ਪੜਚੋਲ ਕਰੋ

ਬਲਵੰਤ ਸਿੰਘ ਰਾਜੋਆਣਾ ਦੀ ਹੋ ਸਕਦੀ ਜਲਦ ਰਿਹਾਈ, ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ 30 ਅਪਰੈਲ ਤੱਕ ਫੈਸਲਾ ਲੈਣ ਦਾ ਹੁਕਮ

ਰਾਜੋਆਣਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਵਿੱਚ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਬੇਨਤੀ ਕੀਤੀ ਹੈ।

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਦੇ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਜਲਦ ਰਿਹਾਈ ਹੋ ਸਕਦੀ ਹੈ। ਸੁਪਰੀਮ ਕੋਰਟ ਨੇ ਸ਼ਨੀਵਾਰ ਨੂੰ ਕੇਂਦਰ ਸਰਕਾਰ ਨੂੰ 2012 ਵਿੱਚ ਦਾਇਰ ਰਾਜੋਆਣਾ ਦੀ ਪਟੀਸ਼ਨ ਉੱਤੇ 30 ਅਪਰੈਲ ਤੱਕ ਫ਼ੈਸਲਾ ਲੈਣ ਦਾ ਹੁਕਮ ਦਿੱਤਾ ਹੈ। ਰਾਜੋਆਣਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਵਿੱਚ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਬੇਨਤੀ ਕੀਤੀ ਹੈ।

ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ 30 ਅਪਰੈਲ ਤੱਕ ਫ਼ੈਸਲਾ ਨਹੀਂ ਲਿਆ ਜਾਂਦਾ ਤਾਂ ਗ੍ਰਹਿ ਮੰਤਰਾਲੇ ਨਾਲ ਸਬੰਧਤ ਸਕੱਤਰ ਤੇ ਸੀਬੀਆਈ ਦੇ ਡਾਇਰੈਕਟਰ (ਇਸਤਗਾਸਾ) ਸੁਣਵਾਈ ਦੀ ਅਗਲੀ ਤਰੀਕ ’ਤੇ ਵਿਅਕਤੀਗਤ ਰੂਪ ’ਚ ਰਿਕਾਰਡ ਨਾਲ ਉਨ੍ਹਾਂ ਦੇ ਸਾਹਮਣੇ ਪੇਸ਼ ਹੋਣਗੇ। ਮੰਨਿਆ ਜਾ ਰਿਹਾ ਹੈ ਕਿ ਸੁਪਰੀਮ ਕੋਰਟ ਦੇ ਆਦੇਸ਼ ਮਗਰੋਂ ਰਾਜੋਆਣਾ ਦੀ ਜਲਦ ਰਿਹਾਈ ਸੰਭਵ ਹੋ ਸਕਦੀ ਹੈ ਕਿਉਂਕਿ ਕੇਂਦਰ ਸਰਕਾਰ ਪਹਿਲਾਂ ਰਾਜੋਆਣਾ ਦੀ ਰਿਹਾਈ ਦੇ ਸੰਕੇਤ ਦੇ ਚੁੱਕੀ ਹੈ।

ਰਾਜੋਆਣਾ ਦੀ ਪਟੀਸ਼ਨ ਉੱਤੇ ਸ਼ਨੀਵਾਰ ਨੂੰ ਸੁਣਵਾਈ ਕਰਦਿਆਂ ਬੈਂਚ ਨੇ ਕਿਹਾ ਕਿ ਅਦਾਲਤ ਦੇ ਪਹਿਲਾਂ ਦੇ ਹੁਕਮ ਦੇ ਬਾਵਜੂਦ ਇਸ ਮਾਮਲੇ ਵਿੱਚ ਕੁਝ ਨਹੀਂ ਕੀਤਾ ਗਿਆ ਤੇ ਕੇਂਦਰ ਵੱਲੋਂ ਪੇਸ਼ ਹੋਣ ਵਾਲੇ ਵਕੀਲ ਕੋਲ ਕੋਈ ਸਪੱਸ਼ਟ ਨਿਰਦੇਸ਼ ਨਹੀਂ ਹੈ। ਕੇਂਦਰ ਵੱਲੋਂ ਸਮਾਂ ਦਿੱਤੇ ਜਾਣ ਦੀ ਬੇਨਤੀ ਬਾਰੇ ਅਦਾਲਤ ਦੁਆਰਾ ਸੁਣਾਏ ਗਏ ਪਿਛਲੇ ਹੁਕਮਾਂ ਦਾ ਜ਼ਿਕਰ ਕਰਦਿਆਂ ਬੈਂਚ ਨੇ ਕਿਹਾ ਕਿ ਇਨ੍ਹਾਂ ਹਾਲਤਾਂ ਵਿਚ ਸੁਪਰੀਮ ਕੋਰਟ ਹੁਕਮ ਦਿੰਦਾ ਹੈ ਕਿ ਤੁਰੰਤ ਕੇਂਦਰ ਸਰਕਾਰ ਤੇ ਸੀਬੀਆਈ ਸਣੇ ਹੋਰ ਅਥਾਰਿਟੀਆਂ ਵੱਲੋਂ ਅਰਜ਼ੀ ਉਤੇ ਗ਼ੌਰ ਕੀਤਾ ਜਾਵੇਗਾ।

ਬੈਂਚ ਨੇ ਕਿਹਾ ਕਿ ਮੌਤ ਦੀ ਸਜ਼ਾ ਬਦਲਣ ਦੀ ਬੇਨਤੀ ਜਾਂ ਪ੍ਰਸਤਾਵ ਜਾਂ ਇਤਰਾਜ਼ ਸੀਬੀਆਈ ਵੱਲੋਂ ਦੋ ਹਫ਼ਤਿਆਂ ਦੇ ਅੰਦਰ ਦਰਜ ਕਰਾਏ ਜਾਣਗੇ। ਬੈਂਚ ਨੇ ਮਾਮਲੇ ਨੂੰ ਦੋ ਮਈ ਨੂੰ ਅਗਲੀ ਸੁਣਵਾਈ ਲਈ ਸੂਚੀਬੱਧ ਕੀਤਾ। ਆਪਣੇ ਹੁਕਮ ਵਿਚ ਅਦਾਲਤ ਨੇ ਕਿਹਾ ਕਿ 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਦੀ ਹੱਤਿਆ ਕਰਨ ਲਈ ਸਹਿ-ਮੁਲਜ਼ਮਾਂ ਨਾਲ ਰਾਜੋਆਣਾ ’ਤੇ ਆਈਪੀਸੀ ਦੀਆਂ ਧਾਰਾਵਾਂ ਤਹਿਤ ਤੇ ਧਮਾਕਾਖ਼ੇਜ਼ ਸਮੱਗਰੀ ਕਾਨੂੰਨ ਦੀ ਧਾਰਾ ਤਹਿਤ ਮੁਕੱਦਮਾ ਚਲਾਇਆ ਗਿਆ ਸੀ।

ਬੈਂਚ ਨੇ ਕਿਹਾ ਕਿ ਇਨ੍ਹਾਂ ਅਪਰਾਧਾਂ ਤਹਿਤ ਦੋਸ਼ ਸਿੱਧ ਹੋਣ ਤੋਂ ਬਾਅਦ ਹੇਠਲੀ ਅਦਾਲਤ ਨੇ ਰਾਜੋਆਣਾ ਤੇ ਸਹਿ-ਮੁਲਜ਼ਮ ਜਗਤਾਰ ਸਿੰਘ ਹਵਾਰਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਰਾਜੋਆਣਾ ਨੂੰ ਪੰਜਾਬ ਸਕੱਤਰੇਤ ਦੇ ਬਾਹਰ ਹੋਏ ਬੰਬ ਧਮਾਕੇ ਵਿਚ ਸ਼ਾਮਲ ਹੋਣ ਲਈ ਦੋਸ਼ੀ ਠਹਿਰਾਇਆ ਗਿਆ ਸੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?

WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

Embed widget