ਪੜਚੋਲ ਕਰੋ

ਮੁੜ ਲੱਗੇਗਾ ਬਰਗਾੜੀ ਇਨਸਾਫ ਮੋਰਚਾ, ਹਵਾਰਾ ਹੱਥ ਰਹੇਗੀ ਕਮਾਨ

ਅੰਮ੍ਰਿਤਸਰ: ਬਰਗਾੜੀ ਇਨਸਾਫ ਮੋਰਚਾ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਵਾਰ ਸੰਘਰਸ਼ ਦੀ ਕਮਾਨ ਸਰਬੱਤ ਖਾਲਸਾ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਥਾਪੇ ਗਏ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਹੱਥ ਹੋਏਗੀ। ਇਸ ਬਾਰੇ ਹਵਾਰਾ ਵੱਲ਼ੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਬਰਗਾੜੀ ਇਨਸਾਫ ਮੋਰਚਾ ਦੀਆਂ ਮੰਗਾਂ ਨੂੰ ਪੂਰਾ ਕਰਾਉਣ ਲਈ 20 ਫਰਵਰੀ ਤੋਂ ਪੰਜਾਬ ਦੀਆਂ ਜੇਲ੍ਹਾਂ ਬਾਹਰ ਧਰਨੇ ਦੇਣ ਦਾ ਐਲਾਨ ਕੀਤਾ ਹੈ। ਪੰਜ ਮੈਂਬਰੀ ਕਮੇਟੀ ਨੇ ਐਲਾਨ ਕੀਤਾ ਕਿ ਜੇਕਰ 15 ਫਰਵਰੀ ਤਕ ਪੰਜਾਬ ਸਰਕਾਰ ਵੱਲੋਂ ਬਰਗਾੜੀ ਮੋਰਚੇ ਦੀਆਂ ਮੰਗਾਂ ਨਾ ਪੂਰੀਆਂ ਕੀਤੀਆਂ ਗਈਆਂ ਤਾਂ 20 ਫਰਵਰੀ ਤੋਂ ਜੇਲ੍ਹਾਂ ਬਾਹਰ ਧਰਨੇ ਦਿੱਤੇ ਜਾਣਗੇ ਤਾਂ ਜੋ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਕਰਵਾਈ ਜਾ ਸਕੇ। ਪੰਜ ਮੈਂਬਰੀ ਕਮੇਟੀ ਦੇ ਮੈਂਬਰ ਪ੍ਰੋ. ਬਲਜਿੰਦਰ ਸਿੰਘ, ਭਾਈ ਨਰੈਣ ਸਿੰਘ ਚੌੜਾ, ਐਡਵੋਕੇਟ ਅਮਰ ਸਿੰਘ ਚਾਹਲ ਤੇ ਮਾਸਟਰ ਸੰਤੋਖ ਸਿੰਘ ਲੁਧਿਆਣਾ ਨੇ ਇਲਜ਼ਾਮ ਲਾਇਆ ਕਿ ਬਰਗਾੜੀ ਮੋਰਚਾ ਅਧੂਰਾ ਛੱਡ ਦਿੱਤਾ ਗਿਆ ਸੀ। ਇਸ ਲਈ ਮੋਰਚੇ ਦੀਆਂ ਤਿੰਨ ਮੰਗਾਂ ਮਨਵਾਉਣ ਵਾਸਤੇ ਮੁੜ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੂੰ 15 ਫਰਵਰੀ ਤਕ ਅਲਟੀਮੇਟਮ ਦਿੱਤਾ ਗਿਆ ਹੈ। ਜੇਕਰ ਇਹ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਪਹਿਲੇ ਪੜਾਅ ਵਿਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ 20 ਫਰਵਰੀ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਬਾਹਰ ਧਰਨਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਬੁੜੈਲ, ਨਾਭਾ ਤੇ ਪਟਿਆਲਾ ਜੇਲ੍ਹ ਬਾਹਰ ਧਰਨੇ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਬਰਗਾੜੀ ਮੋਰਚੇ ਦੌਰਾਨ ਸਰਕਾਰ ਕੋਲ ਤਿੰਨ ਮੰਗਾਂ ਰੱਖੀਆਂ ਗਈਆਂ ਸਨ, ਜਿਸ ਵਿੱਚ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਸ਼ਾਮਲ ਸੀ। ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਨੂੰ ਮੁੱਖ ਸਾਜ਼ਿਸ਼ਘਾੜੇ ਵਜੋਂ ਨਾਮਜ਼ਦ ਕੀਤਾ ਜਾਵੇ ਤੇ ਬਾਕੀ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇ। ਦੂਜੀ ਮੰਗ ਤਹਿਤ ਬਹਿਬਲ ਕਲਾਂ ਵਿਚ ਗੋਲੀ ਚਲਾਉਣ ਦੇ ਦੋਸ਼ ਹੇਠ ਉਸ ਵੇਲੇ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ, ਡੀਜੀਪੀ ਤੇ ਹੋਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਸ਼ਾਮਲ ਹੈ। ਤੀਜੀ ਮੰਗ ਤਹਿਤ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਮੰਗੀ ਗਈ ਹੈ। ਸਿੱਖ ਬੰਦੀ ਦਿਲਬਾਗ ਸਿੰਘ ਦੀ ਰਿਹਾਈ ਨੂੰ ਬਰਗਾੜੀ ਮੋਰਚੇ ਦੀ ਸਫ਼ਲਤਾ ਮੰਨਣ ਤੋਂ ਇਨਕਾਰ ਕਰਦਿਆਂ ਕਮੇਟੀ ਮੈਂਬਰਾਂ ਨੇ ਕਿਹਾ ਕਿ ਉਸ ਦੀ ਰਿਹਾਈ ਆਪਣੇ ਆਪ ਹੀ ਹੋ ਜਾਣੀ ਸੀ, ਕਿਉਂਕਿ ਉਸ ’ਚ ਕੋਈ ਸਰਕਾਰੀ ਅੜਿੱਕਾ ਨਹੀਂ ਸੀ। ਪੰਜ ਮੈਂਬਰੀ ਕਮੇਟੀ ਨੇ ਅਸਿੱਧੇ ਤੌਰ ’ਤੇ ਮੋਰਚੇ ਦੀ ਅਸਫ਼ਲਤਾ ਲਈ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲ ਉਂਗਲ ਕੀਤੀ ਹੈ। ਉਨ੍ਹਾਂ ਆਖਿਆ ਕਿ ਭਾਈ ਮੰਡ ਨੂੰ ਸਰਬੱਤ ਖ਼ਾਲਸਾ ਨੇ ਨਿਯੁਕਤ ਕੀਤਾ ਸੀ ਤੇ ਉਹ ਸਰਬੱਤ ਖ਼ਾਲਸਾ ਦੇ ਅੱਗੇ ਹੀ ਜਵਾਬਦੇਹ ਹਨ। ਸਰਬੱਤ ਖ਼ਾਲਸਾ ਹੀ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ 27 ਜਨਵਰੀ ਨੂੰ ਚੰਡੀਗੜ੍ਹ ਵਿਚ ਪੰਥਕ ਜਥੇਬੰਦੀਆਂ ਦੇ ਕੀਤੇ ਇਕੱਠ ਵਿਚ ਮਤਾ ਪਾਸ ਕਰ ਕੇ ਜਗਤਾਰ ਸਿੰਘ ਹਵਾਰਾ ਨੂੰ ਅਪੀਲ ਕੀਤੀ ਸੀ ਕਿ ਸਾਲ ਵਿੱਚ ਦੋ ਵਾਰ ਵਿਸਾਖੀ ਤੇ ਦੀਵਾਲੀ ਮੌਕੇ ਸਰਬੱਤ ਖ਼ਾਲਸਾ ਸੱਦਿਆ ਜਾਵੇ।

ਟਾਪ ਹੈਡਲਾਈਨ

ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਦਿਨਦਿਹਾੜੇ ਆਰਕੀਟੈਕਟ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਦਿਨਦਿਹਾੜੇ ਆਰਕੀਟੈਕਟ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
8 ਤਰੀਕ ਨੂੰ ਹੋਵੇਗਾ ਅਕਾਲੀ-ਭਾਜਪਾ ਗੱਠਜੋੜ ਦਾ ਐਲਾਨ? ਮੋਗਾ 'ਚ ਵੱਡੀ ਰੈਲੀ
8 ਤਰੀਕ ਨੂੰ ਹੋਵੇਗਾ ਅਕਾਲੀ-ਭਾਜਪਾ ਗੱਠਜੋੜ ਦਾ ਐਲਾਨ? ਮੋਗਾ 'ਚ ਵੱਡੀ ਰੈਲੀ
ਰਾਜਾ ਵੜਿੰਗ ਦੇ ਇਨਸਾਫ ਮਾਰਚ 'ਚ ਸੀਨੀਅਰ ਲੀਡਰਸ਼ਿਪ ਦਾ ਕਿਨਾਰਾ, ਕੋਈ ਨੀ ਪਹੁੰਚਿਆ; ਵੜਿੰਗ ਨੇ ਆਖ ਦਿੱਤੀ ਆਹ ਗੱਲ
ਰਾਜਾ ਵੜਿੰਗ ਦੇ ਇਨਸਾਫ ਮਾਰਚ 'ਚ ਸੀਨੀਅਰ ਲੀਡਰਸ਼ਿਪ ਦਾ ਕਿਨਾਰਾ, ਕੋਈ ਨੀ ਪਹੁੰਚਿਆ; ਵੜਿੰਗ ਨੇ ਆਖ ਦਿੱਤੀ ਆਹ ਗੱਲ
ਮਜੀਠੀਆ ਦੇ ਵਿਦੇਸ਼ ਜਾਣ ਦੇ ਮਾਮਲੇ 'ਚ ਮੁਹਾਲੀ 'ਚ ਸੁਣਵਾਈ, ਜਾਣੋ ਕੀ ਕਿਹਾ
ਮਜੀਠੀਆ ਦੇ ਵਿਦੇਸ਼ ਜਾਣ ਦੇ ਮਾਮਲੇ 'ਚ ਮੁਹਾਲੀ 'ਚ ਸੁਣਵਾਈ, ਜਾਣੋ ਕੀ ਕਿਹਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget