ਬਰਗਾੜੀ ਇਨਸਾਫ਼ ਮੋਰਚਾ ਦੇ ਗੁਰੂ ਨਗਰੀ ਵੱਲ ਚਾਲੇ, ਚੱਪੇ-ਚੱਪੇ 'ਤੇ ਪੁਲਿਸ
ਏਬੀਪੀ ਸਾਂਝਾ | 11 Dec 2018 12:30 PM (IST)
ਅੰਮ੍ਰਿਤਸਰ: ਅੱਜ ਬਰਗਾੜੀ ਇਨਸਾਫ਼ ਮੋਰਚੇ ਦੇ ਲੀਡਰ ਸੰਗਤਾਂ ਨਾਲ ਸ਼੍ਰੀ ਹਰਿਮੰਦਰ ਸਾਹਿਬ ਪਹੁੰਚ ਰਹੇ ਹਨ। ਇੱਥੇ ਮੱਥਾ ਟੈਕਣ ਤੋਂ ਬਾਅਦ ਉਹ ਅਗਲੇ ਸੰਘਰਸ਼ ਦੀ ਰਣਨੀਤੀ ਦਾ ਐਲਾਨ ਕਰਨਗੇ। ਇਸ ਦੇ ਮੱਦੇਨਜ਼ਰ ਅੱਜ ਅੰਮ੍ਰਿਤਸਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਯਾਦ ਰਹੇ ਐਤਵਾਰ ਨੂੰ ਇਨਸਾਫ਼ ਮੋਰਚੇ ਦੇ ਲੀਡਰਾਂ ਨੇ ਬਰਗਾੜੀ ਵਿੱਚ ਧਰਨਾ ਖਤਮ ਕਰਦਿਆਂ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ 11 ਜਸੰਬਰ ਨੂੰ ਹੀ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਏਗਾ। ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਲਈ ਬਰਗਾੜੀ ਤੋਂ ਸਵੇਰੇ 9 ਵਜੇ ਰਵਾਨਾ ਹੋਏ ਕਾਫ਼ਲੇ ਵਿੱਚ ਵੱਡੀ ਗਿਣਤੀ ਸੰਗਤ ਸ਼ਾਮਲ ਹਨ।