Punjab News: ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਨੂੰ ਲੈ ਕੇ ਉੱਠ ਰਹੇ ਵਿਰੋਧਾਂ ਵਿਚਾਲੇ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਆਪਣੇ ਐਕਸ ਹੈਂਡਲ ʼਤੇ ਸਾਂਝੀ ਕੀਤੀ ਹੈ। ਇਹ ਫੈਸਲਾ ਉਸ ਵੇਲੇ ਲਿਆ ਗਿਆ ਜਦੋਂ ਕੱਲ੍ਹ(30 ਅਗਸਤ) ਨੂੰ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋਣਾ  ਹੈ।






ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਲੀਡਰ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਬਾਦਲ ਦੇ ਮਨ ਦੀ ਇੱਛਾ ਸੀ ਕਿ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਸੁਣਵਾਈ ਹੋਵੇਗੀ ਤੇ ਪਾਰਟੀ ਦੀ ਜ਼ਿੰਮੇਵਾਰੀ ਕੋਈ ਹੋਰ ਸੰਭਾਲੇ, ਉਹ ਇੱਕ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਫ਼ੈਸਲੇ ਨੂੰ ਸਵਿਕਾਰ ਕਰਨਗੇ। ਬਾਦਲ ਦੇ ਮਨ ਦੀ ਇੱਛਾ ਸੀ ਕਿ ਉਹ ਪਾਰਟੀ ਪ੍ਰਧਾਨ ਦੀ ਥਾਂ ਇੱਕ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਣ।


ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਵਿੱਚ ਇਹ ਪਹਿਲ ਵਾਰ ਹੋਇਆ ਹੈ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਅੰਦਰ ਕਿਸੇ ਆਗੂ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਹਾਲਾਂਕਿ ਕਈ ਆਗੂਆਂ ਨੂੰ ਸਮੇਂ-ਸਮੇਂ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।  ਇਹ ਵੀ ਗ਼ੌਰ ਕਰਨ ਵਾਲੀ ਗੱਲ ਹੈ ਕਿ ਅਕਾਲੀ ਦਲ ਵੱਲੋਂ ਇਹ ਫ਼ੈਸਲਾ ਅਜਿਹੇ ਸਮੇਂ ਵਿੱਚ ਸਾਹਮਣੇ ਆਇਆ ਹੈ ਜਦੋਂ ਪਾਰਟੀ ਲਗਾਤਾਰ 'ਨਿਘਾਰ' ਵੱਲ ਜਾ ਰਹੀ ਹੈ। ਪਾਰਟੀ ਦੇ ਸੀਨੀਅਰ ਆਗੂ ਪਾਰਟੀ ਨੂੰ ਅਲਵਿਦਾ ਆਖ ਚੁੱਕੇ ਹਨ। ਤਾਜ਼ਾ ਮਾਮਲੇ ਵਿੱਚ ਸੁਖਬੀਰ ਦੇ ਬਹੇੱਦ ਕਰੀਬੀ ਡਿੰਪੀ ਢਿੱਲੋਂ ਵੀ ਪਾਰਟੀ ਨੂੰ ਅਲਵਿਦਾ ਕਹਿ ਚੁੱਕੇ ਹਨ।


ਇਸ ਤੋਂ ਇਲਾਵਾ ਸੁਖਬੀਰ ਬਾਦਲ ਦੀ ਪ੍ਰਧਾਨਗੀ ਨੂੰ ਚੁਣੌਤੀ ਦੇਣ ਲਈ ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਪਰਮਿੰਦਰ ਸਿੰਘ ਢੀਂਡਸਾ, ਬੀਬੀ ਜਗੀਰ ਕੌਰ, ਸਿਕੰਦਰ ਸਿੰਘ ਮਲੂਕਾ, ਭਾਈ ਮਨਜੀਤ ਸਿੰਘ, ਸੁੱਚਾ ਸਿੰਘ ਛੋਟੇਪੁਰ, ਸੁਰਜੀਤ ਸਿੰਘ ਰੱਖੜਾ ਸਣੇ ਹੋਰ ਸੀਨੀਅਰ ਲੀਡਰਾਂ ਵੱਲੋਂ ਮੋਰਚਾ ਖੋਲ੍ਹਿਆ ਗਿਆ ਹੈ। ਉਨ੍ਹਾਂ ਵੱਲੋਂ ਸ਼੍ਰੋ੍ਮਣੀ ਅਕਾਲੀ ਦਲ ਸੁਧਾਰ ਲਹਿਰ ਵੀ ਸ਼ੁਰੂ ਕੀਤੀ ਗਈ ਹੈ।