ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ, ਤਿੰਨ ਜ਼ਿਲ੍ਹਿਆਂ ਦੀਆਂ ਕੁਝ ਪੰਚਾਇਤਾਂ 'ਚ ਨਹੀਂ ਪੈਣਗੀਆਂ ਵੋਟਾਂ, 100 ਪਟੀਸ਼ਨਾਂ 'ਤੇ ਕੱਲ ਹੋਵੇਗੀ ਸੁਣਵਾਈ
ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ।

Panchayat Election: ਪੰਜਾਬ ਵਿੱਚ ਪੰਚਾਇਤੀ ਚੋਣਾਂ ਨਾਲ ਸਬੰਧਤ ਕੇਸ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ, ਮੋਗਾ ਤੇ ਤਰਨਤਾਰਨ ਦੀਆਂ ਕੁਝ ਪੰਚਾਇਤਾਂ ਦੀ ਚੋਣ ਪ੍ਰਕਿਰਿਆ ’ਤੇ ਰੋਕ ਲਾ ਦਿੱਤੀ ਹੈ। ਇਸ ਸਬੰਧੀ ਮੰਗਲਵਾਰ ਨੂੰ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ।
250 ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ ਰੋਕ
ਦੂਜੇ ਪਾਸੇ ਦਾਇਰ 100 ਤੋਂ ਵੱਧ ਪਟੀਸ਼ਨਾਂ 'ਤੇ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਸੁਣਵਾਈ ਮੁਲਤਵੀ ਹੋਣ ਦਾ ਮੁੱਖ ਕਾਰਨ ਇਹ ਹੈ ਕਿ ਬੁੱਧਵਾਰ ਨੂੰ ਅਦਾਲਤ ਨੇ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ ਰੋਕ ਲਗਾ ਦਿੱਤੀ ਸੀ ਪਰ ਅਜੇ ਤੱਕ ਇਸ ਸਬੰਧੀ ਵਿਸਥਾਰਤ ਹੁਕਮ ਜਾਰੀ ਨਹੀਂ ਕੀਤੇ ਗਏ ਹਨ। ਉਮੀਦ ਹੈ ਕਿ ਅੱਜ ਇਸ ਸਬੰਧੀ ਹੁਕਮ ਜਾਰੀ ਹੋ ਸਕਦੇ ਹਨ। ਜ਼ਿਆਦਾਤਰ ਪਟੀਸ਼ਨਾਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਹੋਰਾਂ ਵੱਲੋਂ ਦਾਇਰ ਕੀਤੀਆਂ ਗਈਆਂ ਹਨ।
ਜਬਰੀ ਕਾਗ਼ਜ਼ ਰੱਦ ਕਰਨ ਦੇ ਇਲਜ਼ਾਮ
ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ।
ਆਪ ਦਾ ਇਲਜ਼ਾਮ, ਸਾਡੇ ਵਰਕਰਾਂ ਦੇ ਹੋਏ ਕਤਲ
ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਆਮ ਆਦਮੀ ਪਾਰਟੀ 'ਤੇ ਸਵਾਲ ਚੁੱਕ ਰਹੇ ਹਨ। ਮਾਮਲਾ ਚੋਣ ਕਮਿਸ਼ਨ ਕੋਲ ਵੀ ਪਹੁੰਚ ਗਿਆ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਧੱਕਾ ਕਰ ਰਹੇ ਹਨ। ਇੱਥੋਂ ਤੱਕ ਕਿ ਸਾਡੇ ਵਰਕਰਾਂ ਦਾ ਕਤਲ ਵੀ ਕੀਤਾ ਗਿਆ ਹੈ।
ਕਦੋਂ ਪੈਣਗੀਆਂ ਵੋਟਾਂ ?
ਇਸ ਸਮੇਂ ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ਵਿੱਚ ਚੋਣਾਂ ਹੋ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















