ਪੜਚੋਲ ਕਰੋ
Advertisement
ਘੱਗਰ ਦਰਿਆ 'ਚ ਪਿਆ ਪਾੜ, ਹਜ਼ਾਰਾਂ ਏਕੜ ਫਸਲ ਤਬਾਹ
ਬਰਸਾਤ ਦੇ ਮੌਸਮ ਦੌਰਾਨ ਘੱਗਰ ਦਰਿਆ ਖ਼ਤਰੇ ਦੇ ਨਿਸ਼ਾਨ ਤਕ ਪਹੁੰਚਿਆ ਹੋਇਆ ਸੀ ਤੇ ਅੱਜ ਸਵੇਰੇ ਪਿੰਡ ਫੂਲ ਨੇੜੇ ਦਰਿਆ ਵਿੱਚ ਵੱਡਾ ਪਾੜ ਪੈ ਗਿਆ।
ਸੰਗਰੂਰ: ਜ਼ਿਲ੍ਹੇ ਦੀ ਹਰਿਆਣਾ ਨਾਲ ਲੱਗਦੀ ਸਰਹੱਦ ਨੇੜਿਓਂ ਵਹਿੰਦੇ ਘੱਗਰ ਦਰਿਆ 'ਚ ਵੱਡਾ ਪਾੜ ਪੈਣ ਦੀ ਖ਼ਬਰ ਹੈ। ਬਰਸਾਤ ਦੇ ਮੌਸਮ ਦੌਰਾਨ ਘੱਗਰ ਦਰਿਆ ਖ਼ਤਰੇ ਦੇ ਨਿਸ਼ਾਨ ਤਕ ਪਹੁੰਚਿਆ ਹੋਇਆ ਸੀ ਤੇ ਅੱਜ ਸਵੇਰੇ ਪਿੰਡ ਫੂਲਦਾ ਨੇੜੇ ਦਰਿਆ ਵਿੱਚ ਵੱਡਾ ਪਾੜ ਪੈ ਗਿਆ।
ਪਾਣੀ ਦੇ ਤੇਜ਼ ਵਹਾਅ ਕਾਰਨ ਆਲੇ ਦੁਆਲੇ ਦੇ ਕਈ ਪਿੰਡ ਪਾਣੀ ਦੀ ਲਪੇਟ ਵਿੱਚ ਆ ਗਏ ਹਨ। ਖੇਤਾਂ ਤੋਂ ਲੈ ਕੇ ਘਰਾਂ ਵਿੱਚ ਪਾਣੀ ਭਰ ਗਿਆ ਹੈ। ਲੋਕ ਆਪਣੇ ਪੱਧਰ 'ਤੇ ਹੀ ਪਾੜ ਨੂੰ ਪੂਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਪਾੜ ਪੂਰਿਆ ਨਹੀਂ ਜਾ ਰਿਹਾ। ਪਾੜ ਪੈਣ ਤੋਂ ਕਾਫੀ ਸਮੇਂ ਬਾਅਦ ਪ੍ਰਸ਼ਾਸਨ ਵੀ ਸਾਜ਼ੋ-ਸਮਾਨ ਲੈ ਕੇ ਪਹੁੰਚ ਗਿਆ ਹੈ।
ਪਿੰਡ ਵਾਸੀਆਂ ਤੇ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਘੱਗਰ ਦਰਿਆ ਦਾ ਪੱਕਾ ਹੱਲ ਕਰੇ। ਹਰ ਸਾਲ ਮੀਂਹਾਂ ਦੇ ਮੌਸਮ ਵਿੱਚ ਘੱਗਰ ਦਰਿਆ ਦਾ ਪਾਣੀ ਤਬਾਹੀ ਮਚਾਉਂਦਾ ਹੈ। ਹਰ ਸਾਲ ਉਨ੍ਹਾਂ ਦੀ ਹਜ਼ਾਰਾਂ ਏਕੜ ਫ਼ਸਲ ਬਰਬਾਦ ਹੋ ਜਾਂਦੀ ਹੈ। ਉਨ੍ਹਾਂ ਆਪਣੀਆਂ ਫ਼ਸਲਾਂ ਖਰਾਬ ਹੋ ਜਾਣ ਕਾਰਨ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ।
ਦੇਖੋ ਵੀਡੀਓ-
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਸਿਹਤ
ਦੇਸ਼
ਪੰਜਾਬ
Advertisement