Chandigarh News: ਮੁਹਾਲੀ 'ਚ ਜਹਾਜ਼ਾਂ ਦੀ ਸੁਰੱਖਿਆ ਲਈ ਮੀਟ ਦੀਆਂ ਦੁਕਾਨਾਂ 'ਤੇ ਪਾਬੰਦੀ, ਧਰਨੇ-ਰੈਲੀਆਂ 'ਤੇ ਵੀ ਰੋਕ
ਦਰਅਸਲ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ 'ਚ ਆਇਆ ਹੈ ਕਿ ਏਅਰ ਫੋਰਸ ਸਟੇਸ਼ਨ ਦੇ ਆਲੇ-ਦੁਆਲੇ ਖਾਣ-ਪੀਣ ਦੀਆਂ ਕਈ ਦੁਕਾਨਾਂ ਖੁੱਲ੍ਹੀਆਂ ਹੋਈਆਂ ਹਨ। ਇਸ ਦੇ ਨਾਲ ਹੀ ਦੁਕਾਨਦਾਰਾਂ ਵੱਲੋਂ ਗੰਦਗੀ ਤੇ ਬਚਿਆ ਸਾਮਾਨ ਵੀ ਖੁੱਲ੍ਹੇ ਵਿੱਚ ਸੁੱਟਿਆ ਜਾਂਦਾ ਹੈ।
Chandigarh News: ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਏਅਰ ਫੋਰਸ ਸਟੇਸ਼ਨ ਦੇ 1000 ਮੀਟਰ ਦੇ ਘੇਰੇ ਵਿੱਚ ਮੀਟ ਦੀਆਂ ਦੁਕਾਨਾਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਹਾਜ਼ਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਇਹ ਹੁਕਮ ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਵੱਲੋਂ ਜਾਰੀ ਕੀਤੇ ਗਏ ਹਨ। ਇਹ ਹੁਕਮ ਧਾਰਾ 144 ਤਹਿਤ ਜਾਰੀ ਕੀਤਾ ਗਿਆ ਹੈ। ਨਿਯਮਾਂ ਦੀ ਉਲੰਘਣਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦਰਅਸਲ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਹੈ ਕਿ ਏਅਰ ਫੋਰਸ ਸਟੇਸ਼ਨ ਦੇ ਆਲੇ-ਦੁਆਲੇ ਖਾਣ-ਪੀਣ ਦੀਆਂ ਕਈ ਦੁਕਾਨਾਂ ਖੁੱਲ੍ਹੀਆਂ ਹੋਈਆਂ ਹਨ। ਇਸ ਦੇ ਨਾਲ ਹੀ ਦੁਕਾਨਦਾਰਾਂ ਵੱਲੋਂ ਗੰਦਗੀ ਤੇ ਬਚਿਆ ਸਾਮਾਨ ਵੀ ਖੁੱਲ੍ਹੇ ਵਿੱਚ ਸੁੱਟਿਆ ਜਾਂਦਾ ਹੈ। ਇਸ ਕਾਰਨ ਉੱਥੇ ਮਾਸਾਹਾਰੀ ਪੰਛੀ ਉੱਡਦੇ ਰਹਿੰਦੇ ਹਨ। ਇਸ ਦੇ ਨਾਲ ਹੀ ਇਨ੍ਹਾਂ ਪੰਛੀਆਂ ਦੇ ਕਿਸੇ ਵੀ ਸਮੇਂ ਜਹਾਜ਼ਾਂ ਨਾਲ ਟਕਰਾ ਜਾਣ ਕਾਰਨ ਵੱਡਾ ਹਾਦਸਾ ਹੋਣ ਦਾ ਖਤਰਾ ਬਣਿਆ ਹੋਇਆ ਹੈ। ਇਸ ਕਾਰਨ ਉਹ ਰਾਸ਼ਟਰੀ ਸੁਰੱਖਿਆ ਲਈ ਵੀ ਖਤਰਾ ਬਣ ਜਾਂਦੇ ਹਨ। ਇਸ ਕਾਰਨ ਇਹ ਫੈਸਲਾ ਲਿਆ ਗਿਆ ਹੈ।
ਦੂਜੇ ਪਾਸੇ ਮੁਹਾਲੀ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਕੋਈ ਧਰਨਾ ਤੇ ਰੈਲੀ ਨਹੀਂ ਕੀਤੀ ਜਾਵੇਗੀ। ਜੇਕਰ ਕਿਸੇ ਨੇ ਡੀਸੀ ਨੂੰ ਕੋਈ ਮੰਗ ਪੱਤਰ ਵੀ ਸੌਂਪਣਾ ਹੈ ਤਾਂ ਇਸ ਲਈ ਪ੍ਰਬੰਧਕੀ ਕੰਪਲੈਕਸ ਵਿੱਚ ਪੰਜ ਤੋਂ ਘੱਟ ਲੋਕ ਹੀ ਦਾਖ਼ਲ ਹੋ ਸਕਣਗੇ। ਇਹ ਹੁਕਮ 10 ਜੂਨ ਤੱਕ ਲਾਗੂ ਰਹਿਣਗੇ। ਇਸੇ ਤਰ੍ਹਾਂ ਪਾਣੀ ਦੀਆਂ ਟੈਂਕੀਆਂ, ਟਿਊਬਵੈੱਲਾਂ, ਟੈਲੀਫੋਨ ਟਾਵਰਾਂ ਤੇ ਸਰਕਾਰੀ ਤੇ ਨਿੱਜੀ ਇਮਾਰਤਾਂ 'ਤੇ ਚੜ੍ਹ ਕੇ ਪ੍ਰਦਰਸ਼ਨ ਕਰਨ 'ਤੇ ਵੀ ਪਾਬੰਦੀ ਲਗਾਈ ਗਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਪੀਜੀ ਤੇ ਕਿਰਾਏਦਾਰਾਂ ਦੀ ਤਸਦੀਕ ਕਰਵਾਉਣੀ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।