ਪੜਚੋਲ ਕਰੋ

ਅਜੇ ਚੈਨ ਨਾਲ ਨਹੀਂ ਬੈਠਣਗੇ ਬਰਗਾੜੀ ਮੋਰਚੇ ਦੇ ਲੀਡਰ, 20 ਦਸੰਬਰ ਨੂੰ ਬੁਲਾਈ ਮੀਟਿੰਗ

ਅੰਮ੍ਰਿਤਸਰ: ਅੱਜ ਬਰਗਾੜੀ ਇਨਸਾਫ਼ ਮੋਰਚੇ ਦੇ ਲੀਡਰ ਸੰਗਤਾਂ ਨਾਲ ਸ਼੍ਰੀ ਹਰਿਮੰਦਰ ਸਾਹਿਬ ਪਹੁੰਚੇ। ਇੱਥੇ ਮੱਥਾ ਟੇਕਣ ਤੋਂ ਬਾਅਦ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ 20 ਦਸੰਬਰ ਨੂੰ ਅਗਲੀ ਮੀਟਿੰਗ ਹੋਵੇਗੀ ਜਿਸ ਵਿੱਚ ਬਰਗਾੜੀ ਮੋਰਚੇ ਤੋਂ ਬਾਅਦ ਅਗਲੀ ਰਣਨੀਤੀ ਬਾਰੇ ਵਿਚਾਰ ਕੀਤੀ ਜਾਵੇਗੀ। ਜਥੇਦਾਰ ਮੰਡ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਸਰਕਾਰ ਦੇ ਭਰੋਸੇ ਤੋਂ ਬਾਅਦ ਉਨ੍ਹਾਂ ਨੇ ਇਹ ਮੋਰਚਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਵੀ ਛੇਤੀ ਹੀ ਹੋ ਜਾਵੇਗੀ ਜਿਨ੍ਹਾਂ ਦੀ ਲਿਸਟ ਸਰਕਾਰ ਨੂੰ ਦਿੱਤੀ ਗਈ ਹੈ। ਉਨ੍ਹਾਂ ਆਖਿਆ ਕਿ ਉਹ ਤੇ ਉਨ੍ਹਾਂ ਦੇ ਸਾਥੀ ਚੈਨ ਨਾਲ ਨਹੀਂ ਬੈਠਣਗੇ। ਪੰਜਾਬ ਦੀਆਂ ਮੰਗਾਂ ਲਈ ਸਮੇਂ ਸਮੇਂ 'ਤੇ ਉਹ ਸੰਘਰਸ਼ ਕਰਦੇ ਰਹਿਣਗੇ। ਮੰਡ ਨੇ ਕਿਹਾ ਕਿ ਬਰਗਾੜੀ ਮੋਰਚੇ ਦੀ ਸਫਲਤਾ ਦਾ ਮੁੱਖ ਕਾਰਨ ਰਿਹਾ ਕਿ ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਉਨ੍ਹਾਂ ਨੂੰ ਸਹਿਯੋਗ ਦਿੱਤਾ। ਇਨ੍ਹਾਂ ਵਿੱਚ ਮੁਸਲਮਾਨ, ਹਿੰਦੂ ਤੇ ਦਲਿਤ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਲੜਦੇ ਰਹਿਣਗੇ ਤੇ ਬਰਗਾੜੀ ਮੋਰਚੇ ਦੇ ਨਾਲ ਸਿੱਖਾਂ ਦਾ ਸਿਰ ਪੂਰੀ ਦੁਨੀਆਂ ਵਿੱਚ ਉੱਚਾ ਹੋਇਆ ਹੈ। ਇਸ ਮੌਕੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਇੱਥੇ ਨਾ ਆਉਣ ਬਾਰੇ ਮੰਡ ਨੇ ਕਿਹਾ ਕਿ ਦਾਦੂਵਾਲ ਅੱਜ ਦੀਵਾਨਾਂ ਵਿੱਚ ਰੁੱਝੇ ਸਨ। ਇਸ ਕਰਕੇ ਉਹ ਇੱਥੇ ਨਹੀਂ ਪੁੱਜ ਸਕੇ ਪਰ ਉਹ ਇਕੱਠੇ ਹੋ ਕੇ ਲੜਾਈ ਲੜਨਗੇ। ਅਕਾਲੀ ਦਲ ਵੱਲੋਂ ਬਰਗਾੜੀ ਮੋਰਚੇ ਦੀ ਕੀਤੀ ਜਾ ਰਹੀ ਆਲੋਚਨਾ ਬਾਰੇ ਮੰਡ ਨੇ ਕਿਹਾ ਕਿ ਅਕਾਲੀ ਦਲ ਹੁਣ ਬੀਤੇ ਸਮੇਂ ਦੀ ਗੱਲ ਹੋ ਗਈ ਹੈ। ਬਾਦਲ ਪਰਿਵਾਰ ਵੱਲੋਂ ਕੀਤੀ ਗਈ ਸੇਵਾ ਬਾਰੇ ਮੰਡ ਨੇ ਕਿਹਾ ਕਿ ਉਹ ਸੇਵਾ ਬਾਦਲ ਪਰਿਵਾਰ ਨੇ ਕੀਤੀ ਸੀ ਨਾ ਕੇ ਅਕਾਲੀ ਦਲ ਨੇ ਅਕਾਲੀ ਦਲ ਇੱਕ ਪਵਿੱਤਰ ਜਮਾਤ ਹੈ ਪਰ ਬਾਦਲ ਪਰਿਵਾਰ ਨੇ ਇਸ ਨੂੰ ਢਾਹ ਲਾਈ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਸੇਵਾ ਨਹੀਂ ਡਰਾਮੇਬਾਜ਼ੀ ਕੀਤੀ ਹੈ। ਮੰਡ ਤੋਂ ਇਲਾਵਾ ਭਾਈ ਮੋਹਕਮ ਸਿੰਘ ਨੇ ਵੀ ਅਕਾਲੀ ਦਲ ਉੱਪਰ ਜੰਮ ਕੇ ਹਮਲੇ ਕੀਤੇ। ਯਾਦ ਰਹੇ ਐਤਵਾਰ ਨੂੰ ਇਨਸਾਫ਼ ਮੋਰਚੇ ਦੇ ਲੀਡਰਾਂ ਨੇ ਬਰਗਾੜੀ ਵਿੱਚ ਧਰਨਾ ਖਤਮ ਕਰਦਿਆਂ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ 11 ਜਸੰਬਰ ਨੂੰ ਹੀ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਏਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget