Bargari Kand: ਪੰਜਾਬ ਸਰਕਾਰ ਤੇ ਸੁਰੱਖਿਆ ਏਜੰਸੀਆਂ ਦੀ ਨਿਗ੍ਹਾ ਬਰਗਾੜੀ 'ਤੇ, ਅੱਜ ਬਰਸੀ ਮੌਕੇ ਹੋ ਸਕਦਾ ਵੱਡਾ ਐਲਾਨ
Bargari Kand: ਬਰਗਾੜੀ ਵਿੱਚ ਅੱਜ ਵੱਡਾ ਇਕੱਠ ਹੋਣ ਜਾ ਰਿਹਾ ਹੈ। ਇਸ ਨੂੰ ਲੈ ਕੇ ਪੰਜਾਬ ਪੁਲਿਸ ਚੌਕਸ ਹੈ। ਬੇਅਦਬੀ ਤੇ ਗੋਲੀ ਕਾਂਡ ਲਈ ਸੱਤ ਸਾਲ ਬਾਅਦ ਵੀ ਇਨਸਾਫ ਨਾ ਮਿਲਣ ਕਰਕੇ ਸਿੱਖ ਜਥੇਬੰਦੀਆਂ ਵਿੱਚ ਰੋਸ ਹੈ।
Bargari Kand: ਬਰਗਾੜੀ ਵਿੱਚ ਅੱਜ ਵੱਡਾ ਇਕੱਠ ਹੋਣ ਜਾ ਰਿਹਾ ਹੈ। ਇਸ ਨੂੰ ਲੈ ਕੇ ਪੰਜਾਬ ਪੁਲਿਸ ਚੌਕਸ ਹੈ। ਬੇਅਦਬੀ ਤੇ ਗੋਲੀ ਕਾਂਡ ਲਈ ਸੱਤ ਸਾਲ ਬਾਅਦ ਵੀ ਇਨਸਾਫ ਨਾ ਮਿਲਣ ਕਰਕੇ ਸਿੱਖ ਜਥੇਬੰਦੀਆਂ ਵਿੱਚ ਰੋਸ ਹੈ। ਇਸ ਲਈ ਅੱਜ ਸਿੱਖ ਜਥੇਬੰਦੀਆਂ ਵੱਡਾ ਐਲਾਨ ਕਰ ਸਕਦੀਆਂ ਹਨ।
ਉਧਰ, ਪੰਜਾਬ ਸਰਕਾਰ ਵੀ ਇਸ ਨੂੰ ਲੈ ਕੇ ਚੌਕਸ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਪੰਜਾਬ ਦੇ ਸੀਨੀਅਰ ਸਿਵਲ ਤੇ ਪੁਲਿਸ ਅਧਿਕਾਰੀਆਂ ਸਮੇਤ ਆਪਣੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ ਵਟਾਂਦਰਾ ਕੀਤਾ। ਪੰਜਾਬ ਸਰਕਾਰ ਇਸ ਮਾਮਲੇ ਵਿੱਚ ਜਾਂਚ ਨੂੰ ਜਲਦ ਤੋਂ ਜਲਦ ਤਣ ਪੱਤਣ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਦੱਸ ਦਈਏ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਵਿੱਚ 14 ਅਕਤੂਬਰ 2015 ਨੂੰ ਵਾਪਰੀ ਇਸ ਘਟਨਾ ਦੀ ਅੱਜ ਬਰਸੀ ਹੈ ਤੇ ਪਿੰਡ ਬਰਗਾੜੀ ਵਿੱਚ ਭਾਰੀ ਇਕੱਠ ਹੋਣ ਦੀ ਸੰਭਾਵਨਾ ਹੈ। ਸਿੱਖ ਜਥੇਬੰਦੀਆਂ ਦਾ ਇਲਜ਼ਾਮ ਹੈ ਕਿ ਭਗਵੰਤ ਮਾਨ ਸਰਕਾਰ ਵੀ ਇਨਸਾਫ ਲਈ ਕੁਝ ਨਹੀਂ ਕਰ ਰਹੀ। ਪੰਜਾਬ ਸਰਕਾਰ ਸਿੱਖ ਜਥੇਬੰਦੀਆਂ ਤੋਂ ਕਈ ਵਾਰ ਸਮਾਂ ਲੈ ਚੁੱਕੀ ਹੈ ਪਰ ਅਜੇ ਤੱਕ ਜਾਂਚ ਵੀ ਪੂਰੀ ਨਹੀਂ ਹੋਈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸਮੇਤ ਸੀਨੀਅਰ ਪੁਲਿਸ ਤੇ ਸਿਵਲ ਅਧਿਕਾਰੀਆਂ ਵੱਲੋਂ ਵੀ ਅੱਜ ਬਰਗਾੜੀ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਲੋਕਾਂ ਨੂੰ ਸ਼ਾਂਤ ਕਰਨ ਲਈ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਵਿਸ਼ੇਸ਼ ਤੌਰ ’ਤੇ ਡਿਊਟੀ ਲਾਈ ਗਈ ਹੈ। ਸੰਧਵਾਂ ਨੇ ਇਸ ਮੁੱਦੇ ’ਤੇ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਵੀ ਕੀਤੀ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :