ਬਰਨਾਲਾ: ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦਾ ਜਿੱਥੇ ਕਿਸਾਨ ਵਿਰੋਧ ਕਰ ਰਹੇ ਹਨ। ਉੱਥੇ ਅੱਜ ਇਨ੍ਹਾਂ ਬਿੱਲਾਂ ਦੇ ਹੱਕ ਵਿੱਚ ਭਾਜਪਾ ਵੱਲੋਂ ਪ੍ਰੈੱਸ ਕਾਨਫ਼ਰੰਸਾਂ ਕੀਤੀਆਂ ਗਈਆਂ। ਇਸੇ ਦੇ ਚੱਲਦੇ ਬਰਨਾਲਾ ਦੇ ਰੈਸਟ ਹਾਊਸ ਵਿਖੇ ਪ੍ਰੈੱਸ ਕਾਨਫ਼ਰੰਸ ਕਰਨ ਆਏ ਭਾਜਪਾ ਆਗੂਆਂ ਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਗੇਟ 'ਤੇ ਘਿਰਾਉ ਕਰਕੇ ਵਿਰੋਧ ਕੀਤਾ।
ਜਿੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਸੂਬਾ ਆਗੂ ਦਰਸ਼ਨ ਸਿੰਘ ਨੈਣੇਵਾਲ ਨੇ ਪਿੰਡਾਂ ਵਿੱਚ ਖੇਤੀ ਬਿੱਲਾਂ ਦੇ ਹੱਕ ਵਿੱਚ ਕਿਸਾਨਾਂ ਨੂੰ ਸਮਝਾਉਣ ਲਈ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ। ਉੱਥੇ ਵਿਰੋਧ ਕਰ ਰਹੇ ਕਿਸਾਨ ਆਗੂ ਜਗਸੀਰ ਸਿੰਘ ਛੀਨੀਵਾਲ ਤੇ ਮਹਿੰਦਰ ਸਿੰਘ ਵੜੈਚ ਨੇ ਕਿਹਾ ਕਿ ਜੇਕਰ ਭਾਜਪਾ ਆਗੂ ਪਿੰਡਾਂ ਵਿੱਚ ਇਸ ਬਿੱਲ ਦਾ ਸਮਰੱਥਨ ਕਰਨ ਆਏ ਤਾਂ ਉਹਨਾਂ ਨੂੰ ਘਿਰਾਉ ਕਰਕੇ ਬੰਦੀ ਬਣਾਇਆ ਜਾਵੇਗਾ।