'ਪੰਜਾਬ ਪੁਲਿਸ ਦੇ ਕਈ ਸੀਨੀਅਰ ਅਧਿਕਾਰੀ ਨਸ਼ਾ ਤਸਕਰੀ 'ਚ ਸ਼ਾਮਲ', ਬਲਵਿੰਦਰ ਭੁੰਦੜ ਨੇ ਕੀਤੇ ਵੱਡੇ ਖੁਲਾਸੇ
Punjab News: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ (Balwinder Singh Bhunder) ਨੇ ਪੰਜਾਬ ਵਿੱਚ ਨਸ਼ਾ ਤਸਕਰੀ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ।

Punjab News: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ (Balwinder Singh Bhunder) ਨੇ ਪੰਜਾਬ ਵਿੱਚ ਨਸ਼ਾ ਤਸਕਰੀ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਮਾਨਸਾ ਦੇ ਗੁਰਦੁਆਰਾ ਸੁਲੀਸਰ ਸਾਹਿਬ (Gurudwara Sulisar Sahib) ਵਿਖੇ ਹੋਈ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ (Punjab Police) ਦੇ ਕਈ ਸੀਨੀਅਰ ਅਧਿਕਾਰੀ ਨਸ਼ਾ ਤਸਕਰੀ (Drug Smuggling) ਵਿੱਚ ਸ਼ਾਮਲ ਹਨ।
ਸਰਕਾਰ ਡੂੰਘਾਈ ਨਾਲ ਜਾਂਚ ਕਰੇ ਤਾਂ ਵੱਡੇ ਅਧਿਕਾਰੀਆਂ ਦੇ ਨਾਮ ਆਉਣਗੇ
ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਜੇਕਰ ਸਰਕਾਰ ਡੂੰਘਾਈ ਨਾਲ ਜਾਂਚ ਕਰੇ ਤਾਂ ਕਈ ਸੀਨੀਅਰ ਅਧਿਕਾਰੀਆਂ ਦੇ ਨਾਮ ਸਾਹਮਣੇ ਆਉਣਗੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਡੇ ਤਸਕਰਾਂ ਨੂੰ ਫੜਨ ਵਿੱਚ ਅਸਫਲ ਰਹੀ ਹੈ।
ਦਿੱਲੀ ਤੋਂ ਆਏ ਲੋਕ ਪੰਜਾਬ 'ਤੇ ਰਾਜ ਕਰ ਰਹੇ
ਮੌਜੂਦਾ ਸਰਕਾਰ 'ਤੇ ਹਮਲਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਨੇ ਕਿਹਾ ਕਿ ਦਿੱਲੀ ਤੋਂ ਆਏ ਲੋਕ ਪੰਜਾਬ 'ਤੇ ਰਾਜ ਕਰ ਰਹੇ ਹਨ। ਇਹ ਬਹਾਦਰ ਯੋਧਾ ਹਰੀ ਸਿੰਘ ਨਲਵਾ ਦੀ ਧਰਤੀ ਹੈ। ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਭੁੱਲ ਗਈ ਹੈ। ਉਨ੍ਹਾਂ ਸਿਹਤ ਸੇਵਾਵਾਂ ਦੀ ਮਾੜੀ ਹਾਲਤ ਦਾ ਵੀ ਜ਼ਿਕਰ ਕੀਤਾ। ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਕਾਰਨ ਲੋਕ ਪ੍ਰੇਸ਼ਾਨ ਹਨ। ਭੂੰਦੜ ਨੇ ਇਹ ਵੀ ਕਿਹਾ ਕਿ ਦਿੱਲੀ ਤੋਂ ਆਉਣ ਵਾਲੇ ਲੋਕਾਂ ਨੂੰ ਪੁਲਿਸ ਸੁਰੱਖਿਆ ਦਿੱਤੀ ਜਾ ਰਹੀ ਹੈ, ਜਦੋਂ ਕਿ ਪੰਜਾਬ ਦੇ ਆਗੂਆਂ ਦੀ ਸੁਰੱਖਿਆ ਵਾਪਸ ਲਈ ਜਾ ਰਹੀ ਹੈ। ਇਸ ਮੀਟਿੰਗ ਦਾ ਮੁੱਖ ਉਦੇਸ਼ ਵਿਸਾਖੀ 'ਤੇ ਹੋਣ ਵਾਲੀ ਕਾਨਫਰੰਸ ਦੀ ਤਿਆਰੀ ਕਰਨਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਨੂੰ ਤੇਜ਼ ਕਰਨਾ ਸੀ।
ਦੱਸ ਦਈਏ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ Z+ ਸੁਰੱਖਿਆ ਵਾਪਸ ਲੈ ਲਈ ਗਈ ਹੈ, ਜਿਸ ਤੋਂ ਬਾਅਦ ਸਿਆਸਤ ਭਖੀ ਪਈ ਹੈ, ਆਏ ਦਿਨ ਅਕਾਲੀ ਦਲ ਦੇ ਆਗੂ ਪੰਜਾਬ ਸਰਕਾਰ 'ਤੇ ਨਿਸ਼ਾਨੇ ਵਿੰਨ੍ਹ ਰਹੇ ਹਨ ਅਤੇ ਕਈ ਖੁਲਾਸੇ ਵੀ ਕਰ ਰਹੇ ਹਨ। ਅੱਜ ਵੀ ਬਲਵਿੰਦਰ ਸਿੰਘ ਭੁੰਦੜ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ, ਜਿਸ ਤੋਂ ਬਾਅਦ ਵੱਡਾ ਬਖੇੜਾ ਖੜ੍ਹੇ ਹੋਣ ਦੀ ਸੰਭਾਵਨਾ ਹੈ।






















