(Source: ECI/ABP News/ABP Majha)
Barnala News: ਬਰਨਾਲਾ ਪ੍ਰਸ਼ਾਸਨ ਵੱਲੋਂ ਮਿਹਨਤੀ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਡੀ.ਸੀ.ਕੰਪਲੈਕਸ ਵਿਖੇ ਲਗਾਇਆ ਦੀਵਾਲੀ ਮੇਲਾ
DC Complex Barnala: ਬਰਨਾਲਾ ਪ੍ਰਸ਼ਾਸਨ ਵੱਲੋਂ ਮਿਹਨਤੀ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਡੀ.ਸੀ.ਕੰਪਲੈਕਸ ਵਿਖੇ ਲਗਾਇਆ ਦੀਵਾਲੀ ਮੇਲਾ
Diwali fair at DC Complex Barnala: ਬਰਨਾਲਾ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਲਈ ਦੀਵਾਲੀ ਮੌਕੇ ਖਾਸ ਉਪਰਾਲਾ ਕੀਤਾ ਗਿਆ, ਜਿਸ ਕਰਕੇ ਡੀ.ਸੀ.ਕੰਪਲੈਕਸ ਬਰਨਾਲਾ ਵਿਖੇ ਦੀਵਾਲੀ ਮੇਲਾ ਲਗਾਇਆ ਗਿਆ। ਮੇਲੇ ਵਿੱਚ ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਅਤੇ ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਵੱਲੋਂ ਦੁਕਾਨਾਂ ਲਗਾਈਆਂ ਗਈਆਂ। ਜਿੱਥੇ
ਸ਼ੁੱਧ ਜੈਵਿਕ ਭੋਜਨ, ਸਜਾਵਟੀ ਵਸਤੂਆਂ ਉਪਲਬਧ ਹਨ। ਬਰਨਾਲਾ ਪ੍ਰਸ਼ਾਸਨ ਮਿਹਨਤੀ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਵਾਰ ਅਜਿਹੇ ਉਪਰਾਲੇ ਕਰਦਾ ਹੈ। ਜਿਸ ਵਿੱਚ ਆਮ ਜਨਤਾ ਵੱਧ ਚੜ੍ਹ ਕੇ ਸ਼ਾਮਿਲ ਹੁੰਦੀ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਦੁਕਾਨਾਂ ਚਲਾਉਣ ਵਾਲੇ ਕਿਸਾਨਾਂ ਅਤੇ ਔਰਤਾਂ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਬਰਨਾਲਾ ਦੇ ਡੀਸੀ ਦਫ਼ਤਰ ਦੇ ਸਾਹਮਣੇ ਦੀਵਾਲੀ ਮੇਲਾ ਲਗਾਇਆ ਗਿਆ ਹੈ। ਇਸ ਮੇਲੇ ਵਿੱਚ ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਅਤੇ ਕਿਸਾਨਾਂ ਨੇ ਆਪਣੇ ਵੱਲੋਂ ਬਣਾਏ ਆਰਗੈਨਿਕ ਉਤਪਾਦਾਂ ਦੀਆਂ ਦੁਕਾਨਾਂ ਲਗਾਈਆਂ।
ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਸ਼ਹਿਦ, ਫਲੈਕਸਸੀਡ ਬਰਫੀ, ਦਾਲਾਂ, ਹਰੀਆਂ ਮਿਰਚਾਂ, ਛੋਲੇ, ਮੱਕੀ ਦੇ ਆਟੇ ਸਮੇਤ ਸਾਰੀਆਂ ਆਰਗੈਨਿਕ ਰਸੋਈ ਦੀਆਂ ਵਸਤੂਆਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਨੂੰ ਵਧੀਆ ਮੌਕਾ ਦਿੱਤਾ ਗਿਆ ਹੈ। ਔਰਤਾਂ ਵੱਲੋਂ ਬਣਾਈ ਗਈ ਸ਼ੂਗਰ ਫਰੀ ਬਰਫੀ ਅਤੇ ਹੋਰ ਸਜਾਵਟੀ ਸਮਾਨ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੀਸੀ ਦਫ਼ਤਰ ਦਾ ਇਹ ਬਹੁਤ ਵਧੀਆ ਉਪਰਾਲਾ ਹੈ। ਜਿਸ ਕਾਰਨ ਹੱਥੀਂ ਕੰਮ ਕਰਨ ਵਾਲੇ ਲੋਕਾਂ ਨੂੰ ਚੰਗਾ ਮਾਹੌਲ ਮਿਲ ਰਿਹਾ ਹੈ।
ਡੀਸੀ ਦਫ਼ਤਰ ਦੇ ਅਧਿਕਾਰੀ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਹਰ ਸਾਲ ਦੀਵਾਲੀ ਮੇਲਾ ਲਗਾਇਆ ਜਾਂਦਾ ਹੈ। ਜਿਸ ਤਹਿਤ ਡੀਸੀ ਬਰਨਾਲਾ ਪੂਨਮਦੀਪ ਕੌਰ ਦੇ ਉੱਦਮ ਸਦਕਾ ਇਸ ਵਾਰ ਮੁੜ ਇਹ ਮੇਲਾ ਕਰਵਾਇਆ ਗਿਆ ਹੈ। ਜਿਸ ਵਿੱਚ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਅਤੇ ਔਰਤਾਂ ਵੱਲੋਂ ਆਰਗੈਨਿਕ ਤਰੀਕੇ ਨਾਲ ਹੱਥੀਂ ਮਾਲ ਤਿਆਰ ਕਰਨ ਦੀਆਂ ਦੁਕਾਨਾਂ ਲਗਾਈਆਂ ਗਈਆਂ ਹਨ। ਇਨ੍ਹਾਂ ਦੁਕਾਨਾਂ ਦਾ ਸਾਰਾ ਸਾਮਾਨ ਸ਼ੁੱਧ ਜੈਵਿਕ ਹੈ ਅਤੇ ਪੁਰਾਣੇ ਪੰਜਾਬ ਦੀ ਝਲਕ ਪੇਸ਼ ਕਰਦਾ ਹੈ। ਇਸ ਲਈ ਸਮੂਹ ਮੁਲਾਜ਼ਮਾਂ ਸਮੇਤ ਸ਼ਹਿਰ ਵਾਸੀਆਂ ਨੂੰ ਇਨ੍ਹਾਂ ਮਿਹਨਤਕਸ਼ ਲੋਕਾਂ ਤੋਂ ਸਾਮਾਨ ਖਰੀਦਣਾ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।