Amritsar News: ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਅਪੀਲ ਲਈ ਜਾਵੇਗੀ ਵਾਪਸ, ਅਕਾਲ ਤਖ਼ਤ ਸਾਹਿਬ ਦੀ ਮੀਟਿੰਗ 'ਚ ਲਿਆ ਗਿਆ ਫੈਸਲਾ, ਸਿੱਖ ਜਥੇਬੰਦੀਆਂ ਤੋਂ ਵੀ ਮੰਗੇ ਸੁਝਾਅ
ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਏ ਨੂੰ 18 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਉਸ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਭਾਰਤ ਸਰਕਾਰ ਨੂੰ ਭੇਜੀ ਗਈ ਰਹਿਮ ਦੀ ਅਪੀਲ 12 ਸਾਲ ਤੋਂ ਵੱਧ ਸਮੇਂ ਤੋਂ ਪੈਂਡਿੰਗ ਪਈ ਹੈ ਅਤੇ ਇਸ 'ਤੇ ਕੋਈ ਫੈਸਲਾ ਨਹੀਂ ਹੋ ਸਕਿਆ ਹੈ।
Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ ਕਰਨ ਵਾਲੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਵਾਪਸ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਫੈਸਲਾ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਦੌਰਾਨ ਲਿਆ ਗਿਆ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਰਹਿਮ ਦੀ ਇਹ ਪਟੀਸ਼ਨ ਲੰਬੇ ਸਮੇਂ ਤੋਂ ਰਾਸ਼ਟਰਪਤੀ ਕੋਲ ਪੈਂਡਿੰਗ ਹੈ ਤੇ ਹੁਣ ਰਾਜੋਆਣਾ ਵੀ ਚਾਹੁੰਦੇ ਹਨ ਕਿ ਇਹ ਪਟੀਸ਼ਨ ਵਾਪਸ ਲਈ ਜਾਵੇ।
5 ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਦਾ ਫੈਸਲਾ ਦਿੰਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਮੀਟਿੰਗ ਵਿੱਚ ਬਲਵੰਤ ਸਿੰਘ ਰਾਜੋਆਣਾ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ ਜਿਸ ਵਿਚ ਹੁਣ ਉਸ ਦੀ ਰਹਿਮ ਦੀ ਅਪੀਲ, ਜੋ ਲੰਬੇ ਸਮੇਂ ਤੋਂ ਰਾਸ਼ਟਰਪਤੀ ਕੋਲ ਹੈ, ਨੂੰ ਵਾਪਸ ਲਿਆ ਜਾਵੇ।
ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਸਬੰਧੀ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਵਾਪਸ ਲੈਣ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਜਥੇਬੰਦੀਆਂ ਤੋਂ ਮੰਗੇ ਸੁਝਾਅ pic.twitter.com/anAM1Pchri
— Shiromani Gurdwara Parbandhak Committee (@SGPCAmritsar) August 30, 2024
ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਏ ਨੂੰ 18 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਉਸ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਭਾਰਤ ਸਰਕਾਰ ਨੂੰ ਭੇਜੀ ਗਈ ਰਹਿਮ ਦੀ ਅਪੀਲ 12 ਸਾਲ ਤੋਂ ਵੱਧ ਸਮੇਂ ਤੋਂ ਪੈਂਡਿੰਗ ਪਈ ਹੈ ਅਤੇ ਇਸ 'ਤੇ ਕੋਈ ਫੈਸਲਾ ਨਹੀਂ ਹੋ ਸਕਿਆ ਹੈ।
ਬਲਵੰਤ ਸਿੰਘ ਰਾਜੋਆਣਾ ਦੀ ਇੱਛਾ 'ਤੇ SGPC ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖਿਆ, ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਬਲਵੰਤ ਸਿੰਘ ਰਾਜੋਆਣਾ ਵੱਲੋਂ ਸਿੱਖ ਕੌਮ ਲਈ ਦਿੱਤੀ ਗਈ ਕੁਰਬਾਨੀ ਬਹੁਤ ਵੱਡੀ ਹੈ ਅਤੇ ਉਹਨਾਂ ਦੀ ਜਾਨ ਕੌਮ ਦੀ ਅਮਾਨਤ ਹੈ। ਸਿੱਖ ਜੱਥੇਬੰਦੀਆਂ ਨੂੰ ਇਸ ਬਾਰੇ ਆਪਣੇ ਵਿਚਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਲਦੀ ਤੋਂ ਜਲਦੀ ਲਿਖ ਕੇ ਭੇਜਣੇ ਚਾਹੀਦੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।