Shaheedi Sabha Fatehgarh Sahib: ਜ਼ਿਲ੍ਹਾ ਮੈਜਿਸਟਰੇਟ ਪਰਨੀਤ ਸ਼ੇਰਗਿੱਲ ਨੇ ਪੰਜਾਬ ਆਬਕਾਰੀ ਐਕਟ-1914 ਦੀ ਧਾਰਾ 54 ਅਧੀਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਦੇ ਤਿੰਨ ਕਿਲੋਮੀਟਰ ਏਰੀਏ ਤੋਂ ਇਲਾਵਾ ਅਨਾਜ ਮੰਡੀ ਸਰਹਿੰਦ, ਸਾਨੀਪੁਰ ਚੌਂਕ, ਜੀ.ਟੀ.ਰੋਡ ਬਾੜਾ, ਚਾਵਲਾ ਚੌਂਕ ਸਰਹਿੰਦ, ਰੇਲਵੇ ਰੋਡ ਸਰਹਿੰਦ, ਰੇਲਵੇ ਰੋਡ ਹਮਾਂਯੂਪੁਰ, ਭੱਟੀ ਰੋਡ ਸਰਹਿੰਦ ਅਤੇ ਖਾਨਪੁਰ ਦੇ ਸ਼ਰਾਬ ਦੇ ਠੇਕੇ ਤੇ ਅਹਾਤੇ ਤੇ ਸ਼ਰਾਬ ਦੀ ਵਿਕਰੀ, ਹੋਟਲਾਂ ਆਦਿ ਜਿਥੇ ਕਾਨੂੰਨੀ ਤੌਰ ਤੇ ਸ਼ਰਾਬ ਦੀ ਵਰਤੋਂ ਦੀ ਇਜਾਜਤ ਹੈ, ਵਿੱਚ 26 ਦਸੰਬਰ ਤੋਂ 28 ਦਸੰਬਰ ਰਾਤ 12: 00 ਵਜੇ ਤੱਕ ਠੇਕੇ ਬੰਦ ਰੱਖਣ ਅਤੇ ਸ਼ਰਾਬ ਦੀ ਵਰਤੋਂ ਕਰਕੇ ਸ਼ਹੀਦੀ ਸਭਾ ਦੇ ਏਰੀਏ ਵਿੱਚ ਦਾਖਲ ਹੋਣ ਤੇ ਪੂਰਨ ਪਾਬੰਦੀ ਲਗਾਈ ਹੈ।
ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ਼ਿਰਕਤ ਕਰਦੇ ਹਨ। ਸ਼ਹੀਦੀ ਸਭਾ ਦੌਰਾਨ ਮਾਹੌਲ ਦੀ ਪਵਿੱਤਰਤਾ ਨੂੰ ਬਣਾਈ ਰੱਖਣ ਲਈ ਅਜਿਹਾ ਕਰਨਾ ਜਰੂਰੀ ਹੈ।
ਕੰਟਰੋਲ ਰੂਮ ਸਥਾਪਿਤ
ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ਵਿੱਚ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਿਹਤ ਵਿਭਾਗ ਵੱਲੋਂ 24 ਘੰਟੇ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ, ਇਹ ਸੇਵਾਵਾਂ ਉਪਲੱਬਧ ਕਰਵਾਉਣ ਲਈ ਵਿਭਾਗ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਸੰਗਤਾਂ ਲਈ ਇਹਨਾ ਸਿਹਤ ਸਹੂਲਤਾਂ ਦੀ ਦੇਖ-ਰੇਖ ਕਰਨ ਲਈ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 01763-232136 ਹੋਵੇਗਾ ਅਤੇ ਐਮਰਜੈਂਸੀ ਨੰਬਰ ਜ਼ਿਲਾ ਹਸਪਤਾਲ 01763-292105 ਹੋਵੇਗਾ।
ਇਸ ਤੋਂ ਇਲਾਵਾ ਇਕ ਸਿਹਤ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ ਜਿਸ ਵਿੱਚ ਜ਼ਿਲਾ ਟੀਕਾਕਰਨ ਅਫ਼ਸਰ ਡਾ ਰਾਜੇਸ਼ ਕੁਮਾਰ ਨੂੰ ਮੁੱਖ ਸ਼ਹੀਦੀ ਸਭਾ ਅਫਸਰ ,ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ ਨੂੰ ਸਹਾਇਕ ਸ਼ਹੀਦੀ ਸਭਾ ਅਫਸਰ, ਸਹਾਇਕ ਸਿਵਲ ਸਰਜਨ ਡਾ ਸਵਪਨਜੀਤ ਕੌਰ ਨੂੰ ਕੋਆਰਡੀਨੇਟਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਦਲਜੀਤ ਕੌਰ ਨੂੰ ਸਹਾਇਕ ਕੁਆਰਡੀਨੇਟਰ ਸ਼ਹੀਦੀ ਸਭਾ ਲਗਾਇਆ ਗਿਆ ਹੈ ਅਤੇ ਕਮੇਟੀ ਦੇ ਚੇਅਰਮੈਨ ਉਹ ਖੁਦ ਹੋਣਗੇ ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial