ਬਰਨਾਲਾ: ਪੰਜਾਬ 'ਚ ਇਸ ਸਮੇਂ ਚੋਣਾਂ ਕਰਕੇ ਮਾਹੌਲ ਭਖਿਆ ਹੋਇਆ ਹੈ। ਅਜਿਹੇ 'ਚ ਹਰ ਪਾਰਟੀ ਵਲੋਂ ਕਰੀਬ ਕਰੀਬ ਆਪਣੇ ਜ਼ਿਆਦਾਤਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਅਤੇ ਉਮੀਦਵਾਰਾਂ ਵਲੋਂ ਆਪਣੇ ਹਲਕਿਆਂ ਤੋਂ ਨਾਮਜ਼ਦਗੀ ਪੱਥਰ ਵੀ ਭਰੇ ਜਾ ਰਹੇ ਹਨ। ਇਸ ਦੇ ਨਾਲ ਹੀ ਕਾਂਗਰਸ ਨੂੰ ਇਸ ਸਭ ਦੌਰਾਨ ਨਾਰਾਜ਼ਗੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।


ਦੱਸ ਦਈਏ ਕਿ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੀ ਟਿਕਟ ਕੱਟੇ ਜਾਣ ਤੋਂ ਬਾਅਦ ਉਨ੍ਹਾਂ ਦੇ ਸਮਰੱਥਕਾਂ ਵਲੋਂ ਵੱਡਾ ਇਕੱਠ ਕਰਕੇ ਨਵੇਂ ਉਮੀਦਵਾਰ ਮਨੀਸ਼ ਬਾਂਸਲ ਦਾ ਵਿਰੋਧ ਕਰਕੇ ਸਖ਼ਤ ਐਕਸ਼ਨ ਲੈਣ ਦਾ ਐਲਾਨ ਕੀਤਾ। ਜਿਸ ਤੋਂ ਬਾਅਦ ਦੇਰ ਸ਼ਾਮ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੇਵਲ ਸਿੰਘ ਢਿੱਲੋਂ ਨੂੰ ਮਨਾਉਣ ਉਨ੍ਹਾਂ ਦੀ ਬਰਨਾਲਾ ਰਿਹਾਇਸ਼ 'ਤੇ ਪਹੁੰਚੇ। ਕੇਵਲ ਸਿੰਘ ਢਿੱਲੋਂ ਨਾਲ ਮੁੱਖ ਮੰਤਰੀ ਚੰਨੀ ਦੀ ਕਰੀਬ ਅੱਧਾ ਘੰਟਾ ਬੰਦ ਕਮਰਾ ਮੀਟਿੰਗ ਹੋਈ। ਪਰ ਸੀਐਮ ਚੰਨੀ ਇਸ ਮੀਟਿੰਗ ਸਬੰਧੀ ਮੀਡੀਆ ਤੋਂ ਦੂਰੀ ਬਣਾ ਕੇ ਚਲੇ ਗਏ।


ਉੱਥੇ ਹੀ ਇਸ ਮੀਟਿੰਗ ਸਬੰਧੀ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦੀ ਟਿਕਟ ਕੱਟ ਕੇ ਪਾਰਟੀ ਹਾਈਕਮਾਂਡ ਨੇ ਧੱਕਾ ਕੀਤਾ ਹੈ। ਇਸ ਧੱਕੇ ਨੂੰ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੀ ਮੰਨਿਆ ਹੈ। ਉਨ੍ਹਾਂ ਕਿਹਾ ਕਿ ਮੈਂ ਦੋ ਵਾਰ 2007 ਅਤੇ 2012 ਵਿੱਚ ਚੋਣ ਜਿੱਤ ਕੇ ਪਾਰਟੀ ਦੀ ਝੋਲੀ ਪਾਈ। ਪਰ 2017 ਦੀ ਚੋਣ ਆਮ ਆਦਮੀ ਪਾਰਟੀ ਦੀ ਹਵਾ ਹੋਣ ਦੇ ਬਾਵਜੂਦ ਥੋੜੇ ਫ਼ਾਸਲੇ ਨਾਲ ਹੀ ਹਾਰਿਆ। ਮੇਰੇ ਵਲੋਂ ਪਿਛਲੇ ਕਰੀਬ ਪੰਜ ਸਾਲਾਂ ਦੌਰਾਨ ਹਲਕੇ ਵਿੱਚ ਰਿਕਾਰਡ ਵਿਕਾਸ ਕਰਵਾਇਆ ਗਿਆ ਹੈ।


ਉਨ੍ਹਾਂ ਨੇ ਪਾਰਟੀ ਹਾਈਕਮਾਨ 'ਤੇ ਨਜ਼ਰਅੰਦਾਜ਼ੀ ਦਾ ਦੋਸ਼ ਲਾਉਂਦਿਆ ਕਿਹਾ ਕਿ ਪਾਰਚੀ ਨੇ ਮੇਰੀ ਮਿਹਨਤ ਨੂੰ ਨਜ਼ਰਅੰਦਾਜ਼ ਕਰਕੇ ਕਿਸੇ ਹੋਰ ਉਮੀਦਵਾਰ ਨੂੰ ਪੈਰਾਸ਼ੂਟ ਰਾਹੀਂ ਉਤਾਰ ਦਿੱਤਾ। ਇਹ ਕੋਈ ਤਰੀਕਾ ਨਹੀਂ ਹੈ ਕਿ ਕਿਸੇ ਵਿਅਕਤੀ ਦਾ ਪਿਤਾ ਪਾਰਟੀ ਵਿੱਚ ਉਪਰ ਪਹੁੰਚ ਰੱਖਦਾ ਹੈ ਅਤੇ ਉਸਨੂੰ ਟਿਕਟ ਦੇ ਦਿੱਤੀ ਜਾਂਦੀ ਹੈ। ਇਸਨੂੰ ਸਾਰੇ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨੇ ਬਰਦਾਸ਼ਤ ਨਹੀਂ ਕੀਤਾ। ਜਿਸ ਕਰਕੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਇਕੱਠੇ ਹੋ ਕੇ ਇਸ ਪੈਰਾਸ਼ੂਟ ਦੇ ਉਮੀਦਵਾਰ ਦਾ ਵਿਰੋਧ ਕੀਤਾ ਹੈ।


ਇਸ ਦੇ ਨਾਲ ਹੀ ਕੇਵਲ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਨੇ ਆਪ ਮੰਨਿਆ ਹੈ ਕਿ ਉਹ ਖ਼ੁਦ ਹੈਰਾਨ ਹਨ ਕਿ ਮੈਂ ਖ਼ੁਦ ਅਤੇ ਨਵਜੋਤ ਸਿੰਘ ਸਿੱਧੂ ਨੇ ਮੈਨੂੰ ਟਿਕਟ ਲਈ ਪੂਰਾ ਜ਼ੋਰ ਲਗਾਇਆ, ਪਰ ਫਿ਼ਰ ਵੀ ਟਿਕਟ ਕੱਟੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਹੈ ਕਿ ਮੈਂ ਹਾਈਕਮਾਂਡ ਨਾਲ ਇਸ ਬਾਬਤ ਗੱਲ ਕਰਾਂਗਾ। ਜਿਵੇਂ ਹੀ ਉਹ ਮੈਨੂੰ ਕੁੱਝ ਦੱਸਣਗੇ ਤਾਂ ਉਸਤੋਂ ਬਾਅਦ ਅਗਲਾ ਫ਼ੈਸਲਾ ਲਿਆ ਜਾਵੇਗਾ।



ਇਹ ਵੀ ਪੜ੍ਹੋ: Test Captaincy ਛੱਡਣ 'ਤੇ Virat Kohli ਨੇ ਤੋੜੀ ਚੁੱਪੀ, ਇਸ ਗੱਲ 'ਤੇ ਦਿੱਤੀ ਧੋਨੀ ਦੀ ਮਿਸਾਲ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904