ਜੇਲ੍ਹ 'ਚ ਬੰਦ ਰਾਜੋਆਣਾ ਦੀ ਭੈਣ ਅਕਾਲੀ ਦਲ ਵੱਲੋਂ ਲੜੇਗੀ ਜ਼ਿਮਨੀ ਚੋਣਾਂ
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਲੀਡਰ ਉਨ੍ਹਾਂ ਕੋਲ ਇਨ੍ਹਾਂ ਜ਼ਿਮਨੀ ਚੋਣਾਂ ਨੂੰ ਲੈ ਕੇ ਮਿਲਣ ਆਏ ਸੀ। ਜਿਸ ਦਾ ਸੁਨੇਹਾ ਉਹ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਵਿਚ ਦੇਣ ਆਏ ਸੀ
ਪਟਿਆਲਾ : ਸੰਗਰੂਰ ਵਿਖੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਚੁੱਕਿਆ ਹੈ। ਇਨ੍ਹਾਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ। ਸੰਗਰੂਰ ਦੀਆਂ ਇਨ੍ਹਾਂ ਚੋਣਾਂ ਨੂੰ ਲੈ ਕੇ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਉਨ੍ਹਾਂ ਨੂੰ ਅੱਜ ਜੇਲ੍ਹ ਵਿੱਚ ਮਿਲਣ ਪਹੁੰਚੇ। ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਉਪਰੰਤ ਜੇਲ੍ਹ ਤੋਂ ਬਾਹਰ ਆਉਂਦਿਆਂ ਕਮਲਦੀਪ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਬਾਦਲ ਉਮੀਦਵਾਰ ਵਜੋਂ ਇਹ ਚੋਣ ਲੜਨ ਦਾ ਸੁਨੇਹਾ ਬਲਵੰਤ ਸਿੰਘ ਰਾਜੋਆਣਾ ਕੋਲ ਲੈ ਕੇ ਗਏ ਸੀ।
ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਲੀਡਰ ਉਨ੍ਹਾਂ ਕੋਲ ਇਨ੍ਹਾਂ ਜ਼ਿਮਨੀ ਚੋਣਾਂ ਨੂੰ ਲੈ ਕੇ ਮਿਲਣ ਆਏ ਸੀ। ਜਿਸ ਦਾ ਸੁਨੇਹਾ ਉਹ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਵਿਚ ਦੇਣ ਆਏ ਸੀ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਉਨ੍ਹਾਂ ਨੂੰ ਇਹ ਚੋਣ ਅਕਾਲੀ ਦਲ ਵੱਲੋਂ ਲੜਨ ਦੀ ਆਗਿਆ ਦੇ ਦਿੱਤੀ ਹੈ, ਪਰ ਜੇਕਰ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਨੂੰ ਟਿਕਟ ਨਹੀਂ ਦਿੰਦਾ ਤਾਂ ਫਿਰ ਉਹ ਆਜ਼ਾਦ ਉਮੀਦਵਾਰ ਦੇ ਤੌਰ ਤੇ ਵੀ ਇਹ ਚੋਣ ਨਹੀਂ ਲੜਨਗੇ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਮੁੱਚੀ ਸਿੱਖ ਪੰਥ ਨੂੰ ਇਕੱਠੇ ਹੋ ਕੇ ਇਹ ਚੋਣ ਲੜਨ ਦੀ ਅਪੀਲ ਕੀਤੀ ਗਈ ਸੀ ਅਤੇ ਹੁਣ ਸੰਗਰੂਰ ਦੀ ਜ਼ਿਮਨੀ ਚੋਣ ਨੂੰ ਲੈ ਕੇ ਕਮਲਦੀਪ ਕੌਰ ਜੇਲ੍ਹ ਵਿੱਚ ਬੰਦ ਆਪਣੇ ਭਰਾ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਪਹੁੰਚੇ ਸੀ
ਸਿਮਰਨ ਸਿੰਘ ਮਾਨ ਨੇ ਕੱਲ੍ਹ ਕਿਹਾ ਸੀ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਕੋਈ ਅਜਿਹਾ ਉਮੀਦਵਾਰ ਖੜ੍ਹਾ ਕਰੇਗਾ ,ਜੋ ਬੰਦੀ ਸਿੰਘ ਨੂੰ ਰਿਹਾਅ ਕਰ ਸਕੇ ਤਾਂ ਸਾਡੀ ਪਾਰਟੀ ਇਸ ਸਵਾਲ 'ਤੇ ਸੋਚੇਗੀ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਅਜਿਹਾ ਕੋਈ ਉਮੀਦਵਾਰ ਨਹੀਂ ਮਿਲ ਰਿਹਾ ,ਜੋ ਉਨ੍ਹਾਂ ਦਾ ਮੁਕਾਬਲਾ ਕਰ ਸਕੇ।