Barnala news: ਅੱਜ ਬਰਨਾਲਾ ਵਿੱਚ ਕਾਂਗਰਸ ਪਾਰਟੀ ਦੀ ਇਕਾਈ ਵੱਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।
ਇਸ ਮੌਕੇ ਪਾਰਟੀ ਆਗੂਆਂ ਨੇ ਆਪਣੇ ਗੁੱਸੇ ਜ਼ਾਹਰ ਕਰਦਿਆਂ ਕਿਹਾ ਕਿ 2024 ਦੀਆਂ ਚੋਣਾਂ ਦੌਰਾਨ ਅਜਿਹੇ ਸਟੰਟ ਦੇਖਣੇ ਚਾਹੀਦੇ ਹਨ ਅਤੇ ਪਾਰਲੀਮੈਂਟ ਵਿੱਚ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Patiala news: ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਰੱਖੀਆਂ ਅਹਿਮ ਮੰਗਾਂ
ਇੱਕ ਮੈਂਬਰ ਪਾਰਲੀਮੈਂਟ ਆਪਣੇ ਇਲਾਕੇ ਦਾ ਚੁਣਿਆ ਹੋਇਆ ਨੁਮਾਇੰਦਾ ਹੁੰਦਾ ਹੈ,ਉਹ ਵਿਧਾਨ ਸਭਾ ਵਿੱਚ ਲੱਖਾਂ ਲੋਕਾਂ ਦੀ ਆਵਾਜ਼ ਬੁਲੰਦ ਕਰਦਾ ਹੈ। ਮੈਂਬਰ ਪਾਰਲੀਮੈਂਟ ਵਿੱਚ ਇਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਕੇਂਦਰ ਸਰਕਾਰ 2024 ਦੀਆਂ ਸੰਸਦੀ ਚੋਣਾਂ ਸਬੰਧੀ ਅਜਿਹੇ ਫੈਸਲੇ ਲੈ ਕੇ ਦੇਸ਼ ਦਾ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ,ਪਰ ਦੇਸ਼ ਦੀ ਜਨਤਾ 2024 ਵਿੱਚ ਇਨ੍ਹਾਂ ਸਾਰੇ ਫੈਸਲਿਆਂ ਦਾ ਜਵਾਬ ਦੇਵੇਗੀ ਅਤੇ ਕਾਂਗਰਸ ਪਾਰਟੀ ਇਹਨਾਂ ਮੁਅੱਤਲ ਕੀਤੇ ਸੰਸਦ ਮੈਂਬਰਾਂ ਦੀ ਬਹਾਲੀ ਲਈ ਲਗਾਤਾਰ ਸੰਘਰਸ਼ ਕਰੇਗੀ।ਅਜਿਹੇ ਫੈਸਲਿਆਂ ਦੀ ਸਖ਼ਤ ਨਿਖੇਧੀ ਕਰਦੀ ਹੈ।
ਦੱਸ ਦਈਏ ਕਿ ਪਾਰਲੀਮੈਂਟ ਵਿੱਚ 143 ਦੇ ਕਰੀਬ ਸਾਂਸਦਾਂ ਨੂੰ ਮੁਅੱਤਲ ਕੀਤੇ ਜਾਣ ਦਾ ਮਾਮਲਾ ਕਾਫੀ ਗੰਭੀਰ ਨਜ਼ਰ ਆ ਰਿਹਾ ਹੈ। ਇਨ੍ਹਾਂ ਮੁਅੱਤਲ ਕੀਤੇ ਗਏ ਸਾਂਸਦਾਂ ਵਿੱਚ ਜਿਆਦਾਤਰ ਸਾਂਸਦ ਕਾਂਗਰਸ ਪਾਰਟੀ ਦੇ ਹਨ,ਜਿਸ ਕਾਰਨ ਕਾਂਗਰਸ ਪਾਰਟੀ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।