ਬਰਨਾਲਾ: ਬਰਨਾਲਾ ਦੇ ਪਿੰਡ ਬੀਹਲਾ ਵਿੱਚ ਇੱਕ ਸੜਕ ਹਾਦਸੇ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ। ਇਹ ਬੱਚੇ ਆਪਸ ਵਿੱਚ ਭੈਣ-ਭਰਾ ਲੱਗਦੇ ਹਨ। ਦੋਵੇਂ ਬੱਚੇ ਆਪਣੇ ਮਾਤਾ-ਪਿਤਾ ਨਾਲ ਵਿਆਹ ਵੇਖ ਕੇ ਵਾਪਿਸ ਆ ਰਹੇ ਸੀ।
ਬੱਚੇ ਆਪਣੇ ਮਾਂ-ਪਿਉ ਨਾਲ ਮੋਟਰਸਾਈਕਲ 'ਤੇ ਸਵਾਰ ਸਨ। ਵਿਆਹ ਤੋਂ ਘਰ ਪਰਤਦਿਆਂ ਉਨ੍ਹਾਂ ਦੀ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ ਹੋ ਗਈ।
ਬੱਚਿਆਂ ਦੀ ਤਾਂ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਬੱਚਿਆਂ ਦੇ ਮਾਤਾ-ਪਿਤਾ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।