ਬਰਗਾੜੀ ਬੇਅਦਬੀ ਮਾਮਲਾ: ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News: ਬਰਗਾੜੀ ਬੇਅਦਬੀ ਮਾਮਲੇ 'ਚ ਐਫਆਈਆਰ ਨੰਬਰ 63 'ਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ 'ਤੇ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀ ਚਲਾ ਦਿੱਤੀ, ਜਿਸ 'ਚ ਇੱਕ ਗੰਨਮੈਨ ਵੀ ਜ਼ਖਮੀ ਹੋ ਗਿਆ,
Big Breaking:ਫਰੀਦਕੋਟ ਵਿੱਚ ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨਾਮਜ਼ਦ ਡੇਰਾ ਪ੍ਰੇਮੀ ਦਾ ਕਤਲ ਕਰ ਦਿੱਤਾ ਗਿਆ ਹੈ। ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੇਰਾ ਪ੍ਰੇਮੀ ਪ੍ਰਦੀਪ ਬਰਗਾੜੀ ਬੇਅਦਬੀ ਮਾਮਲੇ ਸਬੰਧੀ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਸੀ।
ਅੱਜ ਸਵੇਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹਮਲੇ ਵਿੱਚ ਇੱਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜਦੋਂ ਪ੍ਰਦੀਪ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਇਸ 'ਚ ਪ੍ਰਦੀਪ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ 'ਚ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਹਾਸਲ ਜਾਣਕਾਰੀ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੇ ਮੁਲਜ਼ਮ ਡੇਰਾ ਪ੍ਰੇਮੀ ਪ੍ਰਦੀਪ ਦੀ ਪੰਜ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਮੁਤਾਬਕ ਡੇਰਾ ਪ੍ਰੇਮੀ ਪ੍ਰਦੀਪ ਦਾ ਨਾਂ ਐਫਆਈਆਰ ਨੰਬਰ 63 'ਚ ਮੁਲਜ਼ਮ ਵਜੋਂ ਸ਼ਾਮਲ ਸੀ। ਉਹ ਸਵੇਰੇ ਆਪਣੀ ਦੁਕਾਨ ਖੋਲ੍ਹਣ ਗਿਆ ਸੀ ਜਦੋਂ ਪੰਜ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ।
ਦੱਸ ਦਈਏ ਕਿ ਅਜੇ ਕੁਝ ਦਿਨ ਪਹਿਲਾਂ ਹੀ ਸ਼ਿਵ ਸੈਨਾ ਦੇ ਲੀਡਰ ਸੁਧੀਰ ਸੂਰੀ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਮਗਰੋਂ ਮਾਹੌਲ ਕਾਫੀ ਗਰਮਾ ਗਿਆ ਸੀ। ਪੰਜਾਬ ਸਰਕਾਰ ਨੂੰ ਅਮਨ-ਕਾਨੂੰਨ ਦੀ ਹਾਲਤ ਠੀਕ ਨਾ ਹੋਣ ਕਰਕੇ ਘੇਰਿਆ ਗਿਆ ਸੀ। ਹੁਣ ਡੇਰਾ ਪ੍ਰੇਮੀ ਦੀ ਹੱਤਿਆ ਕਰ ਦਿੱਤੀ ਗਈ ਹੈ। ਇਸ ਲਈ ਸਰਕਾਰ ਮੁੜ ਕਸੂਤੀ ਘਿਰ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।