ਪੜਚੋਲ ਕਰੋ

Drugs in Punjab: ਪੰਜਾਬ 'ਚ ਨਹੀਂ ਵੱਜਾ ਨਸ਼ਿਆਂ ਨੂੰ ਬੰਨ੍ਹ! ਐਨਸੀਆਰਬੀ ਦੀ ਰਿਪੋਰਟ 'ਚ ਹੋਏ ਹੈਰਾਨ ਕਰ ਦੇਣ ਵਾਲੇ ਖੁਲਾਸੇ

Drugs in Punjab: ਅਹਿਮ ਗੱਲ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ 'ਆਪ' ਦੀ ਸਰਕਾਰ ਵੇਲੇ ਇਹ ਅੰਕੜੇ ਹੋਰ ਉੱਪਰ ਨੂੰ ਗਏ ਹਨ। ਰਿਪੋਰਟ 'ਚ ਇਹ ਵੀ ਖੁਲਾਸਾ ਹੋਇਆ ਹੈ ਕਿ ਦੇਸ਼ ਭਰ ਵਿੱਚ ਪੰਜਾਬ ਵਿੱਚ ਨਸ਼ਿਆਂ ਨਾਲ ਸਭ ਤੋਂ ਵੱਧ ਮੌਤਾਂ ਹੋਈਆਂ ਹਨ। 

Drugs in Punjab: ਕੌਮੀ ਕਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੇ ਅੰਕੜਿਆਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਤਸਵੀਰ ਬਿਆਨੀ ਹੈ। ਅਹਿਮ ਗੱਲ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਇਹ ਅੰਕੜੇ ਹੋਰ ਉੱਪਰ ਨੂੰ ਗਏ ਹਨ। ਰਿਪੋਰਟ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਦੇਸ਼ ਭਰ ਵਿੱਚ ਪੰਜਾਬ ਵਿੱਚ ਨਸ਼ਿਆਂ ਨਾਲ ਸਭ ਤੋਂ ਵੱਧ ਮੌਤਾਂ ਹੋਈਆਂ ਹਨ। 

ਦਰਅਸਲ ਦੇਸ਼ ਵਿੱਚੋਂ ਆਬਾਦੀ ਦੇ ਲਿਹਾਜ਼ ਨਾਲ ਪੰਜਾਬ ਦੀ ਜਨਸੰਖਿਆ ਸਿਰਫ਼ 2.21 ਫ਼ੀਸਦੀ ਹੈ ਜਦੋਂਕਿ ਨਸ਼ਿਆਂ ਨਾਲ ਹੋਈਆਂ ਮੌਤਾਂ ’ਚੋਂ ਇਕੱਲੇ ਪੰਜਾਬ ’ਚ 21 ਫ਼ੀਸਦੀ ਮੌਤਾਂ ਹੋਈਆਂ ਹਨ। ਇਹ ਖੁਲਾਸਾ ਕੌਮੀ ਕਰਾਈਮ ਰਿਕਾਰਡ ਬਿਊਰੋ ਦੀ ਸਾਲ 2022 ਦੀ ਰਿਪੋਰਟ ਵਿੱਚ ਹੋਇਆ ਹੈ। ਐਨਸੀਆਰਬੀ ਦੀ ਰਿਪੋਰਟ ਅਨੁਸਾਰ ਸਾਲ 2022 ਵਿੱਚ ਪੰਜਾਬ ਵਿੱਚ ਓਵਰਡੋਜ਼ ਨਾਲ 144 ਮੌਤਾਂ ਹੋਈਆਂ ਜੋ ਦੇਸ਼ ਵਿਚ ਹੋਈਆਂ ਮੌਤਾਂ ਦਾ 21 ਫ਼ੀਸਦੀ ਬਣਦਾ ਹੈ। 

ਰਿਪੋਰਟ ਮੁਤਾਬਕ ਚਾਰ ਵਰ੍ਹੇ ਪਹਿਲਾਂ ਸਾਲ 2019 ਵਿੱਚ ਓਵਰਡੋਜ਼ ਨੇ 45 ਜਾਨਾਂ ਲਈਆਂ ਸਨ ਜੋ ਦੇਸ਼ ਭਰ ’ਚ ਗਈਆਂ ਜਾਨਾਂ ਦਾ 6.39 ਫ਼ੀਸਦੀ ਬਣਦਾ ਹੈ। ਇਸ ਤਰ੍ਹਾਂ ਚਾਰ ਸਾਲਾਂ ਹੀ ਤਿੰਨ ਗੁਣਾਂ ਵਾਧਾ ਹੋ ਗਿਆ ਹੈ। ਉਸ ਤੋਂ ਪਹਿਲਾਂ ਸਾਲ 2017 ਵਿੱਚ ਓਵਰਡੋਜ਼ ਨਾਲ 71 ਮੌਤਾਂ ਹੋਈਆਂ ਸਨ ਜਦੋਂਕਿ 2018 ’ਚ ਇਹ ਗਿਣਤੀ 78 ਸੀ। 

ਉਧਰ, ਹਰਿਆਣਾ ਵਿੱਚ ਸਾਲ 2022 ਵਿੱਚ ਓਵਰਡੋਜ਼ ਨਾਲ ਸਿਰਫ਼ 9 ਮੌਤਾਂ ਹੋਈਆਂ ਸਨ। ਪੰਜਾਬ ਵਿੱਚ ਓਵਰਡੋਜ਼ ਨਾਲ ਮੌਤਾਂ ਦੀ ਗਿਣਤੀ ਕਦੇ ਸੌ ਦੇ ਅੰਕੜੇ ਨੂੰ ਛੂਹੀ ਨਹੀਂ ਸੀ ਪਰ ਸਾਲ 2022 ਤੋਂ ਇਨ੍ਹਾਂ ਮੌਤਾਂ ’ਚ ਇਕਦਮ ਵਾਧਾ ਹੋਇਆ ਹੈ। ਸਾਲ 2019 ਵਿੱਚ ਇਹ ਅੰਕੜਾ ਘੱਟ ਕੇ 45 ਰਹਿ ਗਿਆ ਸੀ। ਇਸੇ ਤਰ੍ਹਾਂ ਹੀ ਸਾਲ 2022 ਵਿਚ 54 ਨਸ਼ੇੜੀਆਂ ਨੇ ਖ਼ੁਦਕੁਸ਼ੀ ਵਰਗਾ ਕਦਮ ਵੀ ਚੁੱਕਿਆ ਜਦੋਂਕਿ 2021 ਵਿਚ 78 ਨਸ਼ੇੜੀਆਂ ਨੇ ਖ਼ੁਦਕੁਸ਼ੀ ਕੀਤੀ ਸੀ। ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਸ਼ੁਰੂ ਵੀ ਕੀਤੀ ਹੋਈ ਹੈ ਪਰ ਹਕੀਕਤ ਵਿਚ ਬਹੁਤਾ ਫ਼ਰਕ ਨਜ਼ਰ ਨਹੀਂ ਆ ਰਿਹਾ।

ਇਸ ਤੋਂ ਇਲਾਵਾ ਪਿਛਲੇ ਵਰ੍ਹੇ 109 ਖੁਦਕੁਸ਼ੀਆਂ ਦਾ ਕਾਰਨ ਕਰਜ਼ਾ ਬਣਿਆ। ਇਸੇ ਤਰ੍ਹਾਂ 1096 ਵਿਅਕਤੀ ਬਿਮਾਰੀ ਦੀ ਮਾਰ ਨਹੀਂ ਝੱਲ ਸਕੇ ਤੇ ਖ਼ੁਦਕੁਸ਼ੀ ਕਰ ਲਈ। ਬੇਰੁਜ਼ਗਾਰੀ ਕਾਰਨ 79 ਤੇ 145 ਖੁਦਕੁਸ਼ੀਆਂ ਦਾ ਕਾਰਨ ਗ਼ਰੀਬੀ ਬਣੀ। 10 ਕੇਸ ਅਜਿਹੇ ਹਨ ਜਿਨ੍ਹਾਂ ਵਿੱਚ ਇੱਕ ਤੋਂ ਜ਼ਿਆਦਾ ਲੋਕਾਂ ਨੇ ਇਕੱਠੇ ਖ਼ੁਦਕੁਸ਼ੀ ਕੀਤੀ ਹੈ। 1295 ਮਾਮਲਿਆਂ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਨੂੰ ਅੰਜਾਮ ਦਿੱਤਾ ਗਿਆ ਜਦੋਂਕਿ 592 ਵਿਅਕਤੀਆਂ ਨੇ ਸਲਫਾਸ ਨਿਗਲੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget