ਪੜਚੋਲ ਕਰੋ

ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲ ਕੇ ਮਲ੍ਹਮ ਲਾਉਣ ਦਾ ਕੰਮ ਕਰਨ: ਅਕਾਲੀ ਦਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਕੇ ਉਹਨਾਂ ਦੀ ਕੈਦ ਵਿਚੋਂ ਰਿਹਾਈ ਦਾ ਰਾਹ ਪੱਧਰਾ ਕਰ ਕੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦਾ ਕੰਮ ਕਰਨ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਕੇ ਉਹਨਾਂ ਦੀ ਕੈਦ ਵਿਚੋਂ ਰਿਹਾਈ ਦਾ ਰਾਹ ਪੱਧਰਾ ਕਰ ਕੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦਾ ਕੰਮ ਕਰਨ।

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਦੁਨੀਆਂ ਵਿਚ ਪੰਜਾਬੀਆਂ ਦੇ ਨਾਲ ਨਾਲ ਗੁਰੂ ਨਾਨਕ ਨਾਮ ਲੇਵਾ ਸੰਗਤ ਇਹ ਮਹਿਸੂਸ ਕਰਦੀ ਹੈ ਕਿ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਵਿਚ ਦੇਰੀ ਇਸ ਕਰਕੇ ਹੋਈ ਕਿਉਂਕਿ ਕੇਂਦਰ ਸਰਕਾਰ ਨੇ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਲਏ ਆਪਣੇ ਫੈਸਲੇ ’ਤੇ ਕਾਰਵਾਈ ਨਹੀਂ ਕੀਤੀ।

ਉਹਨਾਂ ਕਿਹਾ ਕਿ ਭਾਈ ਰਾਜੋਆਣਾ ਪਿਛਲੇ 27 ਸਾਲਾਂ ਤੋਂ 8X8 ਦੀ ਕੋਠੀ 'ਚ ਬੰਦ ਹਨ ਤੇ ਉਹਨਾਂ ਨੂੰ ਅੱਜ ਤੱਕ ਪੈਰੋਲ ਵੀ ਨਹੀਂ ਮਿਲੀ। ਉਹਨਾਂ ਕਿਹਾ ਕਿ ਉਹਨਾਂ ਨੇ ਆਪਣੀ ਉਮਰ ਕੈਦ ਦੀ ਸਜ਼ਾ ਪੂਰੀ ਕਰ ਲਈ ਹੈ, ਇਸ ਲਈ ਉਹਨਾਂ ਨੂੰ ਫੌਰੀ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

ਬਿਕਰਮ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਸੁਪਰੀਮ ਕੋਰਟ ਨੇ ਸਹੀ ਟਿੱਪਣੀ ਕੀਤੀ ਹੈ ਕਿ ਕੇਂਦਰ ਸਰਕਾਰ ਨੇ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਫੈਸਲਾ ਲੈਣ ਵਿਚ ਬੇਲੋੜੀ ਦੇਰੀ ਕੀਤੀ ਹੈ। ਉਹਨਾਂ ਕਿਹਾ ਕਿ ਹੁਣ ਜਦੋਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਭਲਕੇ ਤੱਕ ਫੈਸਲਾ ਲੈਣ ਵਾਸਤੇ ਆਖਿਆ ਹੈ ਤਾਂ ਕੇਂਦਰ ਸਰਕਾਰ ਨੂੰ ਗੈਰ ਸਾਧਾਰਣ ਹਾਲਾਤਾਂ ਨੂੰ ਵੇਖਦਿਆਂ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦਾ ਫੈਸਲਾ ਲੈਣਾ ਚਾਹੀਦਾ ਹੈ।

ਮਜੀਠੀਆ ਨੇ ਕਿਹਾ ਕਿ ਅਜਿਹਾ ਨਾ ਕਰਨ ਨਾਲ ਘੱਟ ਗਿਣਤੀ ਭਾਈਚਾਰੇ ਵਿਚ ਗਲਤ ਸੰਦੇਸ਼ ਜਾਵੇਗਾ। ਉਹਨਾਂ ਬਿਲਕਿਸ ਬਾਨੋ ਕੇਸ ਜਿਸ ਵਿਚ ਜਬਰ ਜਨਾਹ ਦੇ ਦੋਸ਼ੀਆਂ ਦੀ ਸਜ਼ਾ ਮੁਆਫ ਕਰ ਦਿੱਤੀ ਗਈ, ਦੀ ਗੱਲ ਕਰਦਿਆਂ ਕਿਹਾ ਕਿ ਇਹ ਸੰਦੇਸ਼ ਨਹੀਂ ਜਾਣਾ ਚਾਹੀਦਾ ਕਿ ਘੱਟ ਗਿਣਤੀਆਂ ਵਾਸਤੇ ਦੇਸ਼ ਵਿਚ ਨਿਯਮ ਵੱਖਰੇ ਹਨ। ਉਹਨਾਂ ਨੇ ਝੂਠੇ ਪੁਲਿਸ ਮੁਕਾਬਲਿਆਂ ਵਿਚ ਲੋਕਾਂ ਨੂੰ ਮਾਰਨ ਵਾਲੇ ਪੁਲਿਸ ਅਫਸਰਾਂ ਦੀ ਸਜ਼ਾ ਮੁਆਫੀ ਦੀ ਗੱਲ ਕਰਦਿਆਂ ਕਿਹਾ ਕਿ ਰਾਜੋਆਣਾ ਦਾ ਮਾਮਲਾ ਰਹਿਮ ਲਈ ਇਕ ਢੁਕਵਾਂ ਮਾਮਲਾ ਹੈ।

ਉਹਨਾਂ ਕਿਹਾ ਕਿ ਗੰਭੀਰ ਤੌਰ ’ਤੇ ਭੜਕਣ ਕਾਰਨ ਜੋ ਕਾਰਵਾਈਆਂ ਉਹਨਾਂ ਨੇ ਕੀਤੀਆਂ, ਉਹਨਾਂ ਦੀ ਸਜ਼ਾ ਉਹ ਭੁਗਤ ਚੁੱਕੇ ਹਨ। ਉਹਨਾਂ ਕਿਹਾ ਕਿ ਰਾਜੋਆਣਾ ਸ੍ਰੀ ਅਕਾਲ ਤਖਤ ਸਾਹਿਬ ’ਤੇ ਹੋਏ ਹਮਲੇ 'ਤੇ ਫਿਰ ਕਾਂਗਰਸ ਸਰਕਾਰ ਵੱਲੋਂ 1984 ਵਿਚ ਕਰਵਾਈ ਗਈ ਸਿੱਖ ਨਸਲਕੁਸ਼ੀ ਤੋਂ ਔਖੇ ਸਨ। ਉਹਨਾਂ ਕਿਹਾ ਕਿ ਉਹ ਇਕ ਕੈਦੀ ਵਜੋਂ ਪੂਰੇ ਜ਼ਾਬਤੇ ਵਿਚ ਰਹੇ ਹਨ ਤੇ ਉਹਨਾਂ ਨੂੰ ਕੈਦ ਵਿਚੋਂ ਰਿਹਾਅ ਕਰਨਾ ਬਣਦਾ ਹੈ ਕਿਉਂਕਿ ਉਹਨਾਂ ਆਪਣੀ ਉਮਰ ਕੈਦ ਪੂਰੀ ਕਰ ਲਈ ਹੈ।

ਮਜੀਠੀਆ ਨੇ ਕਿਹਾ ਕਿ ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਕਿਸੇ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ ਤੇ ਉਹ ਸਿਰਫ ਭਾਵਨਾਵਾਂ ਦੇ ਵਹਿਣ ਵਿਚ ਵਗ ਤੁਰੇ ਸਨ। ਉਹਨਾਂ ਕਿਹਾ ਕਿ ਉਮਰ ਕੈਦ ਪੂਰੀ ਕਰਨ ਮਗਰੋਂ ਵੀ ਵਿਅਕਤੀ ਨੂੰ ਜੇਲ੍ਹ ਵਿਚ ਰੱਖਣਾ ਉਸਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget