ਬਰਨਾਲਾ: ਕਣਕ ਦੀ ਫ਼ਸਲ ਨੂੰ ਅੱਗ ਤੋਂਂ ਬਚਾਉਣ ਲਈ ਬਰਨਾਲਾ ਦੇ ਪਿੰਡਾ ਵਿੱਚ ਕਿਸਾਨਾਂ ਵਲੋਂ ਆਪਣੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਪਿੰਡਾਂ ਦੇ ਲੋਕਾਂ ਵਲੋਂ ਆਪਣੇ ਪੱਧਰ ’ਤੇ ਮਿੰਨੀ ਫ਼ਾਇਰ ਬ੍ਰਿਗੇਡ ਗੱਡੀਆਂ ਤਿਆਰ ਕਰਵਾਈਆਂ ਗਈਆਂ ਹਨ। ਖੇਤੀਬਾੜੀ ਵਿਭਾਗ ਅਤੇ ਫ਼ਾਇਰ ਬ੍ਰਿਗੇਡ ਵਿਭਾਗ ਨਾਲ ਸਬੰਧਤ ਮਾਹਿਰਾਂ ਵਲੋਂ ਕਿਸਾਨਾਂ ਨੂੰ ਇਹ ਮਿੰਨੀ ਫ਼ਾਇਰ ਬ੍ਰਿਗੇਡ ਚਲਾਉਣ ਸਬੰਧੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ। ਮਾਹਿਰਾਂ ਨੇ ਦੱਸਿਆ ਕਿ ਕਿਸਾਨਾਂ ਵਲੋਂ ਮਿੰਨੀ ਫ਼ਾਇਰ ਗੱਡੀਆਂ ਬਨਾਉਣ ਦੇ ਯਤਨ ਬਹੁਤ ਲਾਹੇਬੰਦ ਸਾਬਤ ਹੋਣਗੇ। ਫ਼ਾਇਰ ਵਿਭਾਗ ਦੀਆਂ ਗੱਡੀਆਂ ਦੇ ਪਹੁੰਚਣ ਤੋਂ ਪਹਿਲਾਂ ਹੀ ਕਿਸਾਨ ਅੱਗ ’ਤੇ ਕਾਬੂ ਪਾ ਸਕਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਸਾਲ ਕਣਕ ਦੀ ਫਸਲ ਨੂੰ ਅੱਗ ਲੱਗਣ ਕਿਸਾਨਾਂ ਦੀ ਪ੍ਰੇਸ਼ਾਨੀ ਵਧੀ ਹੋਈ ਹੈ। ਜਿਸ ਕਰਕੇ ਇਸ ਵਾਰ ਉਨ੍ਹਾਂ ਵਲੋਂ ਆਪਣੇ ਪੱਧਰ ’ਤੇ ਫ਼ਾਇਰ ਬ੍ਰਿਗੇਡ ਗੱਡੀ ਤਿਆਰ ਕਰਵਾਈ ਗਈ ਹੈ ਤਾਂ ਕਿ ਸਮਾਂ ਰਹਿੰਦੇ ਅੱਗ ਦੀ ਘਟਨਾ ’ਤੇ ਕਾਬੂ ਪਾ ਕੇ ਫ਼ਸਲ ਦਾ ਬਚਾਅ ਕੀਤਾ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਮਾਹਿਰਾਂ ਵਲੋਂ ਉਨ੍ਹਾਂ ਨੂੰ ਇਨ੍ਹਾਂ ਗੱਡੀਆਂ ਦੇ ਪ੍ਰਯੋਗ ਸਬੰਧੀ ਜਾਣਕਾਰੀ ਦਿੱਤੀ ਗਈ ਹੈ।
ਉਧਰ ਇਸ ਸਬੰਧੀ ਖੇਤੀਬਾੜੀ ਅਧਿਕਾਰੀ ਚਰਨਜੀਤ ਸਿੰਘ ਕੈਂਥ ਅਤੇ ਰਿਟਾ.ਫਾਇਰ ਅਧਿਕਾਰੀ ਗੁਰਜੀਤ ਸਿੰਘ ਨੇ ਦੱਸਿਆ ਕਿ ਕਣਕ ਦੀ ਫਸਲ ਪੱਕ ਕੇ ਤਿਆਰ ਹੋ ਚੁੱਕੀ ਹੈ। ਪਰ ਇਨ੍ਹਾਂ ਦਿਨਾਂ ਵਿੱਚ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਕਈ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ। ਜਿਸ ਕਰਕੇ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਬਰਬਾਦ ਹੋ ਜਾਂਦੀ ਹੈ। ਜਿਸ ਤੋਂ ਬਚਣ ਲਈ ਕਿਸਾਨਾਂ ਵਲੋਂ ਆਪਣੇ ਪੱਧਰ ’ਤੇ ਪਹਿਲਕਦਮੀ ਕਰਦਿਆਂ ਮਿੰਨੀ ਫ਼ਾਇਰ ਗੱਡੀਆਂ ਤਿਆਰ ਕਰਵਾਈਆਂ ਗਈਆਂ ਹਨ। ਇਹ ਇੱਕ ਚੰਗਾ ਉਪਰਾਲਾ ਹੈ, ਜਿਸ ਨਾਲ ਕਿਸਾਨਾਂ ਦੀ ਫ਼ਸਲ ਅੱਗ ਤੋਂ ਬਚਾਈ ਜਾ ਸਕੇਗੀ।
ਇਹ ਵੀ ਪੜ੍ਹੋ: Captain vs Private Bus Owner: ਕੈਪਟਨ ਵੱਲੋਂ ਮਹਿਲਾਵਾਂ ਨੂੰ ਫ੍ਰੀ ਸਫ਼ਰ ਮਗਰੋਂ ਪ੍ਰਾਈਵੇਟ ਬੱਸਾਂ ਵਾਲਿਆਂ ਨੇ ਵੀ ਕੀਤਾ ਵੱਡਾ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904