ਪੜਚੋਲ ਕਰੋ

ਅਕਾਲੀ ਦਲ-ਬੀਜੇਪੀ ਗੱਠਜੋੜ ਦੇ ਹੱਕ 'ਚ ਨਿੱਤਰੇ ਰਾਜੋਆਣਾ

ਲੋਕ ਸਭਾ ਚੋਣਾਂ ਵਿੱਚ ਇੱਕ ਪਾਸੇ ਸਿੱਖ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ ਖਿਲਾਫ ਡਟੀਆਂ ਹੋਈਆਂ ਹਨ, ਉੱਥੇ ਦੂਜੇ ਪਾਸੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ 'ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਅਕਾਲੀ-ਬੀਜੇਪੀ ਗੱਠਜੋੜ ਦੇ ਹੱਕ ਵਿੱਚ ਨਿੱਤਰੇ ਹਨ। ਪਟਿਆਲਾ ਦੀ ਕੇਂਦਰੀ ਜੇਲ੍ਹ 'ਚੋਂ ਰਾਜੋਆਣਾ ਨੇ ਆਪਣੀ ਭੈਣ ਦੇ ਹੱਥ ਚਿੱਠੀ ਭੇਜ ਕੇ ਸਿੱਖਾਂ ਨੂੰ ਅਕਾਲੀ ਦਲ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ।

ਪਟਿਆਲਾ: ਲੋਕ ਸਭਾ ਚੋਣਾਂ ਵਿੱਚ ਇੱਕ ਪਾਸੇ ਸਿੱਖ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ ਖਿਲਾਫ ਡਟੀਆਂ ਹੋਈਆਂ ਹਨ, ਉੱਥੇ ਦੂਜੇ ਪਾਸੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ 'ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਅਕਾਲੀ-ਬੀਜੇਪੀ ਗੱਠਜੋੜ ਦੇ ਹੱਕ ਵਿੱਚ ਨਿੱਤਰੇ ਹਨ। ਪਟਿਆਲਾ ਦੀ ਕੇਂਦਰੀ ਜੇਲ੍ਹ 'ਚੋਂ ਰਾਜੋਆਣਾ ਨੇ ਆਪਣੀ ਭੈਣ ਦੇ ਹੱਥ ਚਿੱਠੀ ਭੇਜ ਕੇ ਸਿੱਖਾਂ ਨੂੰ ਅਕਾਲੀ ਦਲ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ। ਯਾਦ ਰਹੇ ਰਾਜੋਆਣਾ ਦੀ ਚਿੱਠ ਉਸ ਵੇਲੇ ਆਈ ਹੈ ਜਦੋਂ ਪੰਥਕ ਧਿਰਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਹਰਾਉਣ ਦਾ ਨਾਅਰਾ ਲਾਉਂਦਿਆਂ ਬਰਗਾੜੀ ਤੋਂ ਲੰਬੀ ਤੱਕ ਰੋਸ ਮਾਰਚ ਸ਼ੁਰੂ ਕੀਤਾ ਹੈ। ਇਸ ਮਾਰਚ ਨੂੰ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਤਿਹਾੜ ਜੇਲ੍ਹ 'ਚ ਨਜ਼ਰਬੰਦ ਜਗਤਾਰ ਸਿੰਘ ਹਵਾਰਾ ਵੱਲੋਂ ਵੀ ਹਮਾਇਤ ਦਿੱਤੀ ਜਾ ਰਹੀ ਹੈ। ਇਹ ਮਾਰਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਗੋਲੀ ਕਾਂਡ ਦੇ ਰੋਸ ਵਜੋਂ ਕੀਤਾ ਜਾ ਰਿਹਾ ਹੈ। ਉਧਰ, ਰਾਜੋਆਣਾ ਨੇ ਚਿੱਠੀ ਰਾਹੀਂ ਸਮੁੱਚੇ ਖ਼ਾਲਸਾ ਪੰਥ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੀ ਤਰੱਕੀ, ਭਾਈਚਾਰਕ ਸਾਂਝ ਤੇ ਅਮਨ-ਸ਼ਾਂਤੀ ਲਈ ਆਪਣੀ ਇੱਕ-ਇੱਕ ਵੋਟ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਪਾਉਣ। ਆਪਣੀ ਭੈਣ ਕਮਲਦੀਪ ਕੌਰ ਰਾਹੀਂ ਭੇਜੇ ਲਿਖਤੀ ਸੰਦੇਸ਼ ਵਿੱਚ ਰਾਜੋਆਣਾ ਨੇ ਕਿਹਾ ਕਿ ਬੰਦ ਕਮਰੇ ਵਿੱਚ ਵੋਟ ਪਾਉਣ ਦੇ ਮਿਲੇ ਅਧਿਕਾਰ ਨੂੰ ਹਥਿਆਰ ਬਣਾ ਕੇ ਪੰਜਾਬ ਦੀ ਪਵਿੱਤਰ ਧਰਤੀ ਨੂੰ ਨਿਰਦੋਸ਼ ਲੋਕਾਂ ਦੇ ਖ਼ੂਨ ਨਾਲ ਰੰਗਣ ਵਾਲੀ ਤੇ ਝੂਠੇ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਧੋਖਾ ਦੇਣ ਵਾਲੀ ਕਾਂਗਰਸ ਪਾਰਟੀ ਨੂੰ ਸਬਕ ਸਿਖਾਇਆ ਜਾਵੇ। ਰਾਜੋਆਣਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ 34 ਸਾਲ ਤੋਂ ਸ਼ਰੇਆਮ ਘੁੰਮ ਰਹੇ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਨੂੰ ਜੇਲ੍ਹ ਭੇਜਿਆ ਹੈ। ਇਸ ਲਈ ਸਮੂਹ ਸਿੱਖ ਸੰਗਤ ਨੂੰ ਅਪੀਲ ਹੈ ਕਿ ਉਹ ਅਕਾਲੀ-ਭਾਜਪਾ ਦੇ ਹੱਕ ਵਿੱਚ ਹੀ ਵੋਟ ਪਾਉਣ।

ਟਾਪ ਹੈਡਲਾਈਨ

Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget