ਪੜਚੋਲ ਕਰੋ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਿੱਖ ਯਾਤਰੀਆਂ ਅਤੇ ਕਰਮਚਾਰੀਆਂ ਦੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਕਰਨ ਲਈ ਸਹਿਯੋਗ ਦਿੰਦਿਆਂ ਭਾਰਤ ਸਰਕਾਰ ਅੱਗੇ ਇਹ ਮੁੱਦਾ ਉਠਾਉਣ ਵਿਚ ਅਪਣਾ ਯੋਗਦਾਨ ਪਾਉਣ।

Punjab News:  ਅੰਮ੍ਰਿਤਸਰ ਵਿਕਾਸ ਮੰਚ ਤੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਕਾਸ ਅਤੇ ਵਧੇਰੇ ਉਡਾਣਾਂ ਲਈ ਯਤਨਸ਼ੀਲ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਪਰਸਨ ਇਕਬਾਲ ਸਿੰਘ ਲਾਲਪੁਰਾ ਅਤੇ ਭਾਰਤ ਸਰਕਾਰ ਦੇ ਸਿਵਲ ਏਵੀਏਸ਼ਨ ਮੰਤਰੀ ਰਾਮਮੋਹਨ ਨਾਇਡੂ ਨੂੰ ਪੱਤਰ ਭੇਜ ਕੇ ਸਿੱਖ ਯਾਤਰੀਆਂ ਅਤੇ ਕਰਮਚਾਰੀਆਂ ਉੱਤੇ ਕਿਰਪਾਨ ਪਹਿਨਣ 'ਤੇ ਲਾਈ ਪਾਬੰਦੀ ਦੀ ਸਮੱਸਿਆ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਹੈ।

ਇਹ ਸੰਗਠਨ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ (ਬੀ.ਸੀ.ਏ.ਐਸ) ਦੇ ਹਾਲ ਹੀ ਵਿੱਚ ਜਾਰੀ ਕੀਤੇ ਗਏ ਦਿਸ਼ਾਂ ਨਿਰਦੇਸ਼ ਵਿਚ ਸੁਧਾਰ ਦੀ ਮੰਗ ਕਰ ਰਹੇ ਹਨ, ਜਿਸ ਵਿੱਚ ਹਵਾਈ ਅੱਡਿਆਂ ‘ਤੇ ਕੰਮ ਕਰ ਰਹੇ ਸਿੱਖ ਕਰਮਚਾਰੀਆਂ ਨੂੰ ਡਿਉਟੀ ‘ਤੇ ਕਿਰਪਾਨ ਪਹਿਨਣ ਤੋਂ ਰੋਕਿਆ ਗਿਆ ਹੈ।

ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਅਤੇ ਓਵਰਸੀਜ਼ ਸਕੱਤਰ ਤੇ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਬਿਊਰੋ ਵਲੋਂ ਜਾਰੀ 30 ਅਕਤੂਬਰ, 2024 ਦੇ ਆਦੇਸ਼ ਅਨੁਸਾਰ, ਸਿੱਖ ਯਾਤਰੀਆਂ ਨੂੰ ਛੇ ਇੰਚ ਤੱਕ ਦੇ ਬਲੇਡ ਵਾਲੀਆਂ ਕਿਰਪਾਨਾਂ ਨਾਲ ਘਰੇਲੂ ਉਡਾਨਾਂ 'ਤੇ ਜਾਣ ਦੀ ਆਗਿਆ ਹੈ, ਪਰ ਇਸ ਨੋਟੀਫੀਕੇਸ਼ਨ ‘ਚ ਇਹ ਵੀ ਲਿਖ ਦਿੱਤਾ ਗਿਆ ਹੈ ਕਿ ਸਿੱਖ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਕਿਰਪਾਨ ਪਹਿਨਣ ਤੋਂ ਸਪੱਸ਼ਟ ਤੌਰ 'ਤੇ ਰੋਕ ਹੈ।

ਇਸ ਪਾਬੰਦੀ ਨਾਲ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ 'ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਸੁਰੱਖਿਆ ਜਾਂਚ ਤੋਂ ਬਾਅਦ ਟਰਮੀਨਲ ਖੇਤਰ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ, ਜਿਸ ਨਾਲ ਉਹਨਾਂ ਵੱਲੋਂ ਡਿਉਟੀ ਦੌਰਾਨ ਜਿੰਮੇਵਾਰੀਆਂ ਪੂਰੀਆਂ ਕਰਨ ਵਿੱਚ ਰੁਕਾਵਟ ਆ ਰਹੀ ਹੈ। ਮੰਚ ਨੇ ਇਸ ਪਾਬੰਦੀ ਵਾਲੀ ਲਾਈਨ ਨੂੰ ਹਟਾਉਣ ਅਤੇ ਸਿੱਖ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਕਿਰਪਾਨ ਪਹਿਨਣ ਦੀ ਸਪੱਸ਼ਟ ਤੌਰ 'ਤੇ ਆਗਿਆ ਦੇਣ ਲਈ ਜ਼ੋਰ ਦਿੱਤਾ ਹੈ।

ਗੁਮਟਾਲਾ ਨੇ ਕਿਹਾ ਕਿ "ਯੂਕੇ ਅਤੇ ਕੈਨੇਡਾ ਵਰਗੇ ਦੇਸ਼ਾਂ ਵਿੱਚ ਹਵਾਈ ਅੱਡੇ ਤੇ ਡਿਉਟੀ ਕਰਦੇ ਸਿੱਖ ਕਰਮਚਾਰੀਆਂ ਨੂੰ ਸੁਰੱਖਿਅਤ ਖੇਤਰਾਂ ਵਿੱਚ ਕਿਰਪਾਨ ਪਹਿਨਣ ਦੀ ਆਗਿਆ ਹੈ। ਸਿੱਖਾਂ ਦੀ ਸਭ ਤੋਂ ਵੱਧ ਵਸੋਂ ਵਾਲੇ ਮੁਲਕ ਭਾਰਤ ‘ਚ ਵੀ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਲਈ ਮੌਜੂਦਾ ਨੀਤੀਆਂ ‘ਚ ਸੋਧ ਕਰਨ ਤੇ ਵਿਚਾਰ ਕਰਨ ਦੀ ਲੋੜ ਹੈ।"

ਆਪਣੇ ਪੱਤਰ ਵਿੱਚ, ਗੁਮਟਾਲਾ ਅਤੇ ਅਣਖੀ ਨੇ ਇਹ ਵੀ ਉਲੇਖ ਕੀਤਾ ਕਿ ਅੰਤਰਰਾਸ਼ਟਰੀ ਉਡਾਨਾਂ ਲਈ ਸੁਰੱਖਿਆ ਜਾਂਚ ਦੌਰਾਨ ਸਿੱਖ ਯਾਤਰੀਆਂ ਨੂੰ ਗਲ ਵਿਚ ਪਾਈਆਂ ਸਿਰਫ ਇੱਕ ਇੰਚ ਵਾਲੀ ਛੋਟੀ ਕਿਰਪਾਨ, ਖੰਡਾ ਅਤੇ ਕੰਗੇ ਵਰਗੀਆਂ ਧਾਰਮਿਕ ਵਸਤਾਂ ਉਤਾਰਣ ਲਈ ਕਿਹਾ ਜਾ ਰਿਹਾ ਹੈ। ਅਮਰੀਕਾ, ਕੈਨੇਡਾ ਅਤੇ ਨੀਦਰਲੈਂਡ ਵਰਗੇ ਵਿਦੇਸ਼ੀ ਹਵਾਈ ਅੱਡਿਆਂ ਤੋਂ ਭਾਰਤ ਆ ਰਹੇ ਸਿੱਖ ਯਾਤਰੀਆਂ ਨੂੰ ਇਹ ਚਿੰਨ੍ਹ ਪਹਿਨਣ ਵਿੱਚ ਕੋਈ ਸਮੱਸਿਆ ਨਹੀਂ ਆਉਂਦੀ, ਪਰ ਵਾਪਸੀ ਵੇਲੇ ਭਾਰਤੀ ਹਵਾਈ ਅੱਡਿਆਂ, ਜਿਵੇਂ ਕਿ ਅੰਮ੍ਰਿਤਸਰ ਅਤੇ ਦਿੱਲੀ 'ਤੇ, ਉਹਨਾਂ ਨੂੰ ਇਹ ਚਿੰਨ੍ਹ ਉਤਾਰਣ ਲਈ ਮਜ਼ਬੂਰ ਕੀਤਾ ਜਾਂਦਾ ਹੈ।

ਇਹਨਾਂ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਿੱਖ ਯਾਤਰੀਆਂ ਅਤੇ ਕਰਮਚਾਰੀਆਂ ਦੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਕਰਨ ਲਈ ਸਹਿਯੋਗ ਦਿੰਦਿਆਂ ਭਾਰਤ ਸਰਕਾਰ ਅੱਗੇ ਇਹ ਮੁੱਦਾ ਉਠਾਉਣ ਵਿਚ ਅਪਣਾ ਯੋਗਦਾਨ ਪਾਉਣ।

 

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget