Punjab governer letter to cm mann: ਰਾਜਪਾਲ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ ਲਿਖ ਕੇ ਪੁੱਛਿਆ ਸਵਾਲ, ਕਿਹਾ ਸਜ਼ਾਯਾਫਤਾ ਮੰਤਰੀ ਲਹਿਰਾ ਸਕਦਾ ਝੰਡਾ
Punjab news: ਅਮਨ ਅਰੋੜਾ ਦੀ ਸਜ਼ਾ ਦੇ ਮਸਲੇ ‘ਤੇ ਰਾਜਪਾਲ ਬਲਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਅਮਨ ਅਰੋੜਾ ਦੇ ਵਿਧਾਇਕ ਹੋਣ 'ਤੇ ਸਵਾਲ ਚੁੱਕੇ ਹਨ।
Punjab news: ਅਮਨ ਅਰੋੜਾ ਦੀ ਸਜ਼ਾ ਦੇ ਮਸਲੇ ‘ਤੇ ਰਾਜਪਾਲ ਬਲਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ।
ਰਾਜਪਾਲ ਨੇ ਪੱਤਰ ਵਿੱਚ ਲਿਖਿਆ ਹੈ ਕਿ ਉਨ੍ਹਾਂ ਕੋਲ ਜਿਹੜੀ ਰਿਪ੍ਰੈਸੈਨਟੇਸ਼ਨ ਆਈ ਹੈ, ਉਸ ਵਿੱਚ ਲਿਖਿਆ ਹੈ ਕਿ Lilly Thomas Vs Union of India ਕੇਸ ਵਿੱਚ ਸੁਪਰੀਮ ਕੋਰਟ ਨੇ ਫੈਸਲਾ ਸੁਣਾਇਆ ਹੈ ਕਿ ਜੇਕਰ ਕਿਸੇ ਚੁਣੇ ਹੋਏ ਪ੍ਰਤੀਨਿਧੀ ਨੂੰ ਅਦਾਲਤ ਵੱਲੋਂ ਘੱਟੋ-ਘੱਟ ਦੋ ਸਾਲ ਦੀ ਸਜ਼ਾ ਸੁਣਾਈ ਜਾਂਦੀ ਹੈ। ਫਿਰ ਉਹ ਤੁਰੰਤ ਪ੍ਰਭਾਵ ਨਾਲ ਚੁਣੇ ਹੋਏ ਨੁਮਾਇੰਦੇ ਦਾ ਦਰਜਾ ਗੁਆ ਦਿੰਦਾ ਹੈ ਪਰ ਅਮਨ ਅਰੋੜਾ ਅਜੇ ਵੀ ਮੰਤਰੀ ਅਤੇ ਵਿਧਾਇਕ ਹਨ।
ਇਹ ਵੀ ਪੜ੍ਹੋ: Sangrur News: ‘ ਬੰਦ ਕਮਰੇ 'ਚ ਅੰਗੀਠੀ ਬਾਲ ਕੇ ਸੌਣਾ ਜਾਨਲੇਵਾ, ਬਜ਼ੁਰਗ ਅਤੇ ਦਿਲ ਦੇ ਰੋਗੀ ਸਵੇਰੇ-ਸ਼ਾਮ ਸੈਰ ਨਾ ਕਰਨ’
ਰਾਜਪਾਲ ਨੇ ਲਿਖਿਆ ਹੈ ਕਿ ਉਨ੍ਹਾਂ ਨੂੰ ਇਹ ਵੀ ਪਤਾ ਲੱਗਿਆ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਪ੍ਰੋਗਰਾਮ 'ਚ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਨੇ ਲਿਖਿਆ ਹੈ ਕਿ ਜਿਹੜੇ ਵਿਅਕਤੀ ਨੂੰ ਵਿਧਾਇਕ ਦੇ ਤੌਰ ‘ਤੇ ਅਯੋਗ ਕਰਾਰ ਦਿੱਤਾ ਜਾਣਾ ਚਾਹੀਦਾ ਹੈ, ਉਸ ਨੂੰ ਮੁੱਖ ਮਹਿਮਾਨ ਬਣਾਇਆ ਗਿਆ ਹੈ, ਇਹ ਸੰਵਿਧਾਨਕ ਕਦਰਾਂ-ਕੀਮਤਾਂ ਦੇ ਵਿਰੁੱਧ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ(Aman Arora) ਦੀਆਂ ਮੁਸ਼ਕਿਲਾਂ ਘੱਟ ਨਹੀਂ ਹੋ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ(Shiromni Akali dal) ਵੱਲੋਂ ਵਿਧਾਨ ਸਭਾ ਸਪੀਕਰ ਨੂੰ ਉਨ੍ਹਾਂ ਦੀ ਮੈਂਬਰਸ਼ਿਪ ਖਤਮ ਕਰਨ ਲਈ ਪੱਤਰ ਲਿਖੇ ਜਾਣ ਤੋਂ ਬਾਅਦ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਐਸ.ਸੀ ਅਰੋੜਾ ਨੇ ਪੰਜਾਬ ਸਰਕਾਰ(Punjab Government) ਨੂੰ ਨੋਟਿਸ ਭੇਜਿਆ ਹੈ।
ਉਨ੍ਹਾਂ ਨੇ 2013 ਵਿੱਚ ਲਿਲੀ ਥਾਮਸ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਦਿੱਤੇ ਫੈਸਲੇ ਅਨੁਸਾਰ ਅਮਨ ਅਰੋੜਾ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਹੈ। ਨੋਟਿਸ ਦੀ ਕਾਪੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਵਿਧਾਨ ਸਭਾ ਸਪੀਕਰ ਨੂੰ ਵੀ ਭੇਜੀ ਗਈ ਹੈ ਨਹੀਂ ਤਾਂ ਉਹ ਇਸ ਮਾਮਲੇ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰਨਗੇ।