Baba Bakala: ਪੰਜਾਬ ਦੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸੋਮਵਾਰ ਨੂੰ ਰੱਖੜ ਪੁੰਨਿਆ ਦੇ ਮੌਕੇ 'ਤੇ ਲਗਾਏ ਗਏ ਮੇਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ। ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ।
ਇਸ ਦੌਰਾਨ ਹਰ ਸਾਲ ਦੀ ਤਰ੍ਹਾਂ ਇੱਥੇ ਸਿਆਸੀ ਮੰਚ ਵੀ ਸਜਾਇਆ ਜਾਂਦਾ ਹੈ। ਅਕਾਲੀ ਦਲ ਵੱਲੋਂ ਸਜਾਈ ਸਟੇਜ 'ਤੇ ਫਰਲੋ 'ਤੇ ਆਏ ਬੰਦੀ ਸਿੱਖ ਗੁਰਦੀਪ ਖੇੜਾ ਨੇ ਸੰਸਦ ਮੈਂਬਰ ਬਣੇ ਅੰਮ੍ਰਿਤਪਾਲ ਸਿੰਘ ਤੇ ਸਰਬੱਤ ਖਾਲਸਾ ਦੇ ਜਥੇਦਾਰ 'ਤੇ ਜੰਮ ਕੇ ਭੜਾਸ ਕੱਢੀ।
ਅਕਾਲੀ ਦਲ ਦੀ ਸਟੇਜ 'ਤੇ ਪਹੁੰਚੇ ਗੁਰਦੀਪ ਖੇੜਾ ਨੇ ਕਿਹਾ- ਵਿਦੇਸ਼ਾਂ 'ਚ ਬੈਠੇ ਖਾਲਿਸਤਾਨ ਦੀ ਮੰਗ ਕਰਨ ਵਾਲੇ ਸਿਰਫ ਬੰਦੀ ਸਿੱਖਾਂ ਦੇ ਨਾਂਅ 'ਤੇ ਪੈਸੇ ਇਕੱਠੇ ਕਰ ਰਹੇ ਹਨ। ਅੰਮ੍ਰਿਤਪਾਲ ਸਿੰਘ ਦਾ ਨਾਂਅ ਲਏ ਬਿਨਾਂ ਕਿਹਾ ਕਿ ਗ੍ਰਿਫ਼ਤਾਰੀ ਤੋਂ ਪਹਿਲਾਂ ਉਹ ਕਹਿੰਦੇ ਸਨ ਕਿ ਪੰਜਾਬ ਦੀਆਂ ਸਮੱਸਿਆਵਾਂ ਦਾ ਇੱਕੋ ਇੱਕ ਹੱਲ ਖਾਲਿਸਤਾਨੀ ਹੱਲ ਹੈ। ਇਸ ਲਈ ਸੀਸੀ ਵੀ ਦੇਣਗੇ। ਪਰ ਉਸ ਨੂੰ ਜੇਲ੍ਹ ਗਏ ਡੇਢ ਸਾਲ ਵੀ ਨਹੀਂ ਹੋਇਆ ਤੇ ਰਿਹਾਈ ਲਈ ਚਿੱਠੀਆਂ ਲਿਖੀਆਂ ਜਾ ਰਹੀਆਂ ਹਨ। ਇੰਨਾ ਹੀ ਨਹੀਂ ਖ਼ਾਲਿਸਤਾਨ ਦੀ ਮੰਗ ਕਰਨ ਵਾਲਾ ਅੱਜ ਕੁਰਸੀ ਦੀਆਂ ਚਾਰ ਲੱਤਾਂ ਥੱਲੇ ਬੈਠਾ ਹੈ।
ਜਦੋਂ ਕਿ ਜੇਲ੍ਹਾਂ ਵਿੱਚ ਬੈਠੇ ਬੰਦੀ ਸਿੱਖਾਂ ਨੇ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਅੱਜ ਤੱਕ ਰਿਹਾਈ ਦੀ ਮੰਗ ਨਹੀਂ ਕੀਤੀ। ਸਰਬੱਤ ਖਾਲਸਾ ਬੁਲਾਉਣ ਵਾਲੇ ਅਤੇ ਆਪਣੇ ਆਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਖਵਾਉਣ ਵਾਲੇ ਸਿੱਖਾਂ ਨੇ ਖਾਲਿਸਤਾਨ ਲਹਿਰ ਦੌਰਾਨ ਪੰਜਾਬ ਦੀ ਜਵਾਨੀ ਨੂੰ ਮਾਰਨ ਦਾ ਹੀ ਕੰਮ ਕੀਤਾ। ਅੱਜ ਉਹ ਆਪਣੇ ਆਪ ਨੂੰ ਪੰਥ ਦੇ ਸਮਰਥਕ ਕਹਿੰਦੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।