ਬਰਨਾਲਾ : ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸੰਗਰੂਰ ਲੋਕ ਸਭਾ ਉਪ ਚੋਣ ਦੀ ਉਮੀਦਵਾਰ ਕਮਲਦੀਪ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਵਿਰਸਾ ਸਿੰਘ ਵਲਟੋਹਾ ਸਮੇਤ ਹੋਰ ਅਕਾਲੀ ਆਗੂ ਪੁੱਜੇ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ਹੋਰਨਾਂ ਪਾਰਟੀਆਂ ਦੇ ਉਮੀਦਵਾਰ ਸਿਆਸੀ ਚੋਣ ਲੜ ਰਹੇ ਹਨ ਪਰ ਕਮਲਦੀਪ ਕੌਰ ਸਿਆਸੀ ਚੋਣ ਨਹੀਂ ਲੜ ਰਹੀ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਨਾਲ ਬੇਇਨਸਾਫੀ ਕੀਤੀ ਜਾ ਰਹੀ ਹੈ ਅਤੇ ਵੋਟਾਂ ਦੀ ਰਾਜਨੀਤੀ ਲਈ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ, ਉਨ੍ਹਾਂ ਦੀ ਰਿਹਾਈ ਦਾ ਮੁੱਦਾ ਅੱਜ ਸਭ ਤੋਂ ਵੱਡਾ ਮੁੱਦਾ ਹੈ।


ਉਨ੍ਹਾਂ ਕਿਹਾ ਕਿ ਕਮਲਦੀਪ ਕੌਰ ਨੂੰ ਸਮੇਂ ਦੀਆਂ ਸਰਕਾਰਾਂ ਵੱਲੋਂ ਬਹੁਤ ਤੰਗ ਪ੍ਰੇਸ਼ਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਪੰਜਾਬ ਦੀ ਸੱਤਾ ਆਮ ਆਦਮੀ ਪਾਰਟੀ ਦੇ ਹੱਥਾਂ ਵਿੱਚ ਚਲੀ ਗਈ ਹੈ ਅਤੇ ਇਸ ਸਮੇਂ ਪੰਜਾਬ ਵਿੱਚ ਅਮਨ ਕਾਨੂੰਨ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ ਅਤੇ ਸ਼ਰੇਆਮ ਕਤਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਆਮ ਆਦਮੀ ਪਾਰਟੀ ਦੀ ਨਾਕਾਮੀ ਕਾਰਨ ਹੋਇਆ ਹੈ ਅਤੇ ਪੰਜਾਬ ਵਿੱਚ ਦਿਨ-ਦਿਹਾੜੇ ਹੋ ਰਹੀਆਂ ਲੁੱਟਾਂ-ਖੋਹਾਂ ਤੋਂ ਪੰਜਾਬ ਦੇ ਲੋਕ ਪ੍ਰੇਸ਼ਾਨ ਹਨ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ ਆਬਕਾਰੀ ਨੀਤੀ ਅਤੇ ਅੱਜ ਮੁਹਾਲੀ ਵਿੱਚ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਦਿੱਤੇ ਧਰਨੇ ਪ੍ਰਦਰਸ਼ਨ ਦੇ ਮੁੱਦੇ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਲੋਕ ਪੰਜਾਬ ਸਰਕਾਰ ਦੇ ਕਿਸੇ ਵੀ ਫੈਸਲੇ ਨੂੰ ਪ੍ਰਵਾਨ ਨਹੀਂ ਕਰ ਰਹੇ ਹਨ ਅਤੇ ਨਾ ਹੀ ਕਿਸੇ ਵੀ ਲੀਡਰ ਆਮ ਆਦਮੀ ਪਾਰਟੀ ਨੂੰ ਸਿਆਸਤ ਨਹੀਂ ਕਰਨ ਦਿੱਤੀ ਜਾਣੀ ਚਾਹੀਦੀ, ਸਰਕਾਰ ਚਲਾਉਣ ਦਾ ਕੋਈ ਤਜਰਬਾ ਨਹੀਂ ਹੈ। 

ਇਸ ਦੇ ਨਾਲ ਹੀ ਸਾਬਕਾ ਆਈਪੀਐਸ ਕਿਰਨ ਬੇਦੀ ਵੱਲੋਂ ਇੱਕ ਪ੍ਰੋਗਰਾਮ ਵਿੱਚ ਕਿਹਾ ਗਿਆ ਸੀ ਕਿ 12 ਵੱਜ ਗਏ ਹਨ ਅਤੇ ਇਸ ਪ੍ਰੋਗਰਾਮ ਵਿੱਚ  ਸਰਦਾਰ ਤਾਂ ਨਹੀਂ ਬੈਠਾ ਹੈ। ਇਸ ਬਿਆਨ 'ਤੇ ਵਲਟੋਹਾ ਨੇ ਕਿਹਾ ਕਿ ਜੇਕਰ ਕਿਰਨ ਬੇਦੀ ਨੇ ਸਿੱਖਾਂ ਦਾ ਮਜ਼ਾਕ ਉਡਾਇਆ ਹੈ ਤਾਂ ਇਸ ਤੋਂ ਘਿਣਾਉਣੀ ਕੋਈ ਗੱਲ ਨਹੀਂ ਹੈ ਅਤੇ ਸਿੱਖਾਂ ਦੀ ਬਹਾਦਰੀ ਜੋ 12:00 ਵਜੇ ਤੋਂ ਜੁੜੀ ਹੋਈ ਹੈ, ਉਸਦੀ ਗੱਲ ਕੀਤੀ ਹੈ ਤਾਂ ਇਹ ਮਾਣ ਕਰਨ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ 

 

ਕਿਰਨ ਬੇਦੀ ਦੇ ਪੁਰਖਿਆਂ 'ਤੇ ਜਦੋਂ ਜ਼ੁਲਮ ਹੁੰਦਾ ਸੀ ਤਾਂ ਸਿੱਖ ਰਾਤ ਦੇ 12:00 ਵਜੇ ਅਤੇ ਦੁਪਹਿਰ ਦੇ 12:00 ਵਜੇ ਦਾ ਸਮਾਂ ਜ਼ੁਲਮ ਰੋਕਣ ਲਈ ਕੀਤਾ ਜਾਂਦਾ ਸੀ। ਉਨ੍ਹਾਂ ਨੇ ਕਿਰਨ ਬੇਦੀ ਨੂੰ ਇਸ ਬਿਆਨ 'ਤੇ ਲੋਕਾਂ ਤੋਂ ਮੁਆਫੀ ਮੰਗਣ ਲਈ ਵੀ ਕਿਹਾ ਹੈ।  ਇਸ ਦੇ ਨਾਲ ਹੀ ਉਨ੍ਹਾਂ ਕੁਝ ਸਾਬਕਾ ਵਿਧਾਇਕਾਂ ਵੱਲੋਂ ਸਰਕਾਰੀ ਫਲੈਟ ਖਾਲੀ ਨਾ ਕਰਨ ਦੇ ਮਾਮਲੇ 'ਤੇ ਕਿਹਾ ਕਿ ਕਿਸੇ ਦੀ ਮਜ਼ਬੂਰੀ ਕਾਰਨ ਸਾਬਕਾ ਵਿਧਾਇਕ ਕੁਝ ਦਿਨਾਂ ਬਾਅਦ ਫਲੈਟ ਖਾਲੀ ਕਰ ਦੇਣਗੇ ਪਰ ਬਿਕਰਮਜੀਤ ਸਿੰਘ ਮਜੀਠੀਆ ਦੀ ਪਤਨੀ ਨੂੰ ਇਹ ਕਹਿਣਾ ਕਿ ਉਹ ਬਿਕਰਮਜੀਤ ਸਿੰਘ ਮਜੀਠੀਆ ਦਾ ਫਲੈਟ ਖਾਲੀ ਕਰਦੇ ਅਤੇ ਹੋਰ ਫਲੈਟ ਲੈਣਾ ਚੰਗੀ ਗੱਲ ਨਹੀਂ ਹੈ।