ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਦੋ ਪਹੀਆ ਵਾਹਨ ਚਾਲਕਾਂ ਦੇ ਮੂੰਹ ਢੱਕ ਵਾਹਨ ਚਲਾਉਣ ਉਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸ਼ਹਿਰ ਵਿੱਚ ਲੁੱਟਾਂ-ਖੋਹਾਂ ਦੀਆਂ ਵੱਧ ਰਹੀਆਂ ਘਟਨਾਵਾਂ ਦੇ ਕਾਰਨ ਜਿਲਾ ਪੁਲਿਸ ਨੇ ਇਹ ਕਦਮ ਚੁੱਕਿਆ ਹੈ।  ਜਾਣਕਾਰੀ ਅਨੁਸਾਰ ਸ਼ਹਿਰ ਵਿੱਚ ਹੋਈਆਂ ਲੁੱਟ ਖੋਹ ਦੀਆਂ ਵਾਰਦਾਤਾਂ ਤੋਂ ਬਾਅਦ ਜੋ ਸੀਸੀਟੀਵੀ ਵੀਡੀਉ ਸਾਹਮਣੇ ਆਈਆਂ ਹਨ ਉਹਨਾਂ ਵਿੱਚ ਜ਼ਿਆਦਾਤਰ ਦੋਸ਼ੀਆਂ ਦੇ ਮੂੰਹ ਢੱਕੇ ਹੋਏ ਸਨ।             ਇਸ ਲਈ ਮੂੰਹ ਢੰਗ ਕੇ ਵਾਹਨ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ। ਯਾਦ ਰਹੇ ਕਿ ਆਰ ਐਸ ਐਸ ਆਗੂ ਜਗਦੀਸ਼ ਗਗਨੇਜਾ ’ਤੇ ਹੋਏ ਕਾਤਲਾਨਾ ਹਮਲੇ ਦੀ ਜਿਹੜੀ ਸੀਸੀਟੀਵੀ ਕੈਮਰਿਆਂ ਦੀ ਜੋ ਫੁਟੇਜ ਸਾਹਮਣੇ ਆਈ ਹੈ, ਉਨ੍ਹਾਂ ਵਿੱਚ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਨੇ ਆਪਣੇ ਮੂੰਹ ਢੱਕੇ ਹੋਏ ਸਨ।         ਜ਼ਿਲ੍ਹਾ ਪੁਲੀਸ ਕਮਿਸ਼ਨਰ ਅਮਰ ਸਿੰਘ ਚਾਹਲ ਅਨੁਸਾਰ ਮੂੰਹ ਪਰਨੇ ਜਾਂ ਕਿਸੇ ਹੋਰ ਕੱਪੜੇ ਨਾਲ ਢੱਕਣਾ ਟਰੈਫਿਕ ਨਿਯਮਾਂ ਦੇ ਖਿਲਾਫ ਹੈ। ਇਸ ਕਰਕੇ ਸ਼ਹਿਰ ਵਿੱਚ ਇਸ ਉਤੇ ਹੁਣ ਪੂਰਨ ਪਾਬੰਦੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੋਇਆ ਫੜਿਆ ਜਾਂਦਾ ਹੈ ਤਾਂ ਉਹਨਾਂ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।