“ਸਿਆਸੀ ਬਦਲਾਖੋਰੀ ਕਰਕੇ ਮੇਰੇ ਪਿਤਾ ਨੂੰ ਝੂਠੇ ਮਾਮਲੇ ‘ਚ ਫਸਾਇਆ”, ਬਰਮਿੰਦਰਜੀਤ ਪਹਾੜਾ ਨੇ ਪ੍ਰੈਸ ਕਾਨਫਰੰਸ ਕਰਕੇ...
ਮੌਜੂਦਾ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਪ੍ਰੈਸ ਕਾਨਫਰੰਸ ਕਰਕੇ ਆਪਣੇ ਪਿਤਾ 'ਤੇ ਲੱਗੇ ਇਲਜ਼ਾਮਾਂ ਨੂੰ ਝੂਠਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਿਰਫ ਸਿਆਸੀ ਬਦਲਾਖੋਰੀ ਕਰਕੇ ਹੀ ਉਨ੍ਹਾਂ ਦੇ ਪਿਤਾ ਨੂੰ ਇਸ ਝੂਠੇ ਮਾਮਲੇ ਵਿੱਚ ਫਸਾਇਆ ਗਿਆ ਹੈ।
Gurdaspur news: ਗੁਰਦਾਸਪੁਰ ਦੇ ਪਿੰਡ ਪਾਹੜਾ ਵਿੱਚ ਕੱਲ ਇਕ ਨੌਜਵਾਨ ਦੇ ਹੋਏ ਕਤਲ ਮਾਮਲੇ ਵਿੱਚ ਪੁਲਿਸ ਨੇ ਗੁਰਦਾਸਪੁਰ ਦੇ ਮੌਜੂਦਾ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਿਤਾ ਗੁਰਮੀਤ ਸਿੰਘ ਪਾਹੜਾ ਨੂੰ ਨਾਮਜ਼ਦ ਕੀਤਾ ਹੈ।
ਜਿਸ ਤੋਂ ਬਾਅਦ ਹੁਣ ਸਿਆਸਤ ਗਰਮਾਉਂਦੀ ਹੋਈ ਨਜ਼ਰ ਆ ਰਹੀ ਹੈ। ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਉੱਤੇ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ, ਉਨ੍ਹਾਂ ਕਿਹਾ ਕਿ ਜਿਸ ਲੜਕੇ ਦਾ ਕਤਲ ਹੋਇਆ ਹੈ ਉਨ੍ਹਾਂ ਦਾ ਪਰਿਵਾਰ ਉਸ ਲੜਕੇ ਨੂੰ ਨਹੀਂ ਜਾਣਦਾ ਅਤੇ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦਾ ਸਾਰਾ ਪਰਿਵਾਰ ਜਲੰਧਰ ਚੋਣਾਂ ਵਿਚ ਪ੍ਰਚਾਰ ਕਰ ਰਿਹਾ ਹੈ।
ਇਹ ਵੀ ਪੜ੍ਹੋ: Punjab News : ਵਿਜੀਲੈਂਸ ਨੇ ਰਿਕਾਰਡ 'ਚ ਗੜਬੜੀ ਕਰਨ ਦੇ ਦੋਸ਼ ’ਚ ਸਿੱਖਿਆ ਵਿਭਾਗ ਦੇ ਪੰਜ ਮੁਲਾਜ਼ਮ ਕੀਤੇ ਗ੍ਰਿਫਤਾਰ
ਇਸ ਕਤਲ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ ਅਤੇ ਇਸ ਸਬੰਧ ਵਿਚ ਉਹ ਆਪਣੀ ਪਾਰਟੀ ਹਾਈਕਮਾਂਡ ਦੇ ਨਾਲ ਗੱਲਬਾਤ ਕਰਕੇ ਇਸ ਕਤਲ ਕੇਸ ਬਾਰੇ ਵੱਡੇ ਖੁਲਾਸੇ ਜਲਦ ਕਰਨਗੇ।
ਉਨ੍ਹਾਂ ਨੇ ਸ਼ੱਕ ਜਤਾਉਂਦਿਆਂ ਹੋਇਆਂ ਕਿਹਾ ਕਿ ਇਸ ਨੌਜਵਾਨ ਦੀ ਮੌਤ ਵੀ ਨਸ਼ੇ ਕਾਰਨ ਹੋਈ ਹੈ, ਉਨ੍ਹਾਂ ਕਿਹਾ ਕਿ ਸਿਰਫ ਸਿਆਸੀ ਬਦਲਾਖੋਰੀ ਕਰਕੇ ਹੀ ਉਨ੍ਹਾਂ ਦੇ ਪਿਤਾ ਨੂੰ ਇਸ ਝੂਠੇ ਮਾਮਲੇ ਵਿੱਚ ਫਸਾਇਆ ਗਿਆ ਹੈ।
ਇਹ ਵੀ ਪੜ੍ਹੋ: ਵਿਜੀਲੈਂਸ ਵੱਲੋਂ RTA ਦਫ਼ਤਰ 'ਚ ਵੱਡੇ ਘਪਲੇ ਦਾ ਪਰਦਾਫਾਸ਼, ਲੇਖਾਕਾਰ ਤੇ ਉਸ ਦਾ ਸਾਥੀ ਰਿਸ਼ਵਤ ਲੈਂਦਿਆਂ ਕਾਬੂ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।