Punjab News: ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ, ਰੁੱਸੇ ਹੋਏ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਘਰੇ ਪਹੁੰਚੇ ਬਲਵਿੰਦਰ ਸਿੰਘ ਭੂੰਦੜ
ਸਿਆਸੀ ਗਲਿਆਰਿਆਂ ਤੋਂ ਇਸ ਸਮੇਂ ਵੱਡੀ ਖਬਰ ਆ ਰਹੀ ਹੈ ਕਿ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਬਿਕਰਮ ਮਜੀਠੀਆ ਦੇ ਘਰ ਪਹੁੰਚੇ ਹਨ। ਬਿਕਰਮ ਮਜੀਠੀਆ ਨੂੰ ਨਾਲ ਗੱਲਬਾਤ ਕਰਨ ਲਈ ਅੰਮ੍ਰਿਤਸਰ ਵਿਖੇ...

Punjab News: ਸਿਆਸੀ ਗਲਿਆਰਿਆਂ ਤੋਂ ਇਸ ਸਮੇਂ ਵੱਡੀ ਖਬਰ ਆ ਰਹੀ ਹੈ ਕਿ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਬਿਕਰਮ ਮਜੀਠੀਆ ਦੇ ਘਰ ਪਹੁੰਚੇ ਹਨ। ਬਿਕਰਮ ਮਜੀਠੀਆ ਨੂੰ ਨਾਲ ਗੱਲਬਾਤ ਕਰਨ ਲਈ ਅੰਮ੍ਰਿਤਸਰ ਵਿਖੇ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ। ਪਰ ਬਿਕਰਮ ਮਜੀਠੀਆ ਨਾਲ ਉਨ੍ਹਾਂ ਦੀ ਮੁਲਾਕਾਤ ਨਹੀਂ ਹੋ ਪਾਈ, ਕਿਉਂਕਿ ਬਿਕਰਮ ਮਜੀਠੀਆ ਉਸ ਸਮੇਂ ਘਰ 'ਚ ਮੌਜੂਦ ਨਹੀਂ ਸੀ।
ਜਥੇਦਾਰਾਂ ਨੂੰ ਹਟਾਏ ਜਾਣ ਦੇ ਫੈਸਲੇ ਨਾਲ ਬਿਕਰਮ ਮਜੀਠੀਆ ਨੇ ਅਸਹਿਮਤੀ ਜਤਾਈ ਸੀ, ਜਿਸ ਤੋਂ ਬਾਅਦ ਅਕਾਲੀ ਦਲ ਦੋਫਾੜ ਹੁੰਦਾ ਹੋਇਆ ਨਜ਼ਰ ਆ ਰਿਹਾ ਸੀ। ਅਜਿਹੇ ਵਿਚ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਗਏ ਜਾਂ ਫਿਰ ਉਨ੍ਹਾਂ ਦੇ ਨਾਲ ਗੱਲਬਾਤ ਕਰਨ ਲਈ ਮਜੀਠੀਆ ਦੀ ਰਿਹਾਇਸ਼ 'ਤੇ ਪਹੁੰਚੇ ਸੀ, ਇਹ ਅਜੇ ਤੱਕ ਸਪੱਸ਼ਟ ਨਹੀੰ ਹੋ ਪਿਆ। ਪਰ ਉਨ੍ਹਾਂ ਦਾ ਜਾਣ ਸਫਲ ਨਹੀਂ ਹੋ ਪਿਆ ਕਿਉਂਕਿ ਬਿਕਰਮ ਮਜੀਠੀਆ ਨਾਲ ਉਹਨਾਂ ਦੀ ਮੁਲਾਕਾਤ ਨਹੀਂ ਹੋ ਪਾਈ ।
ਅਜਿਹੇ ਦੇ ਵਿਚ ਕਈ ਸਵਾਲ ਖੜੇ ਹੋ ਰਹੇ ਹਨ ਕਿ ਕਿਤੇ ਬਿਕਰਮ ਮਜੀਠੀਆ ਨਾਰਾਜ਼ਗੀ ਦੇ ਚੱਲੇ ਕਿਤੇ ਬਲਵਿੰਦਰ ਸਿੰਘ ਭੂੰਦੜ ਨੂੰ ਨਹੀਂ ਮਿਲੇ ਜਾਂ ਫਿਰ ਕੋਈ ਹੋਰ ਕਾਰਨ ਰਹੇ ਹਨ। ਇਹ ਤਾਂ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ ਸੁਲ੍ਹਾ ਸੰਮਤੀ ਹੋ ਪਾਉਂਦੀ ਹੈ ਜਾਂ ਨਹੀਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















