ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਜਿੱਥੇ ਕਿਸਾਨਾਂ ਦਾ ਸੰਘਰਸ਼ ਚੱਲ ਰਿਹਾ ਹੈ। ਉਥੇ ਪੰਜਾਬ ਵਿੱਚ ਨਗਰ ਕੌਂਸ਼ਲ ਚੋਣਾਂ ਦੀਆਂ ਸਰਗਰਮੀਆਂ ਵੀ ਤੇਜ਼ ਹਨ। ਬਰਨਾਲਾ ਵਿੱਚ ਬੀਜੇਪੀ ਉਮੀਦਵਾਰ ਦੀ ਚੋਣ ਰੈਲੀ ਮੌਕੇ ਪਹੁੰਚੇ ਕਿਸਾਨਾਂ ਨੇ ਬੀਜੇਪੀ ਦਾ ਵਿਰੋਧ ਕੀਤਾ। ਜਿੱਥੇ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ। ਇਸ ਦੌਰਾਨ ਚੋਂ ਪ੍ਰਚਾਰ ਬਰਨਾਲਾ ਦੇ ਜ਼ਿਲਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੀ ਪਤਨੀ ਦੇ ਹੱਕ ਵਿੱਚ ਕੀਤਾ ਜਾ ਰਿਹਾ ਸੀ।


ਚੋਣ ਪ੍ਰਚਾਰ ਦੌਰਾਨ ਮੌਕੇ ’ਤੇ ਪਹੁੰਚੀਆਂ ਕਿਸਾਨ ਜੱਥੇਬੰਦੀਆਂ ਦੇ ਲੀਡਰਾਂ ਅਤੇ ਵਰਕਰਾਂ ਨੇ ਭਾਜਪਾ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਮਾਹੌਲ ਨੂੰ ਸ਼ਾਂਤ ਕਰਨ ਲਈ ਭਾਰੀ ਪੁਲਿਸ ਫ਼ੋਰਸ ਨਾਲ ਡੀਐਸਪੀ ਮੌਕੇ 'ਤੇ ਪਹੁੰਚੇ। ਕਿਸਾਨਾਂ ਨੇ ਖੇਤੀ ਕਾਨੂੰਨ ਰੱਦ ਹੋਣ ਤੱਕ ਭਾਜਪਾਈਆਂ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ ਕੀਤਾ।