ਪੜਚੋਲ ਕਰੋ

ਬਰਨਾਲਾ ਦੇ ਰਹਿਣ ਵਾਲੇ ਫੌਜੀ ਜਵਾਨ ਦੀ ਕੋਰੋਨਾ ਨਾਲ ਮੌਤ, ਪੰਜਾਬ ਸਰਕਾਰ ਨੇ ਸਸਕਾਰ ਮੌਕੇ ਸਲਾਮੀ ਵੀ ਨਾ ਦਿੱਤੀ

ਜਗਦੀਪ ਦੇ ਪਿਤਾ ਨਛੱਤਰ ਸਿੰਘ ਨੇ ਕਿਹਾ ਕਿ ਉਸਦਾ ਪੁੱਤਰ ਭਾਰਤੀ ਫੌਜ ਵਿੱਚ ਬਰਫੀਲੀਆਂ ਪਹਾੜੀਆਂ ਵਿੱਚ ਆਪਣੀ ਡਿਊਟੀ ਕਰ ਰਿਹਾ ਸੀ।  ਜਿੱਥੇ ਉਸ ਦੀਆਂ ਲੱਤਾਂ ਬਰਫ ਵਿੱਚ ਫਸ ਗਈਆਂ ਸਨ। ਜਿਸਦੇ ਬਾਅਦ ਉਸਦੇ ਬੇਟੇ ਨੂੰ ਡੀਵੀਟੀ ਨਾਮ ਦੀ ਖ਼ੂਨ ਦੀ ਬੀਮਾਰੀ ਨੇ ਘੇਰ ਲਿਆ।

ਬਰਨਾਲਾ: ਇੱਥੋਂ ਦੇ ਰਹਿਣ ਵਾਲੇ ਭਾਰਤੀ ਫ਼ੌਜ ਦੇ ਜਵਾਨ ਜਗਦੀਪ ਸਿੰਘ ਦੀ ਕੋਰੋਨਾ ਨਾਲ ਇਲਾਜ਼ ਦੌਰਾਨ ਹੋਈ ਮੌਤ ਹੋ ਗਈ। ਸਾਲ 2016 ਵਿੱਚ ਕਾਰਗਿਲ ਦੇ ਸਿਆਚਨ ਇਲਾਕੇ ਵਿੱਚ ਬਰਫ਼ 'ਚ ਜਗਦੀਪ ਗੰਭੀਰ ਜਖ਼ਮੀ ਹੋ ਗਿਆ ਸੀ।ਉਹ 4 ਸਾਲਾਂ ਤੋਂ ਸਰੀਰ 'ਚ ਖੂਨ ਜੰਮਣ ਦੀ ਬੀਮਾਰੀ ਨਾਲ ਜੂਝ ਰਿਹਾ ਸੀ। ਜਗਦੀਪ ਦੀ ਜਲੰਧਰ ਵਿਖੇ ਕੋਰੋਨਾ ਰਿਪੋਰਟ ਪੌਜੇਟਿਵ ਆਈ ਸੀ। ਅੰਤਿਮ ਸੰਸਕਾਰ ਮੌਕੇ ਨਾ ਤਾਂ ਜ਼ਿਲ੍ਹੇ ਦਾ ਕੋਈ ਅਧਿਕਾਰੀ ਪਹੁੰਚਿਆ ਅਤੇ ਨਾ ਹੀ ਸਲਾਮੀ ਦਿੱਤੀ ਗਈ।

ਸਿਰਫ਼ ਮ੍ਰਿਤਕ ਫ਼ੌਜੀ ਦੀ ਰੈਜੀਮੈਂਟ ਦੇ ਸਾਥੀਆਂ ਵੱਲੋਂ ਸਲਾਮੀਨਦਿੱਤੀ ਗਈ। ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਸਲਾਮੀ ਨਾ ਦਿੱਤੇ ਜਾਣ 'ਤੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਖਿਲਾਫ ਰੋਸ ਜ਼ਾਹਰ ਕੀਤਾ। ਮ੍ਰਿਤਕ ਫੌਜੀ ਜਵਾਨ ਦੇ ਪਿਤਾ ਰਿਟਾ ਫ਼ੌਜੀ ਨਛੱਤਰ ਸਿੰਘ ਨੇ ਸਰਕਾਰ ਅਤੇ ਫ਼ੌਜ 'ਤੇ ਲਗਾਏ ਸਹੀ ਇਲਾਜ਼ ਨਾ ਦੇਣ ਦਾ ਇਲਜ਼ਾਮ ਲਾਇਆ।

ਪਰਿਵਾਰ ਆਪਣੇ ਪੱਧਰ 'ਤੇ ਇਲਾਜ਼ ਕਰਵਾ ਰਿਹਾ ਸੀ। ਮ੍ਰਿਤਕ ਫੌਜੀ ਜਵਾਨ ਦੋ ਛੋਟੀਆਂ ਧੀਆਂ ਦੀ ਪਿਤਾ ਸੀ। ਜਗਦੀਪ ਦੇ ਪਿਤਾ ਨਛੱਤਰ ਸਿੰਘ ਨੇ ਕਿਹਾ ਕਿ ਉਸਦਾ ਪੁੱਤਰ ਭਾਰਤੀ ਫੌਜ ਵਿੱਚ ਬਰਫੀਲੀਆਂ ਪਹਾੜੀਆਂ ਵਿੱਚ ਆਪਣੀ ਡਿਊਟੀ ਕਰ ਰਿਹਾ ਸੀ।  ਜਿੱਥੇ ਉਸ ਦੀਆਂ ਲੱਤਾਂ ਬਰਫ ਵਿੱਚ ਫਸ ਗਈਆਂ ਸਨ। ਜਿਸਦੇ ਬਾਅਦ ਉਸਦੇ ਬੇਟੇ ਨੂੰ ਡੀਵੀਟੀ ਨਾਮ ਦੀ ਖ਼ੂਨ ਦੀ ਬੀਮਾਰੀ ਨੇ ਘੇਰ ਲਿਆ।

ਪਿਛਲੇ 4 ਸਾਲ ਤੋਂ ਉਹ ਆਪਣੇ ਬੇਟੇ ਦੇ ਇਲਾਜ ਲਈ ਦਰ-ਦਰ ਭਟਕ ਰਿਹਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਫੌਜੀ ਜਵਾਨ ਬੇਟੇ ਜਗਦੀਪ ਦਾ ਇਲਾਜ ਆਪਣੇ ਪੱਧਰ ਉੱਤੇ ਕਰਵਾ ਰਿਹਾ ਸੀ। ਪ੍ਰਾਈਵੇਟ ਹਸਪਤਾਲ ਨੇ ਬੇਟੇ ਦੇ ਇਲਾਜ ਲਈ ਲੱਖਾਂ ਦਾ ਖਰਚ ਦੱਸਿਆ ਸੀ।  ਇਹ ਇਲਾਜ ਆਰਮੀ ਹਸਪਤਾਲ ਵਿੱਚ ਵੀ ਹੋ ਸਕਦਾ ਸੀ, ਪਰ ਉੱਥੇ ਉਸਦੇ ਬੇਟੇ ਦਾ ਠੀਕ ਤਰ੍ਹਾਂ ਕੋਈ ਇਲਾਜ ਨਹੀਂ ਹੋਇਆ।

ਉਨ੍ਹਾਂ ਦੱਸਿਆ ਕਿ ਜਲੰਧਰ ਹਸਪਤਾਲ ਵਿੱਚ ਇਲਾਜ ਦੌਰਾਨ ਉਸਨੂੰ ਕੋਰੋਨਾ ਹੋ ਗਿਆ ਅਤੇ ਉਸਦੀ ਮੌਤ ਹੋ ਗਈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਅਤੇ ਭਾਰਤੀ ਫੌਜ ਨੂੰ ਆਪਣੇ ਜਵਾਨਾਂ ਦੀ ਸੁਰੱਖਿਆ ਲਈ ਚੰਗੇ ਕਦਮ  ਚੁੱਕਣ ਦੀ ਜ਼ਰੂਰਤ ਹੈ ਅਤੇ ਜ਼ਰੂਰਤ ਅਨੁਸਾਰ ਸਾਮਾਨ ਉਨ੍ਹਾਂ ਨੂੰ ਪਹੁੰਚਾਇਆ ਜਾਣਾ ਚਾਹੀਦਾ ਹੈ।  ਜਿਸ ਤਰ੍ਹਾਂ ਉਸਦੇ ਫੌਜੀ ਜਵਾਨ ਬੇਟੇ  ਦੇ ਨਾਲ ਹੋਇਆ, ਅਜਿਹਾ ਹੋਰ ਕਿਸੇ  ਦੇ ਨਾਲ ਨਹੀਂ ਹੋਣਾ ਚਾਹੀਦਾ। ਉਨ੍ਹਾਂ ਸਰਕਾਰ ਕੋਲੋਂ ਆਪਣੇ ਮ੍ਰਿਤਕ ਬੇਟੇ ਦੀ ਪਤਨੀ ਲਈ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ ਤਾਂਕਿ ਉਹ ਆਪਣੀਆਂ ਛੋਟੀ ਬੱਚੀਆਂ ਦੀ ਚੰਗੀ ਪਰਵਰਿਸ਼ ਕਰ ਸਕੇ।

ਇਸ ਮੌਕੇ ਜਗਦੀਪ ਸਿੰਘ ਦੀ ਡੇਡ ਬਾਡੀ ਲੈ ਕੇ ਪੁੱਜੇ ਉਸਦੀ ਰੇਜੀਮੇਂਟ ਦੇ ਸਾਥੀਆਂ ਨੇ ਕਿਹਾ ਕਿ ਜਗਦੀਪ ਸਿਆਚਿਨ ਵਿੱਚ ਬਰਫੀਲੇ ਪਹਾੜਾਂ ਵਿੱਚ ਧਸਣ ਕਾਰਨ ਜ਼ਖਮੀ ਹੋ ਗਿਆ ਸੀ। ਜਿਸਦੇ ਬਾਅਦ ਉਸਦਾ ਇਲਾਜ ਚੱਲ ਰਿਹਾ ਸੀ ਅਤੇ ਉਸਦੀ ਕੋਰੋਨਾ ਰਿਪੋਰਟ ਪਾਜਿਟਿਵ ਆ ਗਈ ਅਤੇ ਉਸਦੀ ਮੌਤ ਹੋ ਗਈ।  ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰੇਜੀਮੇਂਟ ਵੱਲੋਂ ਜਗਦੀਪ ਨੂੰ ਸਲਾਮੀ ਦਿੱਤੀ ਗਈ ਹੈ, ਜਦੋਂ ਕਿ ਜ਼ਿਲ੍ਹਾ ਪੱਧਰ ਉੱਤੇ ਪ੍ਰਸ਼ਾਸਨ ਦੁਆਰਾ ਕੋਈ ਵੀ ਜਗਦੀਪ ਨੂੰ ਸਲਾਮੀ ਦੇਣ ਨਹੀਂ ਪਹੁੰਚਿਆ।

ਟਾਪ ਹੈਡਲਾਈਨ

40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
Punjab News: ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...
ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget