Punjab News: ਆਦਰਸ਼ ਚੋਣ ਜ਼ਾਬਤੇ ਦੇ ਦੌਰਾਨ ਹਥਿਆਰ ਅਤੇ ਗੋਲਾ-ਬਾਰੂਦ ਲੈ ਕੇ ਚੱਲਣ 'ਤੇ ਪਾਬੰਦੀ, ਪੰਚਾਇਤ ਚੋਣਾਂ ਨੂੰ ਲੈ ਕੇ ਪ੍ਰਸ਼ਾਸ਼ਨ ਸਖਤ
ਪੰਜਾਬ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡਾਂ ਦੇ ਵਿੱਚ ਕਾਫੀ ਹਲਚਲ ਹੈ। ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਰਹੇ ਹਨ। ਉੱਧਰ ਪ੍ਰਸ਼ਾਸ਼ਨ ਨੂੰ ਚੋਣਾਂ ਦੇ ਲਈ ਸੁਖਾਵੇਂ ਮਾਹੌਲ ਦਾ ਪੂਰਾ ਧਿਆਨ ਰੱਖ ਰਹੀ ਹੈ। ਜਿਸਦੇ ਚੱਲਦੇ ..
Panchayat elections 2024: ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ ਜਿਸ ਕਰਕੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਰਹੇ ਹਨ। ਉੱਧਰ ਪ੍ਰਸ਼ਾਸ਼ਨ ਵੱਲੋਂ ਵੀ ਆਮ ਚੋਣਾਂ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਦੇ ਲਈ ਸਖਤ ਐਕਸ਼ਨ ਚੁੱਕੇ ਹਨ। ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ 27.09.2024 ਤੋਂ 16.10.2024 ਤੱਕ ਹਥਿਆਰ ਅਤੇ ਗੋਲਾ-ਬਾਰੂਦ ਨਾਲ ਲੈ ਕੇ ਚੱਲਣ 'ਤੇ ਪਾਬੰਦੀ ਲਗਾ ਦਿੱਤੀ ਹੈ।
ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜਾਰੀ ਕੀਤੇ ਗਏ ਮਨਾਹੀ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਹਥਿਆਰ ਅਤੇ ਗੋਲਾ-ਬਾਰੂਦ ਲੈ ਕੇ ਚੱਲਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਲੋਕ ਹਿੱਤ ਵਿੱਚ ਹੈ ਤਾਂ ਜੋ ਗ੍ਰਾਮ ਪੰਚਾਇਤਾਂ-2024 ਦੀਆਂ ਆਮ ਚੋਣਾਂ ਦੌਰਾਨ ਅਮਨ-ਕਾਨੂੰਨ ਅਤੇ ਆਮ ਜਨਤਾ ਦੀ ਸੁਰੱਖਿਆ ਨਾਲ ਸਬੰਧਤ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ।
ਜਾਣੋ ਕਿਹੜੇ ਲੋਕਾਂ ਨੂੰ ਦਿੱਤੀ ਜਾਂਦੀ ਹੈ ਛੋਟ
ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਪੁਲਿਸ ਜਾਂ ਮਿਲਟਰੀ ਜਾਂ ਅਰਧ-ਸੈਨਿਕ ਕਰਮਚਾਰੀ ਅਤੇ ਹੋਰ ਸਰਕਾਰੀ ਕਰਮੀਆਂ ਨੂੰ ਉਨ੍ਹਾਂ ਡਿਊਟੀ ਦੇ ਸਬੰਧ ਵਿੱਚ ਮਨਾਹੀ ਤੋਂ ਛੋਟ ਦਿੱਤੀ ਜਾਵੇਗੀ। ਇਸੇ ਤਰ੍ਹਾਂ, ਉਹ ਖਿਡਾਰੀ ਜੋ ਵੱਖ-ਵੱਖ ਪੱਧਰਾਂ 'ਤੇ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹਨ ਅਤੇ ਜਿਨ੍ਹਾਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਣਾ ਹੈ, ਜਿਸ ਵਿਚ ਉਹ ਆਪਣੀਆਂ ਰਾਈਫਲਾਂ ਦੀ ਵਰਤੋਂ ਕਰਦੇ ਹਨ, ਅਤੇ ਨਾਲ ਹੀ ਉਨ੍ਹਾਂ ਸ਼੍ਰੇਣੀਆਂ ਦੇ ਲਾਇਸੈਂਸਧਾਰੀ ਜਿਨ੍ਹਾਂ ਨੂੰ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਛੋਟ ਦਿੱਤੀ ਗਈ ਹੈ, ਵੀ ਇਨ੍ਹਾਂ ਮਨਾਹੀ ਦੇ ਹੁਕਮਾਂ ਤੋਂ ਬਾਹਰ ਰੱਖੇ ਗਏ ਹਨ।
ਪ੍ਰਸ਼ਾਸ਼ਨ ਵੱਲੋਂ ਜਾਰੀ ਕੀਤਾ ਗਿਆ ਇਹ ਹੁਕਮ
ਹਾਲਾਂਕਿ, ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਜਿਹੜੇ ਅਸਲਾ ਲਾਇਸੈਂਸ ਧਾਰਕ, ਜ਼ਿਲ੍ਹਾ ਮੈਜਿਸਟਰੇਟ ਦੇ ਦਫ਼ਤਰ ਵੱਲੋਂ ਸਕਰੀਨਿੰਗ ਕਮੇਟੀ ਦੀ ਸਿਫ਼ਾਰਸ਼ 'ਤੇ ਜਾਰੀ ਕੀਤੇ ਗਏ ਅਜਿਹੇ ਨੋਟਿਸ/ਆਰਡਰ ਪ੍ਰਾਪਤ ਕਰਦੇ ਹਨ, ਉਨ੍ਹਾਂ ਨੂੰ ਅਜਿਹਾ ਨੋਟਿਸ ਪ੍ਰਾਪਤ ਹੋਣ ਦੇ 07 ਦਿਨਾਂ ਦੇ ਅੰਦਰ-ਅੰਦਰ ਆਪਣਾ ਅਸਲਾ ਅਤੇ ਗੋਲੀ-ਸਿੱਕਾ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਹਥਿਆਰ ਡੀਲਰਾਂ ਕੋਲ ਜਮ੍ਹਾਂ ਕਰਵਾਉਣਾ ਪਵੇਗਾ।
ਹੋਰ ਪੜ੍ਹੋ : ਪੰਜਾਬ ਤੋਂ ਹਰਿਆਣਾ ਜਾਣ ਵਾਲੇ ਹੋ ਜਾਣ ਸਾਵਧਾਨ, ਇਸ ਰਸਤੇ ਤੋਂ ਬਣਾਈ ਜਾਵੇ ਦੂਰੀ