ਬਰਨਾਲਾ: ਆਮ ਆਦਮੀ ਪਾਰਟੀ ਤੇ ਸੁਖਪਾਲ ਸਿੰਘ ਖਹਿਰਾ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਵੱਡਾ ਝਟਕਾ ਲੱਗਿਆ ਹੈ। ਬਰਨਾਲਾ ਜ਼ਿਲ੍ਹੇ 'ਚ 'ਆਪ' ਨੂੰ ਤਿੰਨੇ ਵਿਧਾਨ ਸਭਾ ਸੀਟਾਂ ਜਿਤਾਉਣ ਵਾਲੇ ਤੇ ਮੌਜੂਦਾ ਸਮੇਂ ਸੁਖਪਾਲ ਸਿੰਘ ਖਹਿਰਾ ਦੇ ਸਿਆਸੀ ਸਲਾਹਕਾਰ ਐਨਆਰਆਈ ਦਵਿੰਦਰ ਸਿੰਘ ਬੀਹਲਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ।

ਅੱਜ ਪਿੰਡ ਬੀਹਲਾ ਵਿਖੇ ਦਵਿੰਦਰ ਸਿੰਘ ਦੇ ਘਰ ਰੱਖੇ ਸਮਾਗਮ ਵਿੱਚ ਸੁਖਬੀਰ ਸਿੰਘ ਬਾਦਲ ਨੇ ਬੀਹਲਾ ਨੂੰ ਸਿਰੋਪਾਓ ਪਾ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ, ਮਨਪ੍ਰੀਤ ਸਿੰਘ ਇਆਲੀ, ਬਲਵੀਰ ਸਿੰਘ ਘੁੰਨਸ ਤੇ ਜ਼ਿਲ੍ਹੇ ਦੀ ਅਕਾਲੀ ਲੀਡਰਸ਼ਿਪ ਹਾਜ਼ਰ ਸੀ।

ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਦਵਿੰਦਰ ਬੀਹਲਾ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਵੱਡਾ ਬਲ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਨਿਰਪੱਖ ਜਾਂਚ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ ਤੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਬਾਦਲ ਨੇ ਅੱਗੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨੂੰ ਪ੍ਰਧਾਨਗੀ ਦੀ ਲਾਲਸਾ ਸੀ, ਜਿਸ ਕਰਕੇ ਉਨ੍ਹਾਂ ਨੂੰ ਨਵੀਂ ਪਾਰਟੀ ਤੇ ਪ੍ਰਧਾਨਗੀ ਮੁਬਾਰਕਬਾਦ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904