ਬਰਗਾੜੀ ਮਾਮਲੇ 'ਤੇ ਕੌਣ ਕਰ ਰਿਹਾ ਸਿਆਸਤ? ਹੁਣ ਐਸਆਈਟੀ ਮੁਖੀ ਖਿਲਾਫ ਬੋਲੇ ਰੰਧਾਵਾ
ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਬਰਗਾੜੀ ਮਾਮਲਿਆਂ ਵਿੱਚ ਸੀਬੀਆਈ ਵੱਲੋਂ ਕਲੋਜ਼ਰ ਰਿਪੋਰਟ ਦੇਣ ਤੋਂ ਬਾਅਦ ਕੇਸ ਨੂੰ ਮੁੜ ਖੋਲ੍ਹਣ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਪਿੱਛੇ ਸਿਆਸਤ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਪੁਲਿਸ ਤੋਂ ਹੀ ਇਸ ਮਾਮਲੇ ਦੀ ਜਾਂਚ ਕਰਵਾਏਗੀ।
ਚੰਡੀਗੜ੍ਹ: ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਬਰਗਾੜੀ ਮਾਮਲਿਆਂ ਵਿੱਚ ਸੀਬੀਆਈ ਵੱਲੋਂ ਕਲੋਜ਼ਰ ਰਿਪੋਰਟ ਦੇਣ ਤੋਂ ਬਾਅਦ ਕੇਸ ਨੂੰ ਮੁੜ ਖੋਲ੍ਹਣ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਪਿੱਛੇ ਸਿਆਸਤ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਪੁਲਿਸ ਤੋਂ ਹੀ ਇਸ ਮਾਮਲੇ ਦੀ ਜਾਂਚ ਕਰਵਾਏਗੀ।
ਇੱਕ ਪਾਸੇ ਪੰਜਾਬ ਸਰਕਾਰ ਮਾਮਲੇ ਦੀ ਤਫ਼ਤੀਸ਼ ਪੰਜਾਬ ਪੁਲਿਸ ਤੋਂ ਕਰਵਾਉਣਾ ਚਾਹੁੰਦੀ ਹੈ ਤੇ ਦੂਸਰੇ ਪਾਸੇ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਦੇ ਡੀਜੀਪੀ ਪ੍ਰਬੋਧ ਕੁਮਾਰ ਸੀਬੀਆਈ ਨੂੰ ਤਫਤੀਸ਼ ਅੱਗੇ ਚਲਾਉਣ ਦੀ ਚਿੱਠੀ ਲਿਖਦੇ ਹਨ। ਜਦੋਂ ਇਸ ਬਾਰੇ ਸੁਖਜਿੰਦਰ ਰੰਧਾਵਾ ਨੂੰ ਸਵਾਲ ਕੀਤਾ ਗਿਆ ਤਾਂ ਕਿਹਾ ਕਿ ਡੀਜੀਪੀ ਨੇ ਪੰਜਾਬ ਅਸੈਂਬਲੀ ਦੇ ਖ਼ਿਲਾਫ਼ ਹੋ ਕੇ ਸੀਬੀਆਈ ਨੂੰ ਚਿੱਠੀ ਲਿਖੀ ਹੈ। ਮੁੱਖ ਮੰਤਰੀ ਨੂੰ ਇਸ 'ਤੇ ਡੀਜੀਪੀ ਵੱਲੋਂ ਸਪੱਸ਼ਟੀਕਰਨ ਮੰਗਣਾ ਚਾਹੀਦਾ ਹੈ।
ਯਾਦ ਰਹੇ ਬਰਗਾੜੀ ਕੇਸ ਵਿੱਚ ਸੀਬੀਆਈ ਨੇ ਅਦਾਲਤ ਨੂੰ ਕਲੋਜ਼ਰ ਰਿਪੋਰਟ ਸੌਂਪੀ ਹੈ। ਇਸ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ ਵਿਚਾਲੇ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਲਜ਼ਾਮ ਲਾਇਆ ਹੈ ਕਿ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਹੀ ਸੀਬੀਆਈ ਨੇ ਕਲੋਜ਼ਰ ਰਿਪੋਰਟ ਸੌਂਪੀ ਹੈ। ਕੈਪਟਨ ਦੇ ਮੰਤਰੀ ਰੰਧਾਵਾ ਨੇ ਵੀ ਮੰਨਿਆ ਕਿ ਇਸ ਪਿੱਛੇ ਵੱਡੀ ਸਿਆਸਤ ਹੋ ਰਹੀ ਹੈ।