ਪੜਚੋਲ ਕਰੋ
Advertisement
ਬੰਬੀਹਾ ਗੈਂਗ ਨੇ ਪੰਜਾਬ ਪੁਲਿਸ ਨੂੰ ਦਿੱਤੀ ਧਮਕੀ, ਜੇਲ੍ਹ 'ਚ ਸੁਖਪ੍ਰੀਤ ਬੁੱਢਾ ਨੂੰ ਤੰਗ ਨਾ ਕਰੇ, ਧਮਕੀ ਨਹੀਂ ਸਿੱਧਾ ਕੰਮ ਕਰਾਂਗੇ
ਬੰਬੀਹਾ ਗੈਂਗ ਨੇ ਪੰਜਾਬ ਪੁਲਿਸ ਨੂੰ ਸਿੱਧੇ ਤੌਰ 'ਤੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਦਵਿੰਦਰ ਫਰਾਂਸ ਬੰਬੀਹਾ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਕਿਹਾ ਹੈ ਕਿ ਬੁੱਢਾ ਨੂੰ ਤੰਗ ਨਾ ਕਰੋ। ਜੇਕਰ ਇਸ ਨੂੰ ਬੰਦ ਨਾ ਕੀਤਾ ਤਾਂ ਅਸੀਂ ਧਮਕੀ ਨਹੀਂ ਦੇਵਾਂਗੇ, ਸਿੱਧਾ ਕੰਮ ਕਰਾਂਗੇ।
ਸ਼ੰਕਰ ਦਾਸ ਦੀ ਰਿਪੋਰਟ
ਚੰਡੀਗੜ੍ਹ: ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਸੁਖਪ੍ਰੀਤ ਬੁੱਢਾ ਨੇ ਦੋ ਦਿਨ ਪਹਿਲਾਂ ਜੇਲ੍ਹ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ ਤੇ ਬੈਰਕ ਦੀ ਤਲਾਸ਼ੀ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਥਾਣਾ ਕੈਂਟ ਦੀ ਪੁਲਿਸ ਨੇ ਜੇਲ੍ਹ ਅਧਿਕਾਰੀ ਨਵਦੀਪ ਸਿੰਘ ਦੇ ਬਿਆਨਾਂ ’ਤੇ ਮੁਲਜ਼ਮ ਗੈਂਗਸਟਰ ਸੁਖਪ੍ਰੀਤ ਬੁੱਢਾ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ।
ਉਧਰ ਗੈਂਗਸਟਰ ਸੁਖਪ੍ਰੀਤ ਬੁੱਢਾ ਖਿਲਾਫ ਮਾਮਲਾ ਦਰਜ ਹੋਣ ਕਾਰਨ ਬੰਬੀਹਾ ਗੈਂਗ ਭੜਕ ਗਿਆ ਹੈ। ਬੰਬੀਹਾ ਗੈਂਗ ਨੇ ਪੰਜਾਬ ਪੁਲਿਸ ਨੂੰ ਸਿੱਧੇ ਤੌਰ 'ਤੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਦਵਿੰਦਰ ਫਰਾਂਸ ਬੰਬੀਹਾ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਕਿਹਾ ਹੈ ਕਿ ਬੁੱਢਾ ਨੂੰ ਤੰਗ ਨਾ ਕਰੋ। ਜੇਕਰ ਇਸ ਨੂੰ ਬੰਦ ਨਾ ਕੀਤਾ ਤਾਂ ਅਸੀਂ ਧਮਕੀ ਨਹੀਂ ਦੇਵਾਂਗੇ, ਸਿੱਧਾ ਕੰਮ ਕਰਾਂਗੇ।
ਪੰਜਾਬ ਪੁਲਿਸ ਵਿੱਚ ਏਨਾ ਜੋਸ਼, ਮੂਸੇਵਾਲਾ ਦੇ ਕਾਤਲਾਂ ਨੂੰ ਫੜੋ
ਦੇਖੋ, ਪੁਲਿਸ ਤੇ ਸਰਕਾਰ ਸਾਡੇ ਲੋਕਾਂ ਨੂੰ ਤੰਗ ਕਰ ਰਹੀ ਹੈ। ਸਾਡੇ ਭਰਾ ਸੁਖਪ੍ਰੀਤ ਬੁੱਢਾ ਜੋ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਹੈ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਹ ਬਹੁਤ ਮਾੜੀ ਗੱਲ ਹੈ। ਜਿਨ੍ਹਾਂ ਨੇ ਗੰਦ ਪਾਇਆ ਹੈ, ਉਨ੍ਹਾਂ ਨੂੰ ਜਾਇਜ਼ ਸਮਝ ਕੇ ਰੱਖਿਆ ਜਾ ਰਿਹਾ ਹੈ। ਇਸ ਦਾ ਨਤੀਜਾ ਬਹੁਤ ਮਾੜਾ ਹੋਵੇਗਾ। ਜੇਕਰ ਪੰਜਾਬ ਪੁਲਿਸ ਵਿੱਚ ਏਨਾ ਹੀ ਜੋਸ਼ ਹੈ ਤਾਂ ਸਿੱਧੂ ਮੂਸੇਵਾਲਾ ਦੇ ਕਾਤਲ ਨੂੰ ਫੜ ਕੇ ਲਿਆਓ। ਮਨਕੀਰਤ ਔਲਖ ਨੂੰ ਫੜ ਕੇ ਲਿਆਓ। ਇਹ ਸਾਰੇ ਤਾਂ ਫੜੇ ਨਹੀਂ ਜਾਂਦੇ। ਸਾਡੇ ਕਿਸੇ ਵੀ ਬੰਦੇ ਨੂੰ ਤੰਗ ਨਾ ਕਰੋ।
ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਬੰਬੀਹਾ ਗੈਂਗ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੋ ਗਿਆ ਹੈ। ਜਿਸ ਕਾਰਨ ਪੰਜਾਬ ਵਿੱਚ ਵੱਡੀ ਗੈਂਗ ਵਾਰ ਹੋਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਗੈਂਗਸਟਰ ਦਵਿੰਦਰ ਬੰਬੀਹਾ ਦੀ ਅਰਮੇਨੀਆ 'ਚ ਮੌਤ ਤੋਂ ਬਾਅਦ ਲੱਕੀ ਪਟਿਆਲਾ ਅਤੇ ਜੇਲ 'ਚ ਬੰਦ ਸੁਖਪ੍ਰੀਤ ਬੁੱਢਾ ਬੰਬੀਹਾ ਗੈਂਗ ਨੂੰ ਚਲਾ ਰਹੇ ਹਨ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਪੰਜਾਬ
ਪੰਜਾਬ
Advertisement