ਬਠਿੰਡਾ: ਬਗਰਾੜੀ ਇਨਸਾਫ ਮੋਰਚਾ ਸਿਆਸਤ ਵਿੱਚ ਨਿੱਤਰ ਆਇਆ ਹੈ। ਮੋਰਚੇ ਦੇ ਲੀਡਰਾਂ ਨੇ ਲੋਕ ਸਭਾ ਚੋਣਾਂ ਲਈ ਆਪਣੇ ਚਾਰ ਉਮੀਦਾਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਮੋਰਚੇ ਦੇ ਮੋਹਰੀ ਆਗੂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਬਠਿੰਡਾ ਵਿੱਚ ਪ੍ਰੈੱਸ ਕਾਨਫ਼ਰੰਸ ਕਰ ਚਾਰਾਂ ਉਮੀਦਵਾਰਾਂ ਦੇ ਨਾਵਾਂ ਐਲਾਨ ਕੀਤਾ ਹੈ।


ਮੋਰਚੇ ਵੱਲੋਂ ਐਲਾਨੇ ਉਮੀਦਵਾਰਾਂ ਵਿੱਚ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਵੀ ਸ਼ਾਮਲ ਹਨ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਿਆਨ ਸਿੰਘ ਨੇ ਕਿਹਾ ਕਿ ਮੋਰਚੇ ਨੇ ਸੰਗਰੂਰ, ਸ੍ਰੀ ਅਨੰਦਪੁਰ ਸਾਹਿਬ, ਬਠਿੰਡਾ ਅਤੇ ਖਡੂਰ ਸਾਹਿਬ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਮੋਰਚੇ ਵੱਲੋਂ ਗਠਜੋੜ ਕੀਤੇ ਜਾਣ ਦੀਆਂ ਸੰਭਾਵਨਾਵਾਂ ਵੀ ਜਤਾਈਆਂ। ਪਰ ਨਾਲ ਹੀ ਕਿਹਾ ਕਿ ਕਾਂਂਗਰਸ ਅਤੇ ਅਕਾਲੀ-ਬੀਜੇਪੀ ਨਾਲ ਕਿਸੇ ਕਿਸਮ ਦਾ ਸਮਝੌਤਾ ਸੰਭਵ ਨਹੀਂ। ਅਜਿਹੇ ਵਿੱਚ ਮੋਰਚੇ ਦਾ ਆਮ ਆਦਮੀ ਪਾਰਟੀ ਤੇ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਹੋਣ ਦੀ ਸੰਭਾਵਨਾ ਵਧੇਰੇ ਹੈ। ਉੱਧਰ, ਪੰਜਾਬ ਡੈਮੋਕ੍ਰੈਟਿਕ ਫਰੰਟ ਤਹਿਤ ਸੁਖਪਾਲ ਖਹਿਰਾ ਦੀ ਪੰਜਾਬੀ ਏਕਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ ਟਕਸਾਲੀ, ਲੋਕ ਇਨਸਾਫ ਪਾਰਟੀ ਤੇ ਕੁਝ ਹੋਰਨਾਂ ਦਲਾਂ ਨੇ ਲੋਕ ਸਭਾ ਚੋਣਾਂ ਲੜਨ ਦਾ ਫੈਸਲਾ ਕਰ ਲਿਆ ਹੈ।

ਮੋਰਚੇ ਵੱਲੋਂ ਐਲਾਨੇ ਉਮੀਦਵਾਰ ਹੇਠ ਦਿੱਤੇ ਹਨ-

  • ਸੰਗਰੂਰ- ਸਿਮਰਨਜੀਤ ਸਿੰਘ ਮਾਨ

  • ਸ੍ਰੀ ਅਨੰਦਪੁਰ ਸਾਹਿਬ- ਬਿਕਰਮਜੀਤ ਸਿੰਘ ਸੋਢੀ

  • ਬਠਿੰਡਾ- ਗੁਰਦੀਪ ਸਿੰਘ

  • ਖਡੂਰ ਸਾਹਿਬ- ਮੋਹਕਮ ਸਿੰਘ