ਬਰਨਾਲਾ: ਨਵੇਂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਪੰਜਾਬ ਦੇ ਇੱਕ ਹੋਰ ਕਿਸਾਨ ਦੀ ਬੁੱਧਵਾਰ ਨੂੰ ਟਿੱਕਰੀ ਸਰਹੱਦ ‘ਤੇ ਮੌਤ ਹੋ ਗਈ। ਮ੍ਰਿਤਕ ਕਿਸਾਨ ਜਸਮੇਲ ਸਿੰਘ (47) ਬਰਨਾਲਾ ਜ਼ਿਲ੍ਹੇ ਦੇ ਪਿੰਡ ਚੰਨਣਵਾਲ ਦਾ ਵਸਨੀਕ ਸੀ। ਜਾਣਕਾਰੀ ਮੁਤਾਬਕ ਜਸਮੇਲ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦਾ ਆਪਣੇ ਪਿੰਡ ਦੀ ਇਕਾਈ ਦਾ ਮੁਖੀ ਸੀ।

ਦੱਸ ਦਈਏ ਕਿ ਉਹ ਲੰਬੇ ਸਮੇਂ ਤੋਂ ਕਿਸਾਨ ਅੰਦੋਲਨ ਵਿਚ ਮੋਹਰੀ ਦਾ ਰੋਲ ਅਦਾ ਕਰ ਰਿਹਾ ਸੀ। ਕਿਉਂਕਿ ਦਿੱਲੀ ਦੇ ਕਿਸਾਨ ਸੰਘਰਸ਼ ਦੇ ਪਹਿਲੇ ਦਿਨ ਤੋਂ ਹੀ ਉਹ ਸੰਘਰਸ਼ ਦਾ ਹਿੱਸਾ ਰਿਹਾ ਅਤੇ ਇਸ ਦੌਰਾਨ ਉਹ ਇੱਕ ਵਾਰ ਵੀ ਆਪਣੇ ਘਰ ਨਹੀਂ ਆਇਆ ਸੀ।

ਜਸਮੇਲ ਸਿੰਘ ਪਿਛਲੇ ਕਈ ਦਿਨਾਂ ਤੋਂ ਦਿੱਲੀ ਸਰਹੱਦ ‘ਤੇ ਡੱਟਿਆ ਹੈ, ਜਿੱਥੇ ਉਸ ਦੀ ਅੱਜ ਦੁਪਹਿਰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਸ਼ਹੀਦ ਕਿਸਾਨ ਦਾ ਦਿੱਲੀ ਦੇ ਹਸਪਤਾਲ ਵਿੱਚ ਪੋਸਟ ਮਾਰਟਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋਕਿਸਾਨ ਮਹਾਪੰਚਾਇਤ ਦੌੌਰਾਨ ਟੁੱਟਿਆ ਸਟੇਜ ਪਰ ਕਿਸਾਨਾਂ ਦੇ ਹੌਸਲੇ ਬੁਲੰਦ ਪਾਸ ਕੀਤੇ 6 ਮਤੇ, ਵੇਖੋ ਤਸਵੀਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904