ਪਟਿਆਲਾ : ਬਲਵੰਤ ਸਿੰਘ ਰਾਜੋਆਣਾ ਵੱਲੋਂ ਤਿੰਨ ਨਵੰਬਰ ਤੋਂ ਰੱਖੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਭੁੱਖ ਹੜਤਾਲ ਖ਼ਤਮ ਕੀਤੇ ਜਾਣ ਤੋਂ ਬਾਅਦ ਰਾਜੋਆਣਾ ਨੂੰ ਮੁੜ ਤੋਂ ਜੇਲ੍ਹ ਭੇਜ ਦਿੱਤਾ ਗਿਆ ਹੈ। ਯਾਦ ਰਹੇ ਕਿ ਬਲਵੰਤ ਸਿੰਘ ਰਾਜੋਆਣਾ ਨੇ ਤਿੰਨ ਨਵੰਬਰ ਨੂੰ ਪਟਿਆਲਾ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।

ਹਸਪਤਾਲ ਵਿੱਚ ਰਾਜੋਆਣਾ ਨੇ ਇਲਾਜ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਦੱਸਣਯੋਗ ਹੈ ਕਿ ਰਾਜੋਆਣਾ ਨੇ ਫਾਂਸੀ ਰੋਕਣ ਲਈ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ’ਤੇ ਆਧਾਰਿਤ ਪਟੀਸ਼ਨ ਦੇ ਨਿਪਟਾਰੇ ਵਿੱਚ ਹੋ ਰਹੀ ਦੇਰੀ ਤੋਂ ਖ਼ਫ਼ਾ ਹੋ ਕੇ ਇਹ ਭੁੱਖ ਹੜਤਾਲ ਸ਼ੁਰੂ ਕੀਤੀ ਸੀ।