ਪੜਚੋਲ ਕਰੋ
Advertisement
Muktsar Sahib News : ਨਾੜ ਨੂੰ ਅੱਗ ਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ, 1 ਸਾਲਾ ਮਾਸੂਮ ਦੀ ਤੜਫ-ਤੜਫ ਕੇ ਹੋਈ ਸੀ ਮੌਤ
Muktsar Sahib News : ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਜਾ ਮਰਾੜ ਵਿਖੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਝੁੱਗੀ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਸੀ , ਜਿਸ ਵਿੱਚ ਛੋਟੇ ਬੱਚੇ ਅਤੇ ਮੱਝ ਦੀ ਬੁਰੀ ਤਰ੍ਹਾਂ ਝੁਲਸਣ ਕਾਰਨ ਮੌਕੇ 'ਤੇ ਹੀ
Muktsar Sahib News : ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਜਾ ਮਰਾੜ ਵਿਖੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਝੁੱਗੀ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਸੀ , ਜਿਸ ਵਿੱਚ ਛੋਟੇ ਬੱਚੇ ਅਤੇ ਮੱਝ ਦੀ ਬੁਰੀ ਤਰ੍ਹਾਂ ਝੁਲਸਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ ਸੀ। ਹੁਣ ਇਸ ਮਾਮਲੇ 'ਚ ਪੁਲਿਸ ਨੇ ਕਾਰਵਾਈ ਕੀਤੀ ਹੈ। ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਵਿਅਕਤੀ ਨੂੰ ਥਾਣਾ ਬਰੀਵਾਲਾ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਉਸਦੇ ਖਿਲਾਫ਼ ਧਾਰਾ 304, 429, 427, 278 ਅਧੀਨ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਨੂੰ ਦਿਤੇ ਬਿਆਨ ਵਿਚ ਬਾਜਾ ਮਰਾੜ ਦੇ ਪੱਪੂ ਮੰਡਲ ਨੇ ਦਸਿਆ ਕਿ ਉਸ ਨੂੰ ਉਸ ਦੀ ਪਤਨੀ ਸਰਿਤਾ ਦੇਵੀ ਦਾ ਫੋਨ ਆਇਆ ਕਿ ਝੁੱਗੀ ਵਿਚ ਅੱਗ ਲੱਗ ਗਈ ਹੈ ਅਤੇ ਪੁੱਤਰ ਅਮਨ ਝੁੱਗੀ ਵਿਚ ਰਹਿ ਗਿਆ ਹੈ। ਮੱਝ ਵੀ ਬੁਰੀ ਤਰ੍ਹਾਂ ਸੜ ਚੁੱਕੀ ਹੈ, ਜਿਸ 'ਤੇ ਆਲੇ-ਦੁਆਲੇ ਦੇ ਲੋਕਾਂ ਨੇ ਮਿਲ ਕੇ ਅੱਗ ਬੁਝਾਈ ਪਰ ਉਸ ਦਾ ਪੁੱਤਰ ਅਤੇ ਮੱਝ ਅੱਗ ਵਿਚ ਜ਼ਿੰਦਾ ਸੜ ਗਏ।
ਇਹ ਵੀ ਪੜ੍ਹੋ : ਧੀ ਦੀ ਅਪੀਲ 'ਤੇ ਰਿਟਾਇਰ ਹੋ ਰਹੇ ਪਿਤਾ ਦੀ ਚਮਕੀ ਕਿਸਮਤ, ਤੋਹਫੇ ਵਜੋਂ ਮਿਲੇ ਕਰੋੜਾਂ ਰੁਪਏ
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਪਤਾ ਲੱਗਾ ਕਿ ਸਾਹਿਬ ਸਿੰਘ ਵਾਸੀ ਬਾਜਾ ਮਰਾੜ ਨੇ ਅਪਣੇ ਖੇਤ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਈ ਹੈ। ਜਿਸ ਦੀ ਲਪੇਟ ਵਿਚ ਉਸ ਦੀ ਝੁੱਗੀ ਆ ਗਈ। ਜਿਸ ਵਿਚ ਉਸਦਾ ਸਾਰਾ ਸਮਾਨ ਵੀ ਸੜ ਕੇ ਸੁਆਹ ਹੋ ਗਿਆ। ਇਸ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸਾਹਿਬ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਪਤਾ ਲੱਗਾ ਕਿ ਸਾਹਿਬ ਸਿੰਘ ਵਾਸੀ ਬਾਜਾ ਮਰਾੜ ਨੇ ਅਪਣੇ ਖੇਤ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਈ ਹੈ। ਜਿਸ ਦੀ ਲਪੇਟ ਵਿਚ ਉਸ ਦੀ ਝੁੱਗੀ ਆ ਗਈ। ਜਿਸ ਵਿਚ ਉਸਦਾ ਸਾਰਾ ਸਮਾਨ ਵੀ ਸੜ ਕੇ ਸੁਆਹ ਹੋ ਗਿਆ। ਇਸ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸਾਹਿਬ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਮੁਤਾਬਕ ਇਕ ਪ੍ਰਵਾਸੀ ਮਜ਼ਦੂਰ ਆਪਣੀ ਪਤਨੀ ਤੇ ਬੱਚਿਆਂ ਨਾਲ ਅਨਾਜ ਮੰਡੀ 'ਚ ਮਜ਼ਦੂਰੀ ਕਰਨ ਵਾਸਤੇ ਆਇਆ ਹੋਇਆ ਸੀ ਤੇ ਉਸ ਨੇ ਪਿੰਡ ਬਜਾਜ ਨੇੜੇ ਝੁੱਗੀ ਬਣਾਈ ਸੀ। ਬੀਤੇ ਦਿਨ ਬਾਅਦ ਦੁਪਹਿਰ ਕਣਕ ਦੀ ਨਾੜ ਨੂੰ ਲੱਗੀ ਅੱਗ ਕਾਰਨ ਮਜ਼ਦੂਰ ਦੀ ਝੁੱਗੀ ਅੱਗ ਦੀ ਲਪੇਟ 'ਚ ਆ ਗਈ।ਅੱਗ ਇੰਨੀ ਭਿਆਨਕ ਸੀ ਕਿ ਜਿੱਥੇ ਇਸ ਅੱਗ ਕਾਰਨ ਪ੍ਰਵਾਸੀ ਮਜ਼ਦੂਰ ਦੀ ਝੁੱਗੀ ਸੜ ਕੇ ਸੁਆਹ ਹੋ ਗਈ।
ਉੱਥੇ ਹੀ ਪਰਿਵਾਰ ਦੇ 1 ਸਾਲਾ ਮਾਸੂਮ ਬੱਚੇ ਅਤੇ ਦੁਧਾਰੂ ਪਸ਼ੂ ਦੀ ਮੌਤ ਹੋ ਗਈ। ਇਸ ਘਟਨਾ ਮੌਕੇ ਮਜ਼ਦੂਰ ਦੀ ਪਤਨੀ ਤੇ ਛੋਟੇ ਬੱਚੇ ਹੀ ਮੌਜੂਦ ਸਨ ਤੇ ਬੱਚਾ ਅੰਦਰ ਸੁੱਤਾ ਹੋਇਆ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਬਰੀਵਾਲਾ ਪੁਲਸ ਤੇ ਫਾਇਰ ਬ੍ਰਿਗੇਡ ਮੌਕੇ ’ਤੇ ਪਹੁੰਚ ਗਏ। ਫਾਇਰ ਬ੍ਰਿਗੇਡ ਟੀਮ ਦੇ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਅੱਗ ਭਿਆਨਕ ਰੂਪ ਧਾਰਨ ਕਰ ਚੁੱਕੀ ਸੀ। ਇਸ ਅੱਗ ਵਿਚ ਪ੍ਰਵਾਸੀ ਮਜ਼ਦੂਰ ਦੇ ਇਕ ਮਾਸੂਮ ਬੱਚੇ ਤੇ ਦੁਧਾਰੂ ਪਸ਼ੂ ਦੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਦਰਦਨਾਕ ਮੌਤ ਹੋ ਗਈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement