ਚੰਡੀਗੜ੍ਹ: ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੂੰ ਟਰੈਕਟਰ ਨੂੰ ਅੱਗ ਲਾਉਣ ਦੇ ਮਸਲੇ 'ਤੇ ਜ਼ਮਾਨਤ ਮਿਲ ਗਈ ਹੈ। ਦਰਅਸਲ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਪੰਜਾਬ ਯੂਥ ਕਾਂਗਰਸ ਦੇ ਵਰਕਰਾਂ ਵੱਲੋਂ ਬਰਿੰਦਰ ਢਿੱਲੋਂ ਦੀ ਅਗਵਾਈ 'ਚ ਇੰਡੀਆ ਗੇਟ ਨੇੜੇ ਟਰੈਕਟਰ ਨੂੰ ਅੱਗ ਲਾ ਕੇ ਖੇਤੀ ਬਿੱਲਾਂ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਸੀ।
ਇਸੇ ਕਾਰਨ ਬਰਿੰਦਰ ਸਿੰਘ ਢਿੱਲੋਂ ਨੂੰ ਕਈ ਹੋਰ ਯੂਥ ਕਾਂਗਰਸ ਦੇ ਵਰਕਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਕਿਹਾ ਗਿਆ ਸੀ ਕਿ ਇੰਡੀਆ ਗੇਟ ਨੇੜੇ ਪ੍ਰਦਰਸ਼ਨ ਕਰਨ ਦੀ ਮਨਾਹੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ