Punjab Raj Bhawan Update: ਪੰਜਾਬ ਰਾਜਭਵਨ 'ਚ ਟਮਾਟਰ ਦੇ ਵਰਤੋਂ 'ਤੇ ਪਾਬੰਦੀ, ਕਿੱਲਤ ਤੇ ਵਧਦੀਆਂ ਕੀਮਤਾਂ ਨੂੰ ਲੈ ਲਿਆ ਇਹ ਫ਼ੈਸਲਾ
ਪੰਜਾਬ 'ਚ ਟਮਾਟਰ ਦੀ ਕਮੀ ਤੇ ਅਸਮਾਨੀ ਚੜ੍ਹੀਆਂ ਕੀਮਤਾਂ ਤੋਂ ਬਾਅਦ ਹੁਣ ਪੰਜਾਬ ਰਾਜ ਭਵਨ 'ਚ ਵੀ ਟਮਾਟਰ ਦੀ ਵਰਤੋਂ ਨਹੀਂ ਹੋਵੇਗੀ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਰਾਜ ਭਵਨ 'ਚ ਟਮਾਟਰ ਦੀ ਵਰਤੋਂ 'ਤੇ ਪਾਬੰਦੀ ਦੇ ਹੁਕਮ ਦਿੱਤੇ ਹਨ।
Punjab News : ਪੰਜਾਬ 'ਚ ਟਮਾਟਰ ਦੀ ਕਮੀ ਤੇ ਅਸਮਾਨੀ ਚੜ੍ਹੀਆਂ ਕੀਮਤਾਂ ਤੋਂ ਬਾਅਦ ਹੁਣ ਪੰਜਾਬ ਰਾਜ ਭਵਨ 'ਚ ਵੀ ਟਮਾਟਰ ਦੀ ਵਰਤੋਂ ਨਹੀਂ ਹੋਵੇਗੀ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਰਾਜ ਭਵਨ 'ਚ ਟਮਾਟਰ ਦੀ ਵਰਤੋਂ 'ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਉਹਨਾਂ ਨੇ ਪੰਜਾਬ ਦੀ ਇਸ ਸਮੱਸਿਆ ਨੂੰ ਲੈ ਕੇ ਇਹ ਫੈਸਲਾ ਲਿਆ ਹੈ।
ਪੰਜਾਬ ਵਿੱਚ ਖਾਣ-ਪੀਣ ਦੀਆਂ ਵਸਤੂਆਂ ਖਾਸ ਕਰਕੇ ਟਮਾਟਰ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਪੰਜਾਬ ਦੇ ਲੋਕਾਂ ਦੀ ਸਮੱਸਿਆ ਨੂੰ ਸਮਝਦਿਆਂ ਤੇ ਇਕਜੁੱਟਤਾ ਦਿਖਾਉਂਦੇ ਹੋਏ ਰਾਜਪਾਲ ਬੀਐੱਲ ਪੁਰੋਹਿਤ ਨੇ ਰਾਜ ਭਵਨ 'ਚ ਟਮਾਟਰਾਂ 'ਤੇ ਪਾਬੰਦੀ ਲਾਉਣ ਦਾ ਹੁਕਮ ਜਾਰੀ ਕੀਤਾ ਹੈ।
ਚੁਣੌਤੀਪੂਰਨ ਸਮਿਆਂ ਵਿੱਚ ਜ਼ਿੰਮੇਵਾਰੀ ਨਾਲ ਵਰਤੋਂ
ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਸਮੇਂ ਤੋਂ ਪੰਜਾਬ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਲੋਕ ਟਮਾਟਰ ਦੀਆਂ ਕੀਮਤਾਂ 'ਚ ਵਾਧੇ ਕਾਰਨ ਕਾਫੀ ਪ੍ਰੇਸ਼ਾਨ ਹਨ। ਇਸ ਦੇ ਮੁੱਖ ਕਾਰਨ ਬੇਮੌਸਮੀ ਮੀਂਹ, ਹੜ੍ਹ ਤੇ ਖਾਣ-ਪੀਣ ਦੀਆਂ ਵਸਤਾਂ ਦੀ ਸਪਲਾਈ ਵਿੱਚ ਵਿਘਨ ਹਨ। ਇਸ ਕਾਰਨ ਮੰਡੀ ਵਿੱਚ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਵਿੱਚ ਅਸਥਿਰਤਾ ਪੈਦਾ ਹੋ ਗਈ ਹੈ। ਇਸ ਕਾਰਨ ਰਾਜਪਾਲ ਬੀਐੱਲ ਪੁਰੋਹਿਤ ਨੇ ਇਸ ਚੁਣੌਤੀਪੂਰਨ ਸਮੇਂ 'ਚ ਰਾਜ ਭਵਨ 'ਚ ਟਮਾਟਰ ਦੀ ਵਰਤੋਂ 'ਤੇ ਪਾਬੰਦੀ ਲਾ ਕੇ ਜ਼ਰੂਰੀ ਵਸਤੂਆਂ ਦਾ ਇਸਤੇਮਾਲ ਜ਼ਿੰਮੇਵਾਰੀ ਨਾਲ ਕਰਨ ਲਈ ਕਿਹਾ ਹੈ।
ਖ਼ਪਤ ਘੱਟ ਹੋਣ ਨਾਲ ਕੀਮਤ ਵਿੱਚ ਹੋਵੇਗੀ ਗਿਰਾਵਟ
ਰਾਜਪਾਲ ਬੀਐੱਲ ਪੁਰੋਹਿਤ ਨੇ ਕਿਹਾ ਕਿ ਕਿਸੇ ਵਸਤੂ ਦੀ ਖਪਤ ਨੂੰ ਰੋਕਣ ਜਾਂ ਘਟਾਉਣ ਨਾਲ ਉਸ ਦੀ ਕੀਮਤ 'ਤੇ ਅਸਰ ਪੈਂਦਾ ਹੈ। ਮੰਗ ਘੱਟ ਹੋਣ 'ਤੇ ਇਸ ਦੀ ਕੀਮਤ ਆਪਣੇ ਆਪ ਹੇਠਾਂ ਆ ਜਾਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਲੋਕ ਆਪਣੇ ਘਰਾਂ ਵਿੱਚ ਟਮਾਟਰਾਂ ਦੇ ਹੋਰ ਬਦਲਾਅ ਦੀ ਵਰਤੋਂ ਕਰਕੇ ਟਮਾਟਰ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਘੱਟ ਕਰਨ ਵਿੱਚ ਸਹਿਯੋਗ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ