ਪੜਚੋਲ ਕਰੋ

ਹੁਣ ਨਸ਼ਾ ਤਸਕਰਾਂ ਨੂੰ ਪਊ ਨੱਥ, ਪਿੰਡਾਂ ਦੀਆਂ ਪੰਚਾਇਤਾਂ ਨੇ ਕੀਤਾ ਵੱਡਾ ਫੈਸਲਾ, ਪੁਲਿਸ ਵੀ ਦੇਵੇਗੀ ਪੂਰਾ ਸਾਥ 

ਪੰਚਾਇਤਾਂ ਵੱਲੋਂ ਪਾਏ ਗਏ ਮਤਿਆਂ ਅਨੁਸਾਰ ਜੇਕਰ ਪਿੰਡਾਂ ਵਿੱਚੋਂ ਕੋਈ ਵੀ ਵਿਅਕਤੀ ਨਸ਼ਾ ਤਸਕਰੀ ਕਰਦਾ ਫ਼ੜਿਆ ਜਾਂਦਾ ਹੈ ਤਾਂ ਕੋਈ ਵੀ ਪੰਚਾਇਤੀ ਨੁਮਾਇੰਦਾ ਉਸ ਪਿੱਛੇ ਨਹੀਂ ਜਾਵੇਗਾ।

ਬਰਨਾਲਾ: ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਬਰਨਾਲਾ ਜ਼ਿਲੇ ਵਿੱਚ ਵੱਡਾ ਹੁੰਗਾਰਾ ਮਿਲ ਰਿਹਾ ਹੈ। ਜ਼ਿਲੇ ਦੇ ਮਹਿਲ ਕਲਾਂ ਅਤੇ ਸ਼ਹਿਣਾ ਬਲਾਕ ਦੀਆਂ 20 ਪੰਚਾਇਤਾਂ ਵੱਲੋਂ ਨਸ਼ਿਆਂ ਵਿਰੁੱਧ ਬਰਨਾਲਾ ਪੁਲਿਸ ਦਾ ਸਾਥ ਦੇਣ ਦਾ ਐਲਾਨ ਕੀਤਾ ਗਿਆ ਹੈ। ਜਿਸ ਤਹਿਤ ਪੰਚਾਇਤਾਂ ਵੱਲੋਂ ਨਸ਼ਿਆਂ ਵਿਰੁੱਧ ਮਤੇ ਪਾਸ ਕਰਕੇ ਐਸਐਸਪੀ ਬਰਨਾਲਾ ਸੰਦੀਪ ਗੋਇਲ ਨੂੰ ਸੌਂਪੇ ਗਏ ਹਨ।

ਪੰਚਾਇਤਾਂ ਵੱਲੋਂ ਪਾਏ ਗਏ ਮਤਿਆਂ ਅਨੁਸਾਰ ਜੇਕਰ ਪਿੰਡਾਂ ਵਿੱਚੋਂ ਕੋਈ ਵੀ ਵਿਅਕਤੀ ਨਸ਼ਾ ਤਸਕਰੀ ਕਰਦਾ ਫ਼ੜਿਆ ਜਾਂਦਾ ਹੈ ਤਾਂ ਕੋਈ ਵੀ ਪੰਚਾਇਤੀ ਨੁਮਾਇੰਦਾ ਉਸ ਪਿੱਛੇ ਨਹੀਂ ਜਾਵੇਗਾ। ਇਸਤੋਂ ਇਲਾਵਾ ਪਿੰਡ ਦਾ ਕੋਈ ਵਿਅਕਤੀ ਨਸ਼ਾ ਤਸਕਰ ਦੀ ਜ਼ਮਾਨਤ ਨਹੀਂ ਦੇਵੇਗਾ ਅਤੇ ਨਾ ਹੀ ਉਸਦੇ ਹੱਕ ਵਿੱਚ ਗਵਾਹੀ ਦੇਵੇਗਾ।

ਇਸਤੋਂ ਇਲਾਵਾ ਨਸ਼ਾ ਵੇਚਣ ਵਾਲੇ ਵਿਅਕਤੀਆਂ ਦੀ ਵੀ ਸੂਚਨਾ ਪੰਚਾਇਤਾਂ ਪੁਲਿਸ ਨੂੰ ਦੇਣਗੀਆਂ। ਨਸ਼ਿਆਂ ਵਿਰੁੱਧ ਮਤੇ ਪਾਸ ਕਰਨ ਵਾਲੀਆਂ ਵਿੱਚ ਪਿੰਡ ਟੱਲੇਵਾਲ, ਰਾਮਗੜ, ਮੱਝੂਕੇ, ਬੀਹਲਾ ਖ਼ੁਰਦ, ਚੰਨਣਵਾਲ, ਗਹਿਲਾਂ, ਦੀਵਾਨਾ, ਸੱਦੋਵਾਲ, ਤਲਵੰਡੀ, ਪੱਤੀ ਦੀਪ ਸਿੰਘ ਵਾਲਾ, ਵਿਧਾਤਾ, ਭੋਤਨਾ, ਚੂੰਘਾਂ, ਮੱਲੀਆਂ, ਪੱਖੋਕੇ, ਕੈਰੇ, ਉਗੋਕੇ, ਜੋਧਪੁਰ, ਜਵੰਧਾ ਕੋਠੇ ਅਤੇ ਜੰਗੀਆਣਾ ਪਿੰਡਾਂ ਦੀਆਂ ਪੰਚਾਇਤਾਂ ਸ਼ਾਮਲ ਹਨ।

ਬਰਨਾਲਾ ਦੇ ਐਸਐਸਪੀ ਸੰਦੀਪ ਗੋਇਲ ਨੇ ਪੰਚਾਇਤਾਂ ਦੇ ਇਸ ਫ਼ੈਸਲੇ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਜ਼ਿਲੇ ਵਿੱਚੋਂ ਨਸ਼ਾ ਖ਼ਤਮ ਕਰਨ ਵਿੱਚ ਪੰਚਾਇਤਾਂ ਦਾ ਇਹ ਕਦਮ ਸਹਾਈ ਹੋਵੇਗਾ। ਇਸ ਮੌਕੇ ਟੱਲੇਵਾਲ ਦੇ ਸਰਪੰਚ ਹਰਸ਼ਰਨ ਸਿੰਘ ਧਾਲੀਵਾਲ, ਰਾਮਗੜ ਦੇ ਸਰਪੰਚ ਰਾਜਵਿੰਦਰ ਸਿੰਘ ਰਾਜਾ ਅਤੇ ਗਹਿਲ ਦੇ ਸਰਪੰਚ ਸਾਉਣ ਸਿੰਘ ਨੇ ਦੱਸਿਆ ਕਿ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਦਾ ਵੱਡਾ ਨੁਕਸਾਨ ਕੀਤਾ ਹੈ। ਜਿਸ ਕਰਕੇ ਪੰਚਾਇਤਾਂ ਨੇ ਮਿਲ ਕੇ ਨਸ਼ਿਆਂ ਵਿਰੁੱਧ ਸਖ਼ਤ ਕਦਮ ਚੁੱਕਦਿਆਂ ਮਤੇ ਪਾਸ ਕੀਤੇ ਹਨ।

ਇਨ੍ਹਾਂ ਮਤਿਆਂ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਜੇਕਰ ਪਿੰਡਾਂ ਵਿੱਚੋਂ ਕੋਈ ਵਿਅਕਤੀ ਨਸ਼ਾ ਵੇਚਦਾ ਫ਼ੜਿਆ ਜਾਂਦਾ ਹੈ ਤਾਂ ਕੋਈ ਪੰਚਾਇਤੀ ਨੁਮਾਇੰਦਾ ਉਨ੍ਹਾਂ ਦੇ ਪਿੱਛੇ ਨਹੀਂ ਜਾਵੇਗਾ। ਪਿੰਡ ਦਾ ਕੋਈ ਵਿਅਕਤੀ ਨਸ਼ਾ ਤਸਕਰ ਦੀ  ਜ਼ਮਾਨਤ ਨਹੀਂ ਕਰਵਾਏਗਾ ਅਤੇ ਨਾ ਹੀ ਗਵਾਹੀ ਦੇਵੇਗਾ।  ਪਿੰਡਾਂ ਦੇ ਲੋਕਾਂ ਨੂੰ ਵੀ ਇਸ ਮੁਹਿੰਮ ਦਾ ਸਾਥ ਦੇਣ ਦੀ ਅਪੀਲ ਕੀਤੀ।

ਉਧਰ ਇਸ ਮੌਕੇ ਪਹੁੰਚੇ ਬਰਨਾਲਾ ਦੇ ਐਸਐਸਪੀ ਬਰਨਾਲਾ ਸੰਦੀਪ ਗੋਇਲ ਨੇ ਪੰਚਾਇਤਾਂ ਦੇ ਇਸ ਕਾਰਜ ਦੀ ਸ਼ਾਲਾਘਾਯੋਗ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਪੰਚਾਇਤਾਂ ਵੱਲੋਂ ਇੱਕ ਵੱਡਾ ਕਦਮ ਪੁੱਟਿਆ ਗਿਆ ਹੈ। ਪੰਚਾਇਤਾਂ ਨੇ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਵੀ ਪੁਲੀਸ ਨੂੰ ਦੇਣ ਦਾ ਵਿਸ਼ਵਾਸ਼ ਦਵਾਇਆ ਹੈ। ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ’ਚ ਵੱਡਾ ਸਾਥ ਮਿਲੇਗਾ ਅਤੇ ਇਸਦੇ ਚੰਗੇ ਸਿੱਟੇ ਸਾਹਮਣੇ ਆਉਣਗੇ। ਐਸਐਸਪੀ ਗੋਇਲ ਨੇ ਕਿਹਾ ਕਿ ਹੋਰਨਾਂ ਪੰਚਾਇਤਾਂ ਨੂੰ ਵੀ ਇਹਨਾਂ ਪੰਚਾਇਤਾਂ ਵਾਂਗ ਅੱਗੇ ਆ ਕੇ ਪੁਲਿਸ ਦਾ ਸਾਥ ਦੇਣਾ ਚਾਹੀਦਾ ਹੈ। 

ਦੱਸ ਦਈਏ ਕਿ ਬਰਨਾਲਾ ਪੁਲਿਸ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਐਸਐਸਪੀ ਸੰਦੀਪ ਗੋਇਲ ਦੀ ਅਗਵਾਈ ਵਿੱਚ ਬਰਨਾਲਾ ਜ਼ਿਲੇ ਵਿੱਚੋਂ ਮੈਡੀਕਲ ਸਮੇਤ ਹਰ ਤਰਾਂ ਦਾ ਨਸ਼ਾ ਖ਼ਤਮ ਕਰਨ ਲਈ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਗਈਆਂ ਸਨ। ਜਿਸ ਤਹਿਤ ਨੈਸ਼ਨਲ ਨਸ਼ਾ ਤਸਕਰੀ ਕਰਨ ਵਾਲੇ ਮਥੁਰਾ ਗੈਂਗ ਨੂੰ ਕਾਬੂ ਕਰਕੇ ਲੱਖਾਂ ਦੀਆਂ ਨਸ਼ੀਲੀਆਂ ਗੋਲੀਆਂ ਅਤੇ ਕਰੋੜਾਂ ਦੀ ਡਰੱਗ ਮਨੀ ਬਰਾਮਦ ਕੀਤੀ ਸੀ। ਹੁਣ ਜਦੋਂ ਬਰਨਾਲਾ ਪੁਲਿਸ ਦੀ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਾਥ ਦੇਣ ਲਈ ਪੰਚਾਇਤਾਂ ਵੀ ਨਿੱਤਰ ਆਈਆਂ ਹਨ ਤਾਂ ਇਸਦੇ ਹੋਰ ਚੰਗੇ ਨਤੀਜੇ ਸਾਹਮਣੇ ਆਉਣ ਦੀ ਸੰਭਾਵਨਾ ਹੈ

ਟਾਪ ਹੈਡਲਾਈਨ

Punjab PCS ਮੇਨਜ਼ ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਹਾਈਕੋਰਟ ਨੇ PPSC ਤੋਂ ਮੰਗਿਆ ਜਵਾਬ , ਕੀ ਚੋਣ ਪ੍ਰਕਿਰਿਆ 'ਤੇ ਲੱਗੇਗੀ ਰੋਕ?
Punjab PCS ਮੇਨਜ਼ ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਹਾਈਕੋਰਟ ਨੇ PPSC ਤੋਂ ਮੰਗਿਆ ਜਵਾਬ , ਕੀ ਚੋਣ ਪ੍ਰਕਿਰਿਆ 'ਤੇ ਲੱਗੇਗੀ ਰੋਕ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, ਕਈ ਸੀਨੀਅਰ ਆਗੂਆਂ ਨੇ ਛੱਡਿਆ ਕਾਂਗਰਸ-ਭਾਜਪਾ ਦਾ ਸਾਥ, 'ਆਪ' 'ਚ ਹੋਏ ਸ਼ਾਮਲ; CM ਮਾਨ ਦੀ ਅਗਵਾਈ ਹੇਠ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, ਕਈ ਸੀਨੀਅਰ ਆਗੂਆਂ ਨੇ ਛੱਡਿਆ ਕਾਂਗਰਸ-ਭਾਜਪਾ ਦਾ ਸਾਥ, 'ਆਪ' 'ਚ ਹੋਏ ਸ਼ਾਮਲ; CM ਮਾਨ ਦੀ ਅਗਵਾਈ ਹੇਠ ਕੀਤੀ ਸ਼ਮੂਲੀਅਤ...
Punjab News: ਅੰਮ੍ਰਿਤਪਾਲ ਸਿੰਘ ਦੇ ਪੰਜਾਬ ਆਉਣ ਨੂੰ ਲੈ ਕੇ ਵੱਡਾ ਅਪਡੇਟ! ‘ਵਾਰਿਸ ਪੰਜਾਬ ਦੇ' ਦੀ ਸੋਸ਼ਲ ਮੀਡੀਆ ਪੋਸਟ ਵਾਇਰਲ...
ਅੰਮ੍ਰਿਤਪਾਲ ਸਿੰਘ ਦੇ ਪੰਜਾਬ ਆਉਣ ਨੂੰ ਲੈ ਕੇ ਵੱਡਾ ਅਪਡੇਟ! ‘ਵਾਰਿਸ ਪੰਜਾਬ ਦੇ' ਦੀ ਸੋਸ਼ਲ ਮੀਡੀਆ ਪੋਸਟ ਵਾਇਰਲ...
Punjab News: ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਉਤੇ ਵੱਡਾ ਅਪਡੇਟ, ਹਾਈਕੋਰਟ ਵੱਲੋਂ ਸਖ਼ਤ ਹੁਕਮ...
Punjab News: ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਉਤੇ ਵੱਡਾ ਅਪਡੇਟ, ਹਾਈਕੋਰਟ ਵੱਲੋਂ ਸਖ਼ਤ ਹੁਕਮ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MS Dhoni Retires From IPL: ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
Weather Update: ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
Embed widget