ਪਾਣੀ ਦੇ ਤੇਜ਼ ਵਹਾਅ ਕਾਰਨ ਆਲੇ ਦੁਆਲੇ ਦੇ ਕਈ ਪਿੰਡ ਪਾਣੀ ਦੀ ਲਪੇਟ ਵਿੱਚ ਆ ਗਏ ਹਨ। ਖੇਤਾਂ ਤੋਂ ਲੈ ਕੇ ਘਰਾਂ ਵਿੱਚ ਪਾਣੀ ਭਰ ਗਿਆ ਹੈ। ਲੋਕ ਆਪਣੇ ਪੱਧਰ 'ਤੇ ਹੀ ਪਾੜ ਨੂੰ ਪੂਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਪਾੜ ਪੂਰਿਆ ਨਹੀਂ ਜਾ ਰਿਹਾ। ਪਾੜ ਪੈਣ ਤੋਂ ਕਾਫੀ ਸਮੇਂ ਬਾਅਦ ਪ੍ਰਸ਼ਾਸਨ ਵੀ ਸਾਜ਼ੋ-ਸਮਾਨ ਲੈ ਕੇ ਪਹੁੰਚ ਗਿਆ ਹੈ।
ਪਿੰਡ ਵਾਸੀਆਂ ਤੇ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਘੱਗਰ ਦਰਿਆ ਦਾ ਪੱਕਾ ਹੱਲ ਕਰੇ। ਹਰ ਸਾਲ ਮੀਂਹਾਂ ਦੇ ਮੌਸਮ ਵਿੱਚ ਘੱਗਰ ਦਰਿਆ ਦਾ ਪਾਣੀ ਤਬਾਹੀ ਮਚਾਉਂਦਾ ਹੈ। ਹਰ ਸਾਲ ਉਨ੍ਹਾਂ ਦੀ ਹਜ਼ਾਰਾਂ ਏਕੜ ਫ਼ਸਲ ਬਰਬਾਦ ਹੋ ਜਾਂਦੀ ਹੈ। ਉਨ੍ਹਾਂ ਆਪਣੀਆਂ ਫ਼ਸਲਾਂ ਖਰਾਬ ਹੋ ਜਾਣ ਕਾਰਨ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ।
ਦੇਖੋ ਵੀਡੀਓ-