ ਤੇ ਪਹੁੰਚਿਆ ਹਾਂ ਕਿ ਮੈਂ ਹਰ ਹਾਲਤ ਵਿੱਚ ਇਸ ਅਪੀਲ ਨੂੰ ਵਾਪਸ ਕਰਵਾਉਣਾ ਚਾਹੁੰਦਾ ਹਾਂ। 

    ਸਿੰਘ ਸਾਹਿਬ ਜੀ, ਕੇਂਦਰ ਸਰਕਾਰ ਵੱਲੋਂ ਜਾਣਬੁੱਝ ਕੇ ਮੇਰੇ ਨਾਲ ਸਰੀਰਕ ਅਤੇ ਮਾਨਸਿਕ ਤਸਦੱਦ ਕਰਨ ਦੀ ਨੀਅਤ  ਦੇ ਨਾਲ ਇੱਕ ਸਾਜਿਸ਼ ਅਤੇ ਏਜੰਡੇ ਦੇ ਤਹਿਤ ਮੰਦ ਭਾਵਨਾ  ਨਾਲ ਇਸ ਅਪੀਲ ਤੇ 12 ਸਾਲ ਬਾਅਦ ਵੀ ਕੋਈ ਫੈਸਲਾ ਨਹੀਂ ਕੀਤਾ ਜਾ ਰਿਹਾ। ਜਿਸ ਅਪੀਲ ਤੇ 6 ਮਹੀਨੇ ਤੋਂ ਲੈ ਕੇ ਇੱਕ ਸਾਲ ਦੇ ਵਿੱਚ ਰੁਟੀਨ ਵਿੱਚ ਫੈਸਲਾ ਹੋ ਜਾਣਾ ਚਾਹੀਦਾ ਸੀ। 

ਨਾ ਹੀ ਇਸ ਅਪੀਲ ਤੇ ਅੱਗੇ ਕੋਈ ਫੈਸਲਾ ਹੋਣ ਦੀ ਸੰਭਾਵਨਾ ਹੈ।  ਇਸ ਅਪੀਲ ਤੇ ਫੈਸਲਾ ਕਰਵਾਉਣ ਦੇ ਲਈ ਪਹਿਲਾਂ ਵੀ ਕਈ ਵਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ  ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਯੋਗ ਕਦਮ ਉਠਾਉਣ ਦੇ ਲਈ ਆਦੇਸ਼ ਜਾਰੀ ਹੋ ਚੁੱਕੇ ਹਨ। ਪਰ ਹੁਣ ਤੱਕ ਉਨ੍ਹਾਂ ਦਾ ਕੋਈ ਵੀ ਸਾਰਥਿਕ ਨਤੀਜਾ ਸਾਹਮਣੇ ਨਹੀਂ ਆਇਆ। 

      ਸਿੰਘ ਸਾਹਿਬ ਜੀ, ਭੁੱਖ ਹੜਤਾਲ ਰੱਖਣਾ ਮੇਰਾ ਮਕਸਦ ਨਹੀਂ ਹੈ। ਮੇਰਾ ਮਕਸਦ ਤਾਂ 12 ਸਾਲਾਂ ਤੋਂ ਆਪਣੇ ਫੈਸਲੇ ਦੀ ਉਡੀਕ ਕਰਦੀ ਇਸ ਅਪੀਲ ਨੂੰ ਵਾਪਸ ਕਰਵਾਉਣਾ ਹੈ। ਮੈਂ ਬੰਦੀ ਛੋੜ ਦਿਵਸ ਤੇ ਆਪ ਜੀ ਵੱਲੋਂ ਖਾਲਸਾ ਪੰਥ ਨੂੰ ਦਿੱਤੇ ਸੰਦੇਸ਼ ਦੇ ਵਿੱਚ ਪ੍ਗਟਾਈਆਂ ਗਈਆਂ ਭਾਵਨਾਵਾਂ ਦਾ ਸਨਮਾਨ ਅਤੇ ਸਤਿਕਾਰ ਕਰਦਾ ਹਾਂ। ਇਸ ਲਈ ਅਪੀਲ ਵਾਪਸ ਨਾ ਹੋਣ ਦੀ ਸੂਰਤ ਵਿੱਚ ਮੈਂ ਭੁੱਖ ਹੜਤਾਲ ਰੱਖਣ ਦੇ ਆਪਣੇ ਫੈਸਲੇ ਨੂੰ 20 ਦਿਨਾਂ ਦੇ ਲਈ ਅੱਗੇ ਪਾਉਂਦਾ ਹਾਂ। 

        ਸਿੰਘ ਸਾਹਿਬ ਜੀ, ਹੁਣ ਮੈਂ ਆਪਣੀਆਂ ਸੰਸਥਾਵਾਂ ਦੇ ਆਗੂਆਂ ਵੱਲੋਂ  ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਬੋਝ ਨੂੰ ਅਤੇ ਕੇਂਦਰ ਸਰਕਾਰ ਦੀ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਨੂੰ ਹੋਰ ਬਰਦਾਸ਼ਤ ਨਹੀਂ ਕਰਨਾ ਚਾਹੁੰਦਾ।  ਦਸਮੇਸ਼ ਪਿਤਾ ਜੀ  ਨੇ ਖਾਲਸਾ ਪੰਥ ਦੀ ਸਾਜਨਾ ਹੀ ਜ਼ੁਲਮ ਅਤੇ ਬੇਇਨਸਾਫੀਆਂ ਦੇ ਖਿਲਾਫ਼ ਕੀਤੀ ਹੈ। 

ਇਸ ਲਈ ਮੇਰੀ ਆਪ ਜੀ ਤੋਂ ਹੁਣ ਵੀ ਇਹੀ ਮੰਗ ਹੈ ਕਿ ਰਾਸਟਰਪਤੀ ਕੋਲ 12 ਸਾਲ ਪਹਿਲਾਂ ਪਾਈ ਗਈ ਅਪੀਲ ਨੂੰ ਵਾਪਸ ਕਰਵਾਉਣ ਦੇ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਜਾਰੀ ਕੀਤਾ ਜਾਵੇ ਤਾਂ ਕਿ ਦਿੱਲੀ ਦੇ ਹੁਕਮਰਾਨਾਂ ਦੇ ਇਨਸਾਫ਼ ਦੇ ਤਰਾਜੂ ਦਾ ਸੱਚ ਸਾਰੀ ਦੁਨੀਆਂ ਦੇ ਸਾਹਮਣੇ ਰੱਖਿਆ ਜਾ ਸਕੇ।

 ਕਿਉਂਕਿ ਜਿਹੜੇ ਹੁਕਮਰਾਨ ਕਿਸੇ  ਵਿਅਕਤੀ ਨੂੰ 17 ਸਾਲ ਫਾਂਸੀ ਚੱਕੀ ਵਿੱਚ ਬੈਠਾ ਕੇ ਰੱਖਣ  ਉਸ ਦੀ ਅਪੀਲ ਤੇ 12 ਸਾਲ ਤੱਕ ਫੈਸਲਾ ਹੀ ਨਾ ਕਰਨ, ਉਨ੍ਹਾਂ ਤੋਂ ਇਨਸਾਫ਼ ਦੀ ਆਸ ਕਿਵੇਂ ਕੀਤੀ ਜਾ ਸਕਦੀ ਹੈ। 

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget