Ferozpur news: ਕਹਿੰਦੇ ਨੇ ਜਦੋਂ ਵੀ ਰੱਬ ਦਿੰਦਾ ਛੱਪਰ ਪਾੜ ਕੇ ਦਿੰਦਾ ਹੈ। ਇਹ ਕਹਾਵਤ ਉਸ ਵੇਲੇ ਸਹੀ ਸਾਬਤ ਹੋਈ ਜਦੋਂ ਫਿਰੋਜ਼ਪੁਰ ਦੇ ਰਹਿਣ ਵਾਲਾ ਬਲਵਿੰਦਰ ਸਿੰਘ ਰਾਤੋਂ ਰਾਤ ਡੇਢ ਕਰੋੜ ਦਾ ਮਾਲਕ ਬਣ ਗਿਆ ਹੈ।


ਦੱਸ ਦਈਏ ਕਿ ਬਲਵਿੰਦਰ ਸਿੰਘ ਫਿਰੋਜ਼ਪੁਰ ਦੇ ਡੀਸੀ ਦਫਤਰ ਦੀ ਅਸਲਾ ਬਰਾਂਚ ਵਿੱਚ ਸੇਵਾਦਾਰ ਦੀ ਨੌਕਰੀ ਕਰਦਾ ਹੈ। ਲਾਟਰੀ ਨਿਕਲਣ ਤੋਂ ਬਾਅਦ ਘਰ ਵਿੱਚ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ।


ਪਿੰਡ ਮੱਤੜ ਉਤਾੜ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਦੀ ਡੇਢ ਕਰੋੜ ਦੀ ਲਾਟਰੀ ਨਿਕਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਫਿਰੋਜ਼ਪੁਰ ਦੇ ਡੀਸੀ ਦਫ਼ਤਰ ਦੀ ਅਸਲਾ ਬਰਾਂਚ ਵਿੱਚ ਸੇਵਾਦਾਰ ਦੀ ਨੌਕਰੀ ਕਰਦਾ ਹੈ।


ਦਿਵਾਲੀ ਮੌਕੇ ਉਸ ਨੇ ਇਕ ਡੇਢ ਕਰੋੜ ਦੀ ਲਾਟਰੀ ਪਾਈ ਸੀ। ਜੋ ਪਿਛਲੇ ਮਹੀਨੇ ਦੀ 28 ਤਰੀਕ ਨੂੰ ਨਿਕਲੀ ਸੀ, ਪਰ ਉਸਨੂੰ ਬਿਲਕੁੱਲ ਵੀ ਪਤਾ ਨਹੀਂ ਸੀ।


ਇਹ ਵੀ ਪੜ੍ਹੋ: Punjab news: "...ਦਰਬਾਰ ਸਾਹਿਬ ਮੱਥਾ ਟੇਕਣ ਤਾਂ ਆਏ ਪਰ 40KM ਗੁਰਦਾਸਪੁਰ ਵਾਲਿਆਂ ਕੋਲ ਨਹੀਂ ਆਏ", ਮਾਨ ਨੇ ਸੰਨੀ ਦਿਓਲ 'ਤੇ ਕੱਸਿਆ ਤੰਜ


ਜਦੋਂ ਉਹ ਅਚਾਨਕ ਕੱਲ੍ਹ ਲਾਟਰੀ ਵਾਲੇ ਕੋਲ ਗਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਉਹ ਡੇਢ ਕਰੋੜ ਦਾ ਮਾਲਕ ਬਣ ਗਿਆ ਹੈ। ਜਿਸ ਤੋਂ ਬਾਅਦ ਹੁਣ ਘਰ ਵਿੱਚ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ।


ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਬਹੁਤ ਖੁਸ਼ੀ ਹੋ ਰਹੀ ਹੈ। ਕਿ ਉਸ ਦੀ ਲਾਟਰੀ ਨਿਕਲੀ ਹੈ ਅਤੇ ਉਹ ਲਾਟਰੀ ਦੇ ਪੈਸੇ ਨੂੰ ਆਪਣੇ ਬੱਚਿਆਂ ਦੇ ਭਵਿੱਖ ਲਈ ਹੀ ਵਰਤੇਗਾ।


ਦੂਸਰੇ ਪਾਸੇ ਜਦੋਂ ਲਾਟਰੀ ਵਿਕਰੇਤਾ ਕੁੱਕੂ ਸਿੰਘ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਸਨੇ ਦੱਸਿਆ ਕਿ ਪਿੰਡ ਮੱਤੜ ਉਤਾੜ ਦੇ ਬਲਵਿੰਦਰ ਸਿੰਘ ਦੀ ਡੇਢ ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ। ਜਿਸ ਨਾਲ ਉਸਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ। ਕਿ ਉਸ ਵੱਲੋਂ ਵੇਚੀ ਗਈ ਲਾਟਰੀ ਪਹਿਲੀ ਵਾਰ ਫਿਰੋਜ਼ਪੁਰ ਵਿੱਚ ਨਿਕਲੀ ਹੈ।


ਇਹ ਵੀ ਪੜ੍ਹੋ: Punjab news: ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 3 ਲੋਕ ਹੋਏ ਜ਼ਖ਼ਮੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।