ਫ਼ਤਹਿਗੜ੍ਹ ਸਹਿਬ: ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਤੇ ਰਾਜ ਸਭਾ ਮੈਂਬਰ ਸਮਸ਼ੇਰ ਸਿੰਘ ਦੂਲੋ ਦੇ ਬੇਟੇ ਬਨਦੀਪ ਸਿੰਘ ਬੰਨ੍ਹੀ ਦੂਲੋ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਤੇ ਪੰਜਾਬ ਕਾਂਗਰਸ ਕਿਸਾਨ ਮਜ਼ਦੂਰ ਸੈੱਲ ਦੇ  ਜਰਨਲ ਸਕੱਤਰ ਤੋਂ ਅਸਤੀਫ਼ਾ ਦੇਣ ਉਪਰੰਤ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਯਾਦ ਰਹੇ ਪਿਛਲੇ ਦਿਨੀਂ ਹਰਬੰਸ ਕੌਰ ਦੂਲੋ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸੀ। ਪਾਰਟੀ ਨੇ ਉਨ੍ਹਾਂ ਨੂੰ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਬਣਾਇਆ ਹੈ। ਇਸ ਕਰਕੇ ਪਾਰਟੀ ਦੇ ਵਰਕਰ ਉਨ੍ਹਾਂ ਦਾ ਵਿਰੋਧ ਵੀ ਕਰ ਰਹੇ ਹਨ। ਇਸ ਬਾਰੇ ਸ਼ਮਸ਼ੇਰ ਸਿੰਘ ਦੂਲੋ ਨੇ ਦਾਅਵਾ ਕੀਤਾ ਸੀ ਕਿ ਹਰਬੰਸ ਕੌਰ ਦੂਲੋ ਨੇ ਉਨ੍ਹਾਂ ਨਾਲ ਇਸ ਬਾਰੇ ਕੋਈ ਸਲਾਹ ਨਹੀਂ ਕੀਤੀ। ਇਸ ਗੱਲੋਂ ਪਾਰਟੀ ਵੀ ਹੈਰਾਨ ਹੈ ਕਿ ਹਰਬੰਸ ਕੌਰ ਨਾਲ ਉਨ੍ਹਾਂ ਦਾ ਪਰਿਵਾਰ ਨਹੀਂ ਹੈ। ਹੁਣ ਇਸ ਲਈ ਹੀ ਬਨੀ ਦੂਲੋ ਵੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।