ਸ਼ੰਕਰ ਦਾਸ ਦੀ ਰਿਪੋਰਟ
Bargari Beadbi Case: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਰਗਾੜੀ ਵਿੱਚ ਹੋਈ ਬੇਅਦਬੀ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਨਵੇਂ ਆਦੇਸ਼ ਦਿੱਤੇ ਗਏ ਹਨ। ਡੇਰਾ ਪ੍ਰੇਮੀਆਂ ਵੱਲੋਂ ਦਾਖਲ ਕੀਤੀ ਗਈ ਪਟੀਸ਼ਨ ਉਤੇ ਸੁਪਰੀਮ ਕੋਰਟ ਵੱਲੋਂ ਬੇਅਦਬੀ ਮਾਮਲੇ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਵਿਦੇਸ਼ ਦੌੜਨ ਦੀ ਕੋਸ਼ਿਸ਼ 'ਚ ਸਾਬਕਾ ਵਿਧਾਇਕ ਜਲਾਲਪੁਰ, ਵਿਜੀਲੈਂਸ ਵੱਲੋਂ ਲੁੱਕ ਆਊਟ ਨੋਟਿਸ ਜਾਰੀ
ਮਿਲੀ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਨੇ ਬਰਗਾੜੀ ਬੇਅਦਬੀ ਕੇਸ ਵਿਚ ਡੇਰਾ ਪ੍ਰੇਮੀਆਂ ਦੀ ਮੰਗ ਨੂੰ ਮੰਨਦੇ ਹੋਏ ਵੱਡਾ ਫ਼ੈਸਲਾ ਦਿੰਦਿਆਂ ਇਹ ਹੁਕਮ ਦਿੱਤਾ ਹੈ ਕਿ ਇਸ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਕੀਤੀ ਜਾਵੇਗੀ। ਬੇਅਦਬੀ ਮਾਮਲੇ ਦੇ ਮੁਲਜ਼ਮ ਮਹਿੰਦਰ ਪਾਲ ਬਿੱਟੂ ਤੇ ਪ੍ਰਦੀਪ ਕਟਾਰੀਆ ਦੇ ਕਤਲ ਤੋਂ ਬਾਅਦ ਇਸ ਕੇਸ ਦੇ ਬਾਕੀ ਮੁਲਜ਼ਮਾਂ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।
ਮਿਲੀ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਨੇ ਬਰਗਾੜੀ ਬੇਅਦਬੀ ਕੇਸ ਵਿਚ ਡੇਰਾ ਪ੍ਰੇਮੀਆਂ ਦੀ ਮੰਗ ਨੂੰ ਮੰਨਦੇ ਹੋਏ ਵੱਡਾ ਫ਼ੈਸਲਾ ਦਿੰਦਿਆਂ ਇਹ ਹੁਕਮ ਦਿੱਤਾ ਹੈ ਕਿ ਇਸ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਕੀਤੀ ਜਾਵੇਗੀ। ਬੇਅਦਬੀ ਮਾਮਲੇ ਦੇ ਮੁਲਜ਼ਮ ਮਹਿੰਦਰ ਪਾਲ ਬਿੱਟੂ ਤੇ ਪ੍ਰਦੀਪ ਕਟਾਰੀਆ ਦੇ ਕਤਲ ਤੋਂ ਬਾਅਦ ਇਸ ਕੇਸ ਦੇ ਬਾਕੀ ਮੁਲਜ਼ਮਾਂ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।
ਇਹ ਵੀ ਪੜ੍ਹੋ : ਨੂੰਹ ਹੀ ਨਿਕਲੀ ਸੱਸ ਦੀ ਕਾਤਲ, ਚਾਕੂ ਮਾਰ-ਮਾਰ ਬੇਰਹਿਮੀ ਨਾਲ ਕੀਤਾ ਕਤਲ, ਹੱਤਿਆ ਮਗਰੋਂ ਬਿਜਲੀ ਦਾ ਕਰੰਟ ਵੀ ਲਾਇਆ
ਦੱਸ ਦੇਈਏ ਕਿ ਡੇਰਾ ਪ੍ਰੇਮੀਆਂ ਵਲੋਂ ਮਹਿੰਦਰ ਪਾਲ ਬਿੱਟੂ ਅਤੇ ਪ੍ਰਦੀਪ ਕਟਾਰੀਆ ਦੀ ਮੌਤ ਦਾ ਹਵਾਲਾ ਦਿੰਦੇ ਹੋਏ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਇਸ ਦੀ ਮੰਗ ਕੀਤੀ ਗਈ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਦੀ ਜਸਟਿਸ ਅਨੁਰਾਧਾ ਬੋਸ ਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਬਰਗਾੜੀ ਕਾਂਡ ਦੇ ਮੁਲਜ਼ਮ ਸ਼ਕਤੀ ਸਿੰਘ ਅਤੇ ਹੋਰਾਂ ਦੀ ਪਟੀਸ਼ਨ 'ਤੇ ਇਹ ਹੁਕਮ ਦਿੱਤੇ ਗਏ ਹਨ।
ਦੱਸ ਦੇਈਏ ਕਿ ਪੰਜਾਬ 'ਚ 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ 'ਤੇ ਕੋਟਕਪੂਰਾ ਗੋਲੀਬਾਰੀ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ SIT ਨੇ ਫਰੀਦਕੋਟ ਦੀ ਅਦਾਲਤ 'ਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਐਸਆਈਟੀ ਮੁਖੀ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਟੀਮ ਨੇ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।