ਪੜਚੋਲ ਕਰੋ

Bargari Beadbi: ਅੱਜ ਦੇ ਦਿਨ ਧਰਨੇ 'ਤੇ ਬੈਠੀ ਸੰਗਤ 'ਤੇ ਚਲਾਈਆਂ ਸੀ ਗੋਲੀਆਂ, ਬਰਗਾੜੀ ਬੇਅਦਬੀ ਤੋਂ ਲੈ ਕੇ ਇਨਸਾਫ਼ ਤੱਕ ਦੀ ਸਟੋਰੀ 

Bargari Beadbi Kand - 15 ਅਕਤੂਬਰ 2015 ਤਤਕਾਲੀ ਅਕਾਲੀ ਦਲ ਦੀ ਸਰਕਾਰ ਨੇ ਇਸ ਘਟਨਾ ਦੀ ਜਾਂਚ ਲਈ ਇੱਕ ਕਮਿਸ਼ਨ ਗਠਿਤ ਕੀਤਾ, ਹਾਈਕਰੋਟ ਦੇ ਰਿਟ. ਜਸਟਿਸ ਜ਼ੋਰਾ ਸਿੰਘ ਦੀ ਅਗਵਾਈ 'ਚ ਇਹ ਕਮਿਸ਼ਨ ਬਣਾਇਆ ਗਿਆ ਸੀ। ਸਾਰੀ ਜ਼ਿੰਮੇਵਾਰੀ ਜ਼ੋਰਾ

ਪ੍ਰਭਜੋਤ ਕੌਰ ਦੀ ਰਿਪੋਰਟ - 

ਅੱਜ ਦੇ ਦਿਨ ਹੀ ਬਹਿਬਲ ਕਲਾਂ ਤੇ ਕੋਟਕਪੁਰਾ ਧਰਨੇ 'ਤੇ ਬੈਠੀ ਸੰਗਤ 'ਤੇ ਪੁਲਿਸ ਕਾਰਵਾਈ ਹੋਈ ਸੀ। ਸਾਲ 2015 ਦੀ ਗੱਲ ਹੈ ਜਦੋਂ ਬਰਗਾੜੀ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦੀ ਘਟਨਾ ਵਾਪਰੀ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਤਿੰਨ ਸਰਕਾਰਾਂ ਬਦਲੀਆਂ ਪਰ ਸੰਗਤ ਹਾਲੇ ਵੀ ਇਨਸਾਫ਼ ਦੀ ਗੁਹਾਰ ਲਗਾ ਰਹੀ ਹੈ। 

ਹੁਣ ਨਜ਼ਰ ਮਾਰਦੇ ਹਾਂ ਉਸ ਘਟਨਾਂ 'ਤੇ ਜਦੋਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੀਆਂ ਗਲੀਆਂ ਵਿੱਚ ਗੁਰੂ ਸਾਹਿਬ ਦੇ ਅੰਗ ਖਿਲਾਰੇ ਗਏ ਸਨ ਅਤੇ ਇਸ ਤੋਂ ਪਹਿਲਾਂ ਚਿਤਾਵਨੀ ਭਰੇ ਪੋਸਟਰ ਗਲੀਆਂ 'ਚ ਲਗਾਏ ਗਏ ਸਨ। 

1 ਜੂਨ 2015 ਵਾਲੇ ਦਿਨ ਬਰਗਾੜੀ ਅਤੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਪਾਵਨ ਸਰੂਪ ਚੋਰੀ ਕੀਤੇ ਜਾਂਦੇ ਹਨ। ਫਿਰ 25 ਸਤੰਬਰ 2015 ਨੂੰ ਬਰਗਾੜੀ ਬਹਿਬਲ ਕਲਾਂ 'ਚ ਭੱਦੀ ਸ਼ਬਦਾਵਲੀ ਵਾਲੇ ਪੋਸਟਰ ਲਗਾਏ ਜਾਂਦੇ ਹਨ। 12 ਅਕਤੂਬਰ 2015 ਨੂੰ ਬਰਗਾੜੀ 'ਚ ਚੋਰੀ ਹੋਏ ਸਰੂਪ ਦੇ ਅੰਗ ਖਿਲਾਰੇ ਗਏ ਸਨ। 

13 ਅਕਤੂਬਰ 2015 ਨੂੰ ਬਹਿਬਲ ਕਲਾਂ ਤੇ ਕੋਟਕਪੁਰਾ 'ਚ ਸੰਗਤ ਨੇ ਕਾਰਵਾਈ ਕਰਨ ਦੇ ਲਈ ਧਰਨਾ ਸ਼ੁਰੂ ਕੀਤਾ। ਅਗਲੇ ਦਿਨ 14 ਅਕਤੂਬਰ 2015 ਨੂੰ ਪੁਲਿਸ ਨੇ ਸਵੇਰੇ 5 ਵਜੇ ਕਾਰਵਾਈ ਕੀਤੀ, ਦੱਸਿਆ ਜਾਂਦਾ ਕਿ ਗੋਲੀਬਾਰੀ 'ਚ ਪ੍ਰਦਰਸ਼ਨਕਾਰੀ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਅਤੇ 100 ਦੇ ਕਰੀਬ ਲੋਕ ਜ਼ਖਮੀ ਹੋ ਗਏ ਸਨ।

15 ਅਕਤੂਬਰ 2015 ਤਤਕਾਲੀ ਅਕਾਲੀ ਦਲ ਦੀ ਸਰਕਾਰ ਨੇ ਇਸ ਘਟਨਾ ਦੀ ਜਾਂਚ ਲਈ ਇੱਕ ਕਮਿਸ਼ਨ ਗਠਿਤ ਕੀਤਾ, ਹਾਈਕਰੋਟ ਦੇ ਰਿਟ. ਜਸਟਿਸ ਜ਼ੋਰਾ ਸਿੰਘ ਦੀ ਅਗਵਾਈ 'ਚ ਇਹ ਕਮਿਸ਼ਨ ਬਣਾਇਆ ਗਿਆ ਸੀ। ਸਾਰੀ ਜ਼ਿੰਮੇਵਾਰੀ ਜ਼ੋਰਾ ਸਿੰਘ ਉੱਪਰ ਆ ਗਈ ਸੀ ਕਿ ਅਸਲ ਘਟਨਾ ਕਿਵੇਂ ਅਤੇ ਕਿਉਂ ਵਾਪਰੀ ਸੀ। 

18 ਅਕਤੂਬਰ 2015 ਨੂੰ ਫਿਰ ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਏਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਿੱਚ ਐੱਸਆਈਟੀ ਦਾ ਗਠਨ ਕੀਤਾ ਗਿਆ ਸੀ। 21  ਅਕਤੂਬਰ 2015 ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਪਰਚਾ ਦਰਜ ਕੀਤਾ ਗਿਆ। ਇਸ ਮਾਮਲੇ ਵਿੱਚ ਗੋਲੀ ਚਲਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਅਣਪਛਾਤਾ ਲਿਖਿਆ ਗਿਆ ਅਤੇ ਪੁਲਿਸ ਪਾਰਟੀ 'ਤੇ ਕਤਲ ਦਾ ਪਰਚਾ ਦਰਜ ਕੀਤਾ ਗਿਆ। 

24 ਅਕਤੂਬਰ 2015 ਨੂੰ ਤਤਕਾਲੀ ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬ ਸਰਕਾਰ ਵੱਲੋਂ ਉਸ ਸਮੇਂ ਦੇ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਹੁਦੇ ਤੋਂ ਹਟਾਇਆ ਗਿਆ ਸੀ। ਫਿਰ 30 ਜੂਨ 2016  ਨੂੰ ਸਾਢੇ ਸੱਤ ਮਹੀਨਿਆਂ ਦੀ ਜਾਂਚ ਦੀ ਰਿਪੋਰਟ ਜਸਟਿਸ ਜ਼ੋਰਾ ਸਿੰਘ ਨੇ ਅਕਾਲੀ ਸਰਕਾਰ ਨੂੰ ਸੌਂਪੀ ਦਿੱਤੀ ਸੀ। 

14 ਅਪ੍ਰੈਲ 2017 ਨੂੰ ਨਵੀਂ ਕੈਪਟਨ ਸਰਕਾਰ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਗਠਿਤ ਕੀਤਾ। 16 ਅਪ੍ਰੈਲ 2018 ਨੂੰ
ਇੱਕ ਸਾਲ ਚਾਰ ਦਿਨ ਦੀ ਜਾਂਚ ਤੋਂ ਬਾਅਦ ਰਣਜਿਤ ਕਮਿਸ਼ਨ ਨੇ ਕੈਪਟਨ ਸਰਕਾਰ ਨੂੰ ਜਾਂਚ ਸੌਂਪੀ ਸੀ। 27 ਅਗਸਤ 2018 ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ, ਸਰਕਾਰ ਨੇ ਰਿਪੋਰਟ ਪੇਸ਼ ਕੀਤੀ, ਸੀਬੀਆਈ ਤੋਂ ਜਾਂਚ ਵਾਪਸ ਲੈਣ ਲਈ ਮਤਾ ਪਾਸ ਕੀਤਾ। 12 ਅਗਸਤ 2018 ਨੂੰ ਬਹਿਬਲ ਕਲਾਂ ਗੋਲੀਕਾਂਡ 'ਚ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ, ਐਸਪੀ ਫਾਜਿਲਕਾ ਬਿਕਰਮਜੀਤ ਸਿੰਘ, ਐਸਆਈ ਅਮਰਜੀਤ ਸਿੰਘ ਪੋਲਾਰ ਨਾਮਜ਼ਦ ਕੀਤੇ ਗਏ। 

7 ਅਗਸਤ 2018 ਨੂੰ ਕੋਟਕਪੁਰਾ ਗੋਲੀਕਾਂਡ ਮਾਮਲੇ 'ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਸਿਫਾਰਿਸ਼ 'ਤੇ ਅਣਪਛਾਤੇ ਪੁਲਿਸ ਅਫ਼ਸਰਾਂ 'ਤੇ ਪਰਚਾ ਦਰਜ, ਇਰਾਦਾ ਕਤਲ ਦੀ ਧਾਰਾ ਜੋੜੀ ਗਈ। 10 ਸਤੰਬਰ 2018 ਨੂੰ  ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਸਿਫਾਰਿਸ਼ 'ਤੇ ਕੈਪਟਨ ਸਰਕਾਰ ਨੇ ਪ੍ਰਬੋਧ ਕੁਮਾਰ ਏਡੀਜੀਪੀ (ਤਤਕਾਲੀ) ਦੀ ਅਗਵਾਈ 'ਚ ਸਿੱਟ ਬਣੀ, ਕੁਵੰਰ ਵਿਜੈ ਪ੍ਰਤਾਪ ਮੈਂਬਰ  ਸਮੇਤ ਅਰੁਣਪਾਲ ਸਿੰਘ ਆਈਜੀ, ਸਤਿੰਦਰ ਸਿੰਘ ਐਸਐਸਪੀ, ਭੁਪਿੰਦਰ ਸਿੰਘ ਐਸਪੀ,

21 ਨਵੰਬਰ 2018 ਨੂੰ ਜਾਂਚ ਟੀਮ ਨੇ ਬੌਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਤੋਂ 1 ਘੰਟਾ 48 ਮਿੰਟ ਪੁੱਛਗਿੱਛ ਕੀਤੀ, 40 ਸਵਾਲਾਂ ਦੇ ਜਵਾਬ ਮੰਗੇ ਗਏ। ਅਕਸ਼ੈ ਤੋਂ ਪਹਿਲਾਂ ਸਿੱਟ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਹੋਈ ਸੀ। 27 ਜਨਵਰੀ 2019  ਨੂੰ  ਪੰਜਾਬ ਪੁਲਿਸ ਦੇ ਐੱਸਐੱਸਪੀ ਚਰਨਜੀਤ ਸਿੰਘ ਸਣੇ ਕਈ ਗ੍ਰਿਫਤਾਰੀਆਂ ਹੋਈਆਂ।

22 ਜੂਨ 2019  ਨੂੰ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਕਤਲ, ਬਿੱਟੂ ਕੋਟਕਪੁਰਾ ਦਾ ਰਹਿਣ ਵਾਲਾ ਸੀ, ਬਿੱਟੂ 9 ਜੂਨ 2018 ਨੂੰ ਗ੍ਰਿਫਤਾਰ ਹੋਇਆ ਸੀ, ਬਰਗਾੜੀ ਕਾਂਡ 'ਚ ਐਸਆਈਟੀ ਦੀ ਜਾਂਚ ਨੇ 10 ਡੇਰਾ ਪ੍ਰੇਮੀ ਨਾਮਜ਼ਦ ਕਿੱਤੇ ਸਨ। 

4 ਜੁਲਾਈ 2019 ਨੂੰ ਸੀਬੀਆਈ ਨੇ ਮੁਹਾਲੀ ਦੀ ਸੀਬੀਆਈ ਅਦਾਲਤ ਵਿੱਚ ਬਰਗਾੜੀ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੇ ਤਿੰਨ ਕੇਸਾਂ ਵਿੱਚ ਕਲੋਜ਼ਰ ਰਿਪੋਰਟ ਦਾਇਰ ਕਰ ਦਿੱਤੀ ਸੀ।  26 ਸਤੰਬਰ 2019 ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀਬੀਆਈ 'ਤੇ ਭਰੋਸਾ ਨਹੀਂ, ਸੀਬੀਆਈ ਨੇ ਜਿਨ੍ਹਾਂ ਕੇਸਾਂ ਦੀ ਕਲੋਜ਼ਰ ਰਿਪੋਰਟ ਦਾਇਰ ਕੀਤੀ ਹੈ, ਉਸ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਕਰੇਗੀ। 

9 ਅਪ੍ਰੈਲ 2021 ਨੂੰ ਹਾਈਕੋਰਟ ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਿਟ ਦੀ ਜਾਂਚ ਨੂੰ ਖਾਰਜ ਕੀਤਾ, ਪੰਜਾਬ ਸਰਕਾਰ ਨੂੰ IG ਕੁੰਵਰ ਵਿਜੇ ਪ੍ਰਤਾਪ ਸਿੰਘ ਤੋਂ ਬਿਨਾਂ ਨਵੀਂ SIT ਬਣਾਉਣ ਦੇ ਹੁਕਮ ਦੇ ਦਿੱਤੇ। 7 ਮਈ 2021 ਨੂੰ  ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਏਡੀਜੀਪੀ ਐਲ.ਕੇ ਯਾਦਵ ਦੀ ਅਗਵਾਈ 'ਚ ਨਵੀਂ ਸਿੱਟ ਬਣਾਈ

26 ਜੂਨ 2021 ਨੂੰ  ਜਾਂਚ ਟੀਮ ਨੇ ਸੁਖਬੀਰ ਸਿੰਘ ਬਾਦਲ ਨੂੰ ਇੱਕ ਵਾਰ ਮੁੜ ਤੋਂ ਤਲਬ ਕੀਤਾ ਅਤੇ 4 ਘੰਟੇ ਪੁੱਛਗਿੱਛ ਕੀਤੀ। 14 ਸਤੰਬਰ 2022 ਸੁਖਬੀਰ ਸਿੰਘ ਬਾਦਲ ਤੋਂ ਐਲ.ਕੇ ਯਾਦਵ ਦੀ ਜਾਂਚ ਟੀਮ ਨੇ ਪੁੱਛਗਿੱਛ ਕੀਤੀ। 12 ਅਕਤੂਬਰ 2022 ਨੂੰ  ਜਾਂਚ ਟੀਮ ਨੇ ਪ੍ਰਕਾਸ਼ ਸਿੰਘ ਬਾਦਲ ਤੋਂ 3 ਘੰਟੇ ਸਵਾਲ ਜਵਾਬ ਕੀਤੇ। 

ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਜਾਂਚ ਟੀਮ ਨੇ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਮੁੱਖ ਮੁਲਜ਼ਮ ਬਣਾਇਆ ਹੋਇਆ ਹੈ। ਇਹਨਾਂ ਦੇ ਖਿਲਾਫ਼ ਚਾਰ ਚਲਾਨ ਪੇਸ਼ ਕੀਤੇ ਜਾ ਚੁੱਕੇ ਹਨ। ਹਲਾਂਕਿ ਸੁਖਬੀਰ ਬਾਦਲ ਅਤੇ ਸੈਣ ਨੁੰ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਹੈ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
Embed widget